ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ - ਲੋਕ ਨਿਰਮਾਣ ਮੰਤਰੀ
April 5, 2026
Punjab-

ਲੋਕ ਨਿਰਮਾਣ ਮੰਤਰੀ ਪਟਿਆਲਾ ਦੇ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ - ਲੋਕ ਨਿਰਮਾਣ ਮੰਤਰੀ ਪਟਿਆਲਾ 5 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਤਿਹਾਸਕ ਸ਼ਹਿਰ ਪਟਿਆਲਾ ਦੀ ਪਵਿੱਤਰ ਧਰਤੀ ‘ਤੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨਾਂ ਗੁਰਦੁਆਰ

ਨਰੂਲਾ / Patiala

ਪਟਿਆਲਾ 5 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਤਿਹਾਸਕ ਸ਼ਹਿਰ ਪਟਿਆਲਾ ਦੀ ਪਵਿੱਤਰ ਧਰਤੀ ‘ਤੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਿਰ ਸ਼੍ਰੀ ਕਾਲੀ ਦੇਵੀ ਅਤੇ ਸ਼੍ਰੀ ਰਾਜ ਰਾਜੇਸ਼ਵਰ ਜੀ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਮੱਥਾ ਟੇਕਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਧਾਰਮਿਕ ਰਸਮਾਂ ਅਨੁਸਾਰ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਮਨ ਨੂੰ ਅਥਾਹ ਸ਼ਾਂਤੀ, ਆਤਮਿਕ ਤ੍ਰਿਪਤੀ ਅਤੇ ਨਵੀਂ ਉਰਜਾ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਹਾਜ਼ਰੀ ਭਰਦਿਆਂ ਮਨੁੱਖ ਨੂੰ ਨਿਮਰਤਾ, ਸੇਵਾ ਅਤੇ ਭਾਈਚਾਰੇ ਦੀ ਸਿੱਖਿਆ ਮਿਲਦੀ ਹੈ, ਜੋ ਕਿ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਅੱਜ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਨਿਵੇਦਨ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਸਭਨਾਂ ਉੱਤੇ ਆਪਣੀ ਕਿਰਪਾ ਬਣਾਈ ਰੱਖਣ, ਲੋਕਾਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ, ਤਰੱਕੀ ਅਤੇ ਸੁਖ-ਸਮ੍ਰਿੱਧੀ ਵਧੇ ਅਤੇ ਪੰਜਾਬ ਸੂਬਾ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹੇ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਉੱਚੇ ਮੌਕੇ ਪ੍ਰਾਪਤ ਹੋਣ, ਤਾਂ ਜੋ ਉਹ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ।

Punjab


Recommended Posts