*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 18,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
March 20, 2026
Punjab-Vigilance-Commission-

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 18,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Dharaledar Bureau / Chandigarh

ਚੰਡੀਗੜ੍ਹ, 19 ਮਾਰਚ 2026: ਪੰਜਾਬ ਵਿਜੀਲੈਂਸ ਬਿਊਰੋ (ਧੜੱਲੇਦਾਰ ਬਿਉਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ ਦੇ ਜੈਤੋ ਮੰਡੀ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਪਿੰਡ ਘਨੀਆ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਇੱਕ ਆੜਤੀਆ (ਕਮਿਸ਼ਨ ਏਜੰਟ) ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਖਰੀਦਦਾ ਹੈ। ਦੋਸ਼ੀ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18,500 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਨਾ ਦਿੱਤੀ ਗਈ ਤਾਂ ਉਹ ਮੰਡੀ ਵਿੱਚੋਂ ਉਸਦੀ ਆਉਣ ਵਾਲੀ ਗੇਹੂੰ ਦੀ ਫਸਲ ਦੀ ਉਠਾਈ ਨਹੀਂ ਹੋਣ ਦੇਵੇਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਇੰਸਪੈਕਟਰ ਅਕਸਰ ਕਿਸਾਨਾਂ ਤੋਂ ਖਰੀਦੀ ਗਈ ਫਸਲ ਵਿੱਚ ਝੂਠੇ ਦੋਸ਼ ਲਾ ਕੇ ਰਿਸ਼ਵਤ ਵਸੂਲ ਕਰਦਾ ਸੀ। ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਪ੍ਰਾਰੰਭਿਕ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਬਿਛਾਇਆ, ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 18,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਮਾਮਲੇ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

Punjab Vigilance Commission


Recommended Posts