ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ
March 20, 2026
Punjab-Development-Sangrur-

-ਬੀਜੇਪੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਲਈ ਰਚੀ ਸਾਜਿਸ਼ ਦਾ ਪਰਦਾ ਹੋ‌ਇਆ ਫਾਸ਼-ਜੌੜਾਮਾਜਰਾ

ਨਰੂਲਾ / Patiala

ਸਮਾਣਾ, 20 ਮਾਰਚ ( ਧੜ੍ਹੱਲੇਦਾਰ ਬਿਉਰੋ ) :- ਪ੍ਰਸਿੱਧ ਯੂਟਿਊਬਰ ਧਰੁਵ ਰਾਠੀ ਵੱਲੋਂ ਬਣਾਈ ਗਈ ਦਿੱਲੀ ਦੇ ਫਰ਼ਜੀ ਸ਼ਰਾਬ ਘੁਟਾਲੇ ਬਾਬਤ ਦਸਤਾਵੇਜੀ ਫ਼ਿਲਮ ਅੱਜ ਸਮਾਣਾ ਹਲਕੇ ਦੇ ਪਿੰਡਾਂ ਵਿੱਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਪਟਿਆਲਾ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਬਲਕਾਰ ਸਿੰਘ ਰਾਜਗੜ੍ਹ ਦੀ ਅਗਵਾਈ ਹੇਠ ਲੋਕਾਂ ਨੂੰ ਦਿਖਾਈ। ਇਸ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਫ਼ਿਲਮ ਰਾਹੀਂ ਭਾਰਤੀ ਜਨਤਾ ਪਾਰਟੀ ਵੱਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਆਪ ਸੀਨੀਅਰ ਆਗੂਆਂ ਨੂੰ ਬਦਨਾਮ ਕਰਨ ਲਈ ਆਮ ਆਦਮੀ ਪਾਰਟੀ ਵਿਰੁੱਧ ਰਚੀ ਗਈ ਸਾਜਸ਼ ਦਾ ਪਰਦਾ ਫਾਸ਼ ਕੀਤਾ ਗਿਆ ਹੈ। ਵਿਧਾਇਕ ਨੇ ਕਿਹਾ ਕਿ ਇਸ ਫ਼ਿਲਮ ਵਿੱਚ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਣਾਈ ਗਈ ਐਕਸਾਈਜ ਪਾਲਿਸੀ ਰਾਹੀਂ ਦਿੱਲੀ ਦਾ ਖ਼ਜ਼ਾਨਾ ਭਰਨ ਨੂੰ ਕੇਂਦਰ ਸਰਕਾਰ ਵੱਲੋਂ ਘੁਟਾਲਾ ਦੱ‌ਸਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਘੁਟਾਲਾ ਹੋ‌ਇਆ ਹੀ ਨਹੀਂ ਉਸ ਫਰ਼ਜ਼ੀ ਘੁਟਾਲੇ ਦੇ ਦੋਸ਼ ਵਿੱਚ ਇੱਕ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਸੁੱਟਣਾ ਹੁੱਣ ਬੇਨਕਾਬ ਹੋ ‌ਗਿਆ ਹੈ। ਉਨ੍ਹਾਂ ਕਿਹਾ ਕਿ ਸਚਾਈ ਨੂੰ ਕੋਈ ਵੀ ਲੁਕੋ ਕੇ ਨਹੀਂ ਰੱਖ ਸਕਦਾ, ਇਸ ਲਈ ਪਿੰਡੁ-ਪਿੰਡ ਲੋਕਾਂ ਨੂੰ ਇਹ ਫ਼ਿਲਮ ਦਿਖਾਈ ਜਾਵੇਗੀ। ਇਸ ਦੌਰਾਨ ਗੁਰਦੇਵ ਸਿੰਘ ਟਿਵਾਣਾ ਨੇ ਦੱਸਿਆ ਕਿ ਪਿੰਡ ਰਾਜਗੜ੍ਹ ਤੇ ਸੂਲਰ ਵਿਖੇ ਦਿਖਾਈ ਗਈ ਇਸ ਦਸਤਾਵੇਜੀ ਫ਼ਿਲਮ ਵਿੱਚ ਕੇਂਦਰ ਦੀ ਸਰਕਾਰ ਦੀ ਵਿਰੋਧੀ ਪਾਰਟੀ ਨੂੰ ਬਦਨਾਮ ਕਰਨ ਅਤੇ ਉਚ ਅਦਾਲਤ ਵੱਲੋਂ ਲਗਾਈ ਗਈ ਫਟਕਾਰ ਨੂੰ ਲੋਕਾਂ ਸਾਹਮਣੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਦੇਖਕੇ ਲੋਕਾਂ ਨੂੰ ਸਚਾਈ ਦਾ ਪਤਾ ਲੱਗ ਰਿਹਾ ਹੈ, ਪਰੰਤੂ ਉਨ੍ਹਾਂ ਨੂੰ ਇਹ ਡਰ ਹੈ ਕਿ ਕੇਂਦਰ ਸਰਕਾਰ ਇਸ ਨੂੰ ਬੈਨ ਕਰ ਦੇਵੇਗੀ।

Punjab Development Sangrur


Recommended Posts