ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਵਿਧਾਇਕ ਕੋਹਲੀ ਵੱਲੋਂ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ
March 28, 2026
Punjab-

ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

ਨਰੂਲਾ / Patiala

ਪਟਿਆਲਾ, 28 ਮਾਰਚ: ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਇਲਾਕੇ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗਾ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੇਂਦਰਾਂ ਨਾਲ ਸਿਹਤ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵੱਡੇ ਹਸਪਤਾਲਾਂ ਵੱਲ ਜਾਣ ਦੀ ਲੋੜ ਘੱਟੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਵੀ ਇਹ ਕੇਂਦਰ ਇੱਕ ਵੱਡੀ ਸਹੂਲਤ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਜ਼ਰੂਰਤ ਪੈਣ ’ਤੇ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇਗੀ। ਵਿਧਾਇਕ ਨੇ ਸਿਹਤ ਵਿਭਾਗ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਐਸ ਐਮ ਓ ਡਾ. ਲਵਕੇਸ਼ ਕੁਮਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਆਮ ਆਦਮੀ ਕਲੀਨਿਕ ਵਿੱਚ ਆਮ ਜਨਤਾ ਅਤੇ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇੱਥੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ 46 ਤਰ੍ਹਾਂ ਦੇ ਲੈਬ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਉਦਘਾਟਨ ਸਮਾਗਮ ਦੌਰਾਨ ਵਾਰਡ ਨੋ 48 ਤੋਂ ਰਾਜੇਸ਼ ਕੁਮਾਰ ਸਾਹਨੀ, ਨਰੇਸ਼ ਕੁਮਾਰ ਕਾਕਾ, ਯੋਗੇਸ਼ ਟੰਡਨ , ਕੌਸ਼ਲ ਚੋਪੜਾ , ਸਿਵਿਲ ਸਰਜਨ ਪਟਿਆਲਾ ਡਾ. ਰਚਨਾ, ਐਸਐਮਓ ਡਾ. ਲਵਕੇਸ਼ ਕੁਮਾਰ, ਡਾ. ਸੰਦੀਪ ਕੰਡਾਰਾ, ਡਾ. ਕਿਰਨਪ੍ਰੀਤ ਕੌਰ, ਡਾ. ਸ਼ਿਵਾਲੀ ਸਮੇਤ ਪੈਰਾਮੈਡੀਕਲ ਸਟਾਫ, ਮੀਡੀਆ ਵਿੰਗ ਦਾ ਸਟਾਫ ਅਤੇ ਆਸ਼ਾ ਵਰਕਰ ਵੀ ਮੌਜੂਦ ਸਨ।

Punjab


Recommended Posts