ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਟਰੋਲ ਤੇ ਡੀਜ਼ਲ ਸਪਲਾਈ ‘ਤੇ ਲਗਾਤਾਰ ਨਿਗਰਾਨੀ
March 27, 2026
Petrol-Pump-

ਅਫ਼ਵਾਹਾਂ ਤੋਂ ਬਚੋ, ਪੈਨਿਕ ‘ਚ ਪੈਟਰੋਲ-ਡੀਜ਼ਲ ਲਈ ਭੀੜ ਨਾ ਬਣਾਓ: ਡੀਸੀ

ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਖ਼ਿਲਾਫ਼ ਡੀਸੀ ਦੀ ਚੇਤਾਵਨੀ

ਨਰੂਲਾ / Patiala

ਪਟਿਆਲਾ 27 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੈਟਰੋਲ ਤੇ ਡੀਜ਼ਲ ਦੀ ਨਿਰੰਤਰ ਅਤੇ ਬਿਨਾ ਰੁਕਾਵਟ ਸਪਲਾਈ ਨੂੰ ਯਕੀਨੀ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ। ਇਸ ਗੱਲ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅੱਜ ਸਮੀਖਿਆ ਮੀਟਿੰਗ ਵਿੱਚ ਕੀਤਾ। ਓਹਨਾ ਸਪੱਸ਼ਟ ਕੀਤਾ ਕਿ ਪੈਟਰੋਲ ਤੇ ਡੀਜ਼ਲ ਦੀ ਕਾਲਾਬਾਜ਼ਾਰੀ, ਜਮ੍ਹਾਂਖੋਰੀ ਜਾਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਵਰਤੋਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਹੋਈ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਪੈਟਰੋਲ ਤੇ ਡੀਜ਼ਲ ਦੇ ਪੰਪ ਮਾਲਕਾਂ ਨੂੰ ਹੁਕਮ ਦਿੱਤੇ ਕਿ ਆਮ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਪੈਟਰੋਲ/ ਡੀਜ਼ਲ ਮੁਹੱਈਆ ਕਰਵਾਇਆ ਜਾਵੇ ਅਤੇ ਸਪਲਾਈ ਪ੍ਰਣਾਲੀ ਪਾਰਦਰਸ਼ੀ ਢੰਗ ਨਾਲ ਚੱਲੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜ਼ਰੂਰੀ ਸੇਵਾਵਾਂ ਜਿਵੇਂ ਹਸਪਤਾਲਾਂ ਅਤੇ ਐਮਰਜੈਂਸੀ ਵਾਹਨਾਂ ਲਈ ਪੈਟਰੋਲ ਦੀ ਉਪਲਬਧਤਾ ਕਿਸੇ ਵੀ ਹਾਲਤ ਵਿੱਚ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਹਟ ਵਿੱਚ ਆ ਕੇ ਬੇਲੋੜਾ ਪੈਟਰੋਲ/ ਡੀਜ਼ਲ ਇਕੱਠਾ ਨਾ ਕਰਨ, ਕਿਉਂਕਿ ਇਸ ਨਾਲ ਸਪਲਾਈ ਪ੍ਰਣਾਲੀ ‘ਤੇ ਅਣਚਾਹਾ ਦਬਾਅ ਪੈਂਦਾ ਹੈ।ਓਹਨਾ ਕਿਹਾ ਕਿ ਲੋਕ ਅਫ਼ਰਾ ਤਫਰੀ 'ਚ ਆਕੇ ਪੈਟਰੋਲ ਡੀਜ਼ਲ ਖਰੀਦਣ ਲਈ ਕਾਹਲੀ ਨਾ ਦਿਖਾਉਣ ਅਤੇ ਅਫ਼ਵਾਹਾਂ ਤੋਂ ਬਚਣ ਤੇ ਪੈਨਿਕ ' ਚ ਆਕੇ ਪੰਪਾਂ ਉਪਰ ਲਾਈਨਾਂ ਨਾ ਲਾਉਣ । ਉਨ੍ਹਾਂ ਨੇ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾਵੇ ਅਤੇ ਸਟਾਕ ਅਤੇ ਵਿਕਰੀ ਦਾ ਰਿਕਾਰਡ ਪਾਰਦਰਸ਼ੀ ਢੰਗ ਨਾਲ ਰੱਖਿਆ ਜਾਵੇ। ਨਾਲ ਹੀ, ਪੈਟਰੋਲ ਪੰਪਾਂ ਨੂੰ ਰੋਜ਼ਾਨਾ ਸਪਲਾਈ ਅਤੇ ਵਿਕਰੀ ਦਾ ਡੇਟਾ ਜਨਤਕ ਤੌਰ ‘ਤੇ ਦਰਸਾਉਣ ਲਈ ਕਿਹਾ ਗਿਆ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੈਟਰੋਲ / ਡੀਜ਼ਲ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਜੇਕਰ ਕਿਸੇ ਵੀ ਪੈਟਰੋਲ ਪੰਪ ‘ਤੇ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਦੁਹਰਾਇਆ ਹੈ ਕਿ ਆਮ ਜਨਤਾ ਨੂੰ ਬਿਨਾ ਕਿਸੇ ਰੁਕਾਵਟ ਦੇ ਪੈਟਰੋਲ ਦੀ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

Petrol Pump


Recommended Posts