NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਅਜੀਤ ਪਾਲ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ
March 20, 2026 11:36:24
Religious-Yatra-

ਅਜੀਤ ਪਾਲ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ

ਨਰੂਲਾ / Patiala

ਪਟਿਆਲਾ 20 ਮਾਰਚ: (ਨਰੂਲਾ) ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 60 ਧਾਮੋਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਵਿਧਾਇਕ ਨੇ ਦਸਿਆ ਕਿ ਇਹ ਬੱਸ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਅੰਮ੍ਰਿਤਸਰ ਵਿਖੇ ਜਾਏਗੀ ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿੱਚ ਇੱਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਮਾਣ ਸਕਣ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ। ਇਸ ਸਮਾਗਮ ਵਿੱਚ ਵਾਰਡ ਨੰਬਰ 60 ਦੇ ਇੰਚਾਰਜ ਰੁਪਿੰਦਰ ਸਿੰਘ (ਕੋਚ) ਦੀ ਵਿਸ਼ੇਸ਼ ਹਾਜ਼ਰੀ ਰਹੀ। ਉਨ੍ਹਾਂ ਵੱਲੋਂ ਵੀ ਯਾਤਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਇਹ ਯੋਜਨਾ ਲੋਕਾਂ ਵਿੱਚ ਭਰੋਸੇ ਅਤੇ ਧਾਰਮਿਕ ਸਾਂਝ ਨੂੰ ਮਜ਼ਬੂਤ ਕਰਦੀ ਹੈ। ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲਦੀ ਹੈ, ਸਗੋਂ ਸਮਾਜ ਵਿੱਚ ਖੁਸ਼ਹਾਲੀ ਦਾ ਮਾਹੌਲ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਰ੍ਹਾਂ ਦੀਆਂ ਸਹੂਲਤਾਂ ਸਿਰਫ਼ ਕੁਝ ਲੋਕਾਂ ਤੱਕ ਸੀਮਿਤ ਰਹਿੰਦੀਆਂ ਸਨ, ਪਰ ਹੁਣ ਹਰ ਵਰਗ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ ਅਤੇ ਸਨਮਾਨਿਤ ਵਿਅਕਤੀ ਮੌਜੂਦ ਸਨ, ਜਿਨ੍ਹਾਂ ਨੇ ਇਸ ਮੌਕੇ ਨੂੰ ਯਾਦਗਾਰ ਬਣਾਇਆ।

Religious Yatra

Related News