ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਏ.ਡੀ.ਸੀ. ਵੱਲੋਂ 150 ਸ਼ਿਕਾਇਤਾਂ ਦਾ ਨਿਪਟਾਰਾ
April 13, 2026
Punjab-

ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ ਨਿਪਟਾਰਾ : ਸਿਮਰਪ੍ਰੀਤ ਕੌਰ

ਨਰੂਲਾ / Patiala

-ਵਪਾਰੀ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਰਾਬਤਾ ਕਰਨ : ਗੁਪਤਾ, ਸਿੰਗਲਾ ਤੇ ਗੁਰਪ੍ਰੀਤ ਧਮੌਲੀ -ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਪੱਧਰ 'ਤੇ ਕਮਿਸ਼ਨਾਂ ਦਾ ਗਠਨ ਕੀਤਾ ਪਟਿਆਲਾ, 13 ਅਪ੍ਰੈਲ: ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਬੈਠਕ ਮੌਕੇ 150 ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। ਇਸ ਬੈਠਕ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ, ਪਟਿਆਲਾ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਸਮੇਤ ਵਿਧਾਨ ਸਭਾ ਹਲਕਿਆਂ ਦੇ ਟ੍ਰੇਡਰਜ਼ ਕਮਿਸ਼ਨਾਂ ਦੇ ਚੇਅਰਮੈਨ, ਐਸ.ਡੀ.ਐਮਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵਪਾਰੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ। ਏ.ਡੀ.ਸੀ. ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਵਿਧਾਨ ਸਭਾ ਹਲਕਾ ਵਾਈਜ਼ ਕੀਤੀਆਂ ਗਈਆਂ ਬੈਠਕਾਂ ਦੌਰਾਨ ਕਰੀਬ 216 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਅੱਜ ਮੌਕੇ ਉਤੇ ਹੀ 150 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 13 ਸ਼ਿਕਾਇਤਾਂ ਅਜਿਹੀਆਂ ਹਨ, ਜਿਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ 46 ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਗਈਆਂ ਹਨ ਤੇ ਬਾਕੀ ਦਾ ਵੀ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਆਪ ਦੇ ਸੂਬਾ ਸਕੱਤਰ ਤੇ ਮੈਂਬਰ ਪੰਜਾਬ ਟ੍ਰੇਡਰਜ਼ ਕਮਿਸਨ ਸੰਜੀਵ ਗੁਪਤਾ, ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ 'ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਬੈਠਕ ਦੌਰਾਨ ਪਟਿਆਲਾ ਦਿਹਾਤੀ ਹਲਕੇ ਤੋਂ ਚਰਨਜੀਤ ਸਿੰਘ ਐਸ.ਕੇ, ਰਾਜਪੁਰਾ ਤੋਂ ਟਿੰਕੂ ਬਾਂਸਲ, ਪਟਿਆਲਾ ਸ਼ਹਿਰੀ ਤੋਂ ਪੁਨੀਤ ਬੁਧੀਰਾਜਾ, ਸਮਾਣਾ ਤੋਂ ਰਜੇਸ਼ ਛਾਬੜਾ, ਸਨੌਰ ਤੋਂ ਵੇਦ ਪ੍ਰਕਾਸ਼ ਸਮੇਤ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਸਹਾਇਕ ਕਮਿਸ਼ਨਰ ਰਾਜ ਕਰ ਗੁਰਸਿਮਰ ਕੌਰ, ਸਮੂਹ ਐਸ.ਡੀ.ਐਮਜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ****** ਫੋਟੋ ਕੈਪਸ਼ਨ- ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਈ ਉਚ ਪੱਧਰੀ ਬੈਠਕ ਮੌਕੇ ਸ਼ਿਰਕਤ ਕਰਦੇ ਹੋਏ ਪੰਜਾਬ ਟ੍ਰੇਡਰਜ਼ ਕਮਿਸਨ ਦੇ ਮੈਂਬਰ ਸੰਜੀਵ ਗੁਪਤਾ, ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਤੇ ਹੋਰ।

Punjab


Recommended Posts