ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਬਿਹਾਰ-ਅਧਾਰਤ ਹਥਿਆਰ ਸਪਲਾਇਰ ਸਮੇਤ ਚਾਰ ਦੋਸ਼ੀ ਕਾਬੂ ,10
April 2, 2026
Gangsters-Crime

ਗੋਲਡੀ ਢਿੱਲੋਂ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਨਰੂਲਾ / Patiala

ਪਟਿਆਲਾ, 2 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪਟਿਆਲਾ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਸਬੰਧਤ ਚਾਰ ਦੋਸ਼ੀਆਂ ਨੂੰ 10 ਆਧੁਨਿਕ ਸੈਲਫ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਾਰੰਗ ਦੀਹ , ਮੁਜੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ( ਐਸਏਐਸ ਨਗਰ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ, ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ ਵਾਸੀ ਪੁਰਾਣਾ ਬਿਸ਼ਨ ਨਗਰ,ਪਟਿਆਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਲਿਆਉਂਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਗੈਂਗਵਾਰ ਬਾਰੇ ਵੀ ਸੰਕੇਤ ਮਿਲੇ ਹਨ, ਜਿਸ ਤਹਿਤ ਇਲਾਕੇ ਵਿੱਚ ਦਬਦਬਾ ਕਾਇਮ ਕਰਨ ਲਈ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਬਿਹਾਰ ਨਿਵਾਸੀ ਸੌਰਭ ਕੁਮਾਰ ਸੂਬੇ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਘਿਨਾਉਣੇ ਅਪਰਾਧਾਂ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧੀਆਂ ਨੂੰ ਦੇਸੀ ਸੈਲਫ਼-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਪੀ. ਇਨਵੈਸਟੀਗੇਸ਼ਨ ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀ.ਐਸ.ਪੀ. ਹਰਮਨ ਚੀਮਾ ਦੀ ਨਿਗਰਾਨੀ ਹੇਠ ਸੀ.ਆਈ.ਏ. ਪਟਿਆਲਾ ਯੂਨਿਟ ਅਤੇ ਐਸ.ਐਚ.ਓ. ਸ਼ੰਭੂ ਨੇ ਹਥਿਆਰ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਐਸ.ਐਸ.ਪੀ. ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਦੀਆਂ ਕੁਝ ਗੈਰ-ਕਾਨੂੰਨੀ ਹਥਿਆਰ ਨਿਰਮਾਣ ਯੂਨਿਟਾਂ ਤੋਂ ਹਥਿਆਰਾਂ ਦਾ ਪ੍ਰਬੰਧ ਕਰਦਾ ਸੀ ਅਤੇ ਵੱਖ-ਵੱਖ ਸਾਧਨਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਇਸ ਸਬੰਧੀ ਐਫਆਈਆਰ ਨੰਬਰ 50 ਮਿਤੀ 1-4-2026 ਤਹਿਤ ਪਟਿਆਲਾ ਦੇ ਪੁਲਿਸ ਸਟੇਸ਼ਨ ਸ਼ੰਭੂ ਵਿਖੇ ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Gangsters Crime


Recommended Posts