NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਚੇਅਰਮੈਨ ਰਾਜੂ ਚਾਵਲਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਵਪਾਰੀਆਂ ਨਾਲ ਮਿਲਣੀ*
March 19, 2026 15:25:12
Punjab-

ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ*

*- ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣ ਜਲਦ ਨਿਪਟਾਰੇ ਦਾ ਵੀ ਦਿੱਤਾ ਭਰੋਸਾ*

Aman Makkar / Ludhiana

ਲੁਧਿਆਣਾ, 19 ਮਾਰਚ (ਅਮਨ ਮੱਕੜ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਬੀਤੇ ਕੱਲ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ ਗਿਆ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਲੇਬਰ ਵਿਭਾਗ, ਜੀ.ਐਸ.ਟੀ., ਨਗਰ ਨਿਗਮ, ਪੁਲਿਸ ਵਿਭਾਗ, ਪੀ.ਐਸ.ਪੀ.ਸੀ.ਐਲ. ਤੇ ਹੋਰ ਸ਼ਾਮਲ ਸਨ। ਵਿਧਾਇਕ ਬੱਗਾ ਅਤੇ ਚੇਅਰਮੈਨ ਚਾਵਲਾ ਦੇ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਵੱਖ-ਵੱਖ ਮਾਰਕੀਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਮੁਸ਼ਕਿਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਬਾਜ਼ਾਰਾਂ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਟਰਾਂਸਫਾਰਮਰ, ਤਹਿਬਜ਼ਾਰੀ ਨਾਲ ਸਬੰਧਤ ਮਸਲੇ, ਟ੍ਰੈਫਿਕ ਸਮੱਸਿਆ ਅਤੇ ਬਾਜ਼ਾਰਾਂ ਵਿੱਚ ਸੁਰੱਖਿਆ ਦੀ ਘਾਟ ਵਰਗੇ ਮੁੱਦੇ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ। ਇਸ ਤੋਂ ਇਲਾਵਾ ਵਪਾਰੀਆਂ ਨੇ ਜੀ.ਐਸ.ਟੀ. ਰਿਫੰਡ ਅਤੇ ਹੋਰ ਵਿਭਾਗੀ ਮਸਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੁਹਾਰ ਲਗਾਈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਚੇਅਰਮੈਨ ਰਾਜੂ ਚਾਵਲਾ ਵੱਲੋਂ ਜੀ.ਐਸ.ਟੀ. ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ, ਫੂਡ ਸਪਲਾਈ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਵਪਾਰੀਆਂ ਨੂੰ ਬਿਨ੍ਹਾਂ ਕਿਸੇ ਠੋਸ ਕਾਰਨ ਖੱਜਲ-ਖੁਆਰ ਨਾ ਕੀਤਾ ਜਾਵੇ ਕਿਉਂਕਿ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦਾ ਧੁਰਾ ਮੰਨਿਆ ਜਾਂਦਾ ਹੈ ਜੋ ਨੌਜਵਾਨਾਂ ਲਈ ਰੋਜਗਾਰ ਦੇ ਮੌਕੇ ਪੈਦਾ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੀਤੇ ਸਾਲਾਂ ਦੌਰਾਨ ਪੰਜਾਬ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਲਿਆਂਦਾ ਗਿਆ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅਖੀਰ ਵਿੱਚ, ਚੇਅਰਮੈਨ ਰਾਜੂ ਚਾਵਲਾ ਵੱਲੋਂ ਮੀਟਿੰਗ ਪਹੁੰਚੇ ਸਾਰੇ ਵਪਾਰੀਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਅਜਿਹੀਆਂ ਮੀਟਿੰਗਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਮਨਪ੍ਰੀਤ ਸਿੰਘ ਬੰਟੀ, ਜਸਪਾਲ ਸਿੰਘ ਸ਼ਹਿਜ਼ਾਦਾ, ਗੁਰਿੰਦਰ ਸਿੰਘ ਐਮ.ਪੀ., ਅਰਵਿੰਦਰ ਸਿੰਘ ਟੋਨੀ, ਬਲਵਿੰਦਰ ਸਿੰਘ ਚਾਵਲਾ, ਪਰਮਜੀਤ ਸਿੰਘ ਪੰਮਾ, ਗੁਰਿੰਦਰ ਸਿੰਘ ਜੌਲੀ, ਦਵਿੰਦਰ ਸਿੰਘ ਜੋਤੀ, ਰਾਜੂ (ਪਲਾਜ਼ਾ ਸ਼ੂਜ), ਸੈਮੀ ਓਬਰਾਏ, ਗੁਰਪ੍ਰੀਤ ਸਿੰਘ ਬਿੱਲਾ, ਪੱਪੂ ਸ਼ਹਿਨਾਈ, ਹਰਪ੍ਰੀਤ ਸਿੰਘ ਖਾਲਸਾ, ਅਵਤਾਰ ਸਿੰਘ ਮਿਨਰਵਾ, ਹੈਪੀ (ਅਮਨ), ਪ੍ਰਿੰਸ ਮਿੱਢਾ, ਅਜੇ ਅਰੋੜਾ, ਰਣਜੀਤ ਸਿੰਘ ਟੋਨੀ, ਦਿਨੇਸ਼ ਟਕਿਆਰ ਤੇ ਹੋਰ ਮੌਜੂਦ ਸਨ।

Punjab

Related News