ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਖੇਤੀ ਵਿੱਚ ਕ੍ਰਾਂਤੀਕਾਰੀ ਕਦਮ | ਪੀ.ਏ.ਯੂ ਲੁਧਿਆਣਾ ‘ਚ ਉੱਤਰੀ ਭਾਰਤ ਦੀ ਪਹਿਲੀ Central Pivot Irrigation System ਦਾ ਉਦਘਾਟਨ
April 9, 2026
Punjab-

ਖੇਤੀ ਵਿੱਚ ਕ੍ਰਾਂਤੀਕਾਰੀ ਕਦਮ | ਪੀ.ਏ.ਯੂ ਲੁਧਿਆਣਾ ‘ਚ ਉੱਤਰੀ ਭਾਰਤ ਦੀ ਪਹਿਲੀ Central Pivot Irrigation System ਦਾ ਉਦਘਾਟਨ

Aman Makkar / Ludhiana

ਲੁਧਿਆਣਾ, 8 ਅਪ੍ਰੈਲ: ਪੰਜਾਬ ਦੇ ਮਿੱਟੀ ਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੀ ਪਹਿਲੀ ਅਤੇ ਉੱਤਰੀ ਭਾਰਤ ਦੀ ਆਧੁਨਿਕ Central Pivot Irrigation System ਦਾ ਉਦਘਾਟਨ ਕੀਤਾ। ਇਹ ਪ੍ਰਣਾਲੀ ਖੇਤੀ ਵਿੱਚ ਨਵੀਂ ਤਕਨਾਲੋਜੀ ਦੀ ਸ਼ੁਰੂਆਤ ਮੰਨੀ ਜਾ ਰਹੀ ਹੈ। ਇਸ ਮੌਕੇ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਨਾਬਾਰਡ ਦੇ ਡੀ.ਜੀ.ਐਮ ਅਮਿਤ ਗਰਗ ਸਮੇਤ ਕਈ ਪ੍ਰਗਤੀਸ਼ੀਲ ਕਿਸਾਨ, ਵਿਗਿਆਨੀ ਅਤੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦੇ ਏ.ਆਈ ਯੁੱਗ ਵਿੱਚ ਖੇਤੀ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਘਟਦੇ ਭੂਮੀਗਤ ਪਾਣੀ ‘ਤੇ ਚਿੰਤਾ ਜਤਾਉਂਦਿਆਂ ਪਾਣੀ ਦੀ ਸੰਭਾਲ ਲਈ ਨਵੀਆਂ ਸਿੰਚਾਈ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰਣਾਲੀ ਪੂਰੀ ਤਰ੍ਹਾਂ ਸਵੈਚਾਲਿਤ ਹੈ ਅਤੇ ਸਿਰਫ਼ ਇੱਕ ਵਾਰ ਡਾਟਾ ਫੀਡ ਕਰਕੇ 3 ਏਕੜ ਖੇਤ ਦੀ ਸਿੰਚਾਈ ਇੱਕ ਹੀ ਚੱਕਰ ਵਿੱਚ ਕੀਤੀ ਜਾ ਸਕਦੀ ਹੈ। ਇਸ ਨਾਲ ਨਾ ਸਿਰਫ਼ ਪਾਣੀ ਦੀ ਬਚਤ ਹੁੰਦੀ ਹੈ, ਸਗੋਂ ਮਜ਼ਦੂਰੀ ਦੀ ਘਾਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਮੰਤਰੀ ਨੇ ਨਾਬਾਰਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਕਿਸਾਨਾਂ ਲਈ ਇੱਕ ਮਾਡਲ ਵਜੋਂ ਕੰਮ ਕਰੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਆਧੁਨਿਕ ਸਿੰਚਾਈ ਪ੍ਰਣਾਲੀਆਂ ਨੂੰ ਹੋਰ ਵਧਾਵਾ ਮਿਲੇਗਾ। ਮੁੱਖ ਭੂਮੀ ਸੰਭਾਲ ਮਹਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਇਹ ਸਿਸਟਮ 60 ਮੀਟਰ ਲੰਬੇ ਆਰਮ ‘ਤੇ ਲੱਗੇ ਛਿੜਕਾਅ ਯੰਤਰਾਂ ਰਾਹੀਂ ਕੇਂਦਰੀ ਬਿੰਦੂ ਦੇ ਆਲੇ-ਦੁਆਲੇ ਘੁੰਮਦਾ ਹੈ ਅਤੇ 3 ਏਕੜ ਦੇ ਗੋਲ ਖੇਤਰ ਨੂੰ ਬਿਨਾਂ ਕਿਸੇ ਹੱਥੀਂ ਮਿਹਨਤ ਦੇ ਸਿੰਚਾਈ ਕਰਦਾ ਹੈ। ਇਸ ਨਾਲ ਪਾਣੀ ਦੀ ਵਰਤੋਂ ਵਿੱਚ ਕੁਸ਼ਲਤਾ ਵਧਦੀ ਹੈ ਅਤੇ ਫਸਲ ਦੀ ਪੈਦਾਵਾਰ ਵਿੱਚ ਵੀ ਵਾਧਾ ਹੁੰਦਾ ਹੈ। ਇਹ ਵਿਸ਼ਵ-ਪੱਧਰੀ ਸਹੂਲਤ ਹੁਣ ਪੰਜਾਬ ਦੇ ਕਿਸਾਨਾਂ ਲਈ ਇੱਕ ਪ੍ਰੇਰਣਾਦਾਇਕ ਮਾਡਲ ਸਾਬਤ ਹੋਵੇਗੀ। --- #Punjab #Ludhiana #PAU #Irrigation #WaterConservation #Farmers #Kisan #Agriculture #SmartFarming #AIinAgriculture #ModernFarming #Innovation #CentralPivot #WaterSaving #GroundWater #SustainableFarming #KisanTech #RuralDevelopment #NABARD #PunjabGovernment #FutureFarming #AgriTech #PrecisionFarming #BreakingNews #PunjabNews #IndiaNews 💧🌾🚜

Punjab


Recommended Posts