ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਖੰਨਾ ਅਨਾਜ ਮੰਡੀ ‘ਚ ਕਣਕ ਖਰੀਦ ਦੀ ਸ਼ੁਰੂਆਤ | ਕਿਸਾਨਾਂ ਲਈ ਵੱਡੀ ਰਾਹਤ
April 10, 2026
Punjab-Agricultural-

24 ਘੰਟਿਆਂ ਵਿੱਚ ਭੁਗਤਾਨ, Msp ₹2585 ਪ੍ਰਤੀ ਕੁਇੰਟਲ | ਸਰਕਾਰ ਦੇ ਪੁਖ਼ਤਾ ਪ੍ਰਬੰਧ

Aman Makkar / Khanna

ਖੰਨਾ (ਲੁਧਿਆਣਾ), 9 ਅਪ੍ਰੈਲ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਵੀਰਵਾਰ ਨੂੰ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੌਜੂਦਾ ਖਰੀਦ ਸੀਜ਼ਨ ਲਈ ਪੂਰੇ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਲਈ ਸੂਬੇ ਨੂੰ ₹30,973 ਕਰੋੜ ਦੀ ਕੈਸ਼ ਕਰੈਡਿਟ ਲਿਮਟ (CCL) ਮਿਲੀ ਹੈ ਅਤੇ 122 ਲੱਖ ਮੈਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਦਕਿ 132 ਲੱਖ ਮੈਟ੍ਰਿਕ ਟਨ ਤੱਕ ਖਰੀਦ ਲਈ ਤਿਆਰੀ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਦੀ ਅਗਵਾਈ ਹੇਠ ਨੌਵਾਂ ਖਰੀਦ ਸੀਜ਼ਨ ਹੈ ਅਤੇ ਪਹਿਲਾਂ ਦੇ ਸਾਰੇ ਸੀਜ਼ਨਾਂ ਵਾਂਗ ਇਸ ਵਾਰ ਵੀ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਣਕ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (MSP) ₹2,585 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ ਅਤੇ ਭੁਗਤਾਨ 24 ਘੰਟਿਆਂ ਦੇ ਅੰਦਰ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਸਟੋਰੇਜ, ਸਫਾਈ, ਬਿਜਲੀ, ਪੀਣ ਵਾਲਾ ਪਾਣੀ ਅਤੇ ਸੈਨਿਟੇਸ਼ਨ ਸਮੇਤ ਸਾਰੇ ਬੁਨਿਆਦੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ 24 ਘੰਟਿਆਂ ਵਿੱਚ ਆਪਣੀ ਫਸਲ ਵੇਚ ਕੇ ਘਰ ਵਾਪਸ ਜਾ ਸਕਣਗੇ ਅਤੇ ਲਿਫਟਿੰਗ ਲਈ ਵੀ ਸਾਰੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਕਣਕ ਲੈ ਕੇ ਆਉਣ, ਜਿਸ ਵਿੱਚ ਨਮੀ 12% ਤੋਂ ਵੱਧ ਨਾ ਹੋਵੇ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਹੋ ਸਕੇ। ਇਸ ਮੌਕੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ, ਏ.ਡੀ.ਸੀ ਜਸ਼ਨਪ੍ਰੀਤ ਕੌਰ ਗਿੱਲ, ਐਸ.ਡੀ.ਐਮ ਸਵਾਤੀ ਟਿਵਾਣਾ, ਮਾਰਕੀਟ ਕਮੇਟੀ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜਤੀਏ ਮੌਜੂਦ ਰਹੇ। #Khanna #Ludhiana #Punjab #WheatProcurement #MSP #Farmers #Kisan #Mandi #GrainMarket #PunjabGovernment #BhagwantMann #TarunpreetSinghSond #HimanshuJain #Agriculture #HarvestSeason #FarmerSupport #DirectPayment #RuralDevelopment #KisanSeva #IndiaFarming #FoodSecurity #ProcurementSeason #BreakingNews #PunjabNews #IndiaNews

Punjab Agricultural


Recommended Posts