ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ*
April 14, 2026
Punjab-

15 ਅਪ੍ਰੈਲ ਨੂੰ ਫਗਵਾੜਾ ਵਿਖੇ ਧਰਨੇ ਵਾਲੀ ਥਾਂ ਉਪਰ ਲੱਗੇਗੀ ਕਚਹਿਰੀ, ਤਲਬ ਕੀਤੇ ਅਫ਼ਸਰ*

Aman Makkar / Ludhiana

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਨੂੰ ਅਪਣਾਉਣ ਦੀ ਅਪੀਲ* *ਦੱਬੇ-ਕੁਚਲੇ ਵਰਗਾਂ ਲਈ ਡਾ. ਭੀਮ ਰਾਓ ਅੰਬੇਡਕਰ ਦਾ ਸੰਵਿਧਾਨ ਅੱਜ ਵੀ ਆਸ ਦੀ ਕਿਰਣ : ਜਸਵੀਰ ਸਿੰਘ ਗੜ੍ਹੀ* ਲੁਧਿਆਣਾ, 14 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ‌ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਗਮ ਬੀਤੀ ਸ਼ਾਮ ਸੋਮਵਾਰ ਨੂੰ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੂੰ "ਭਾਰਤ ਦੇ ਸੰਵਿਧਾਨ ਦੇ ਨਿਰਮਾਤਾ" ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ। ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ 'ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। "ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਸਬੰਧੀ ਦੱਸਿਆ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਬਾਬਾ ਸਾਹਿਬ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਅਤੇ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਨੌਜਵਾਨਾਂ ਨੂੰ ਬਾਬਾ ਸਾਹਿਬ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਕ੍ਰਾਂਤੀ ਰਾਹੀ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ। ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕ ਅਤੇ ਆਦਰਸ਼ ਵਜੋਂ ਲਗਾਇਆ ਹੈ। ਇਸ ਤੋਂ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੁਧਿਆਣਾ ਜਿਸਨੂੰ ਪੰਜਾਬ ਦਾ ਮੈਨਚੈਸਟਰ ਕਿਹਾ ਜਾਂਦਾ ਹੈ, ਵਿੱਚ ਇਸ ਤਰ੍ਹਾਂ ਦੇ ਬੌਧਿਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਾ ਉਹਨਾਂ ਲਈ ਮਾਣ ਦੀ ਗੱਲ ਹੈ। ਉਹਨਾਂ ਨੇ ਆਯੋਜਕ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸਾਲ ਸਮਾਜ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕਰਨਾ ਇੱਕ ਪ੍ਰੇਰਣਾਦਾਇਕ ਕਦਮ ਹੈ। ਉਹਨਾਂ ਨੇ ਇਸ ਮੌਕੇ 'ਤੇ ਇੱਕ ਮਹੱਤਵਪੂਰਨ ਮਾਮਲੇ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਫਗਵਾੜਾ ਵਿੱਚ ਇੱਕ ਸਫਾਈ ਕਰਮਚਾਰੀ ਗੋਬਿੰਦ ਘਈ ਨੂੰ ਨਗਰ ਕੌਂਸਲ ਫਗਵਾੜਾ ਵੱਲੋਂ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ ਜੋ ਕਿ ਨਾਇਨਸਾਫੀ ਹੈ। ਗੜ੍ਹੀ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਕਮਿਸ਼ਨ ਨੇ ਸੂ ਮੋਟੋ ਲਿਆ ਹੈ ਅਤੇ 15 ਅਪ੍ਰੈਲ ਨੂੰ ਧਰਨੇ ਵਾਲੀ ਥਾਂ ‘ਤੇ ਹੀ ਕਮਿਸ਼ਨ ਦੀ ਕਚਹਿਰੀ ਲਗਾ ਕੇ ਸੁਣਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗਰੀਬ ਅਤੇ ਪੀੜਤ ਵਰਗ ਨੂੰ ਇਨਸਾਫ ਦੇਣ ਲਈ ਇਹ ਇਕ ਨਵਾਂ ਕਦਮ ਹੋਵੇਗਾ। ਇਸ ਤੋਂ ਇਲਾਵਾ ਗੜ੍ਹੀ ਨੇ ਗੜਸ਼ੰਕਰ ਦੇ ਪਿੰਡ ਗੱਦੀਵਾਲ ਵਿੱਚ ਇਕ ਪਰਿਵਾਰ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿੱਥੇ ਇਕ ਨੌਜਵਾਨ ਨੇ ਪਰਿਵਾਰਕ ਤਣਾਅ ਕਾਰਨ ਖੁਦਕੁਸ਼ੀ ਕਰ ਲਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਜਲਦੀ ਹੀ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ। ਉਹਨਾਂ ਨੇ ਨੂਰਪੁਰ ਜੱਟਾਂ ਦੇ ਇੱਕ ਮਾਮਲੇ ਬਾਰੇ ਵੀ ਦੱਸਿਆ, ਜਿੱਥੇ ਬੇਅਦਬੀ ਦੇ ਕੇਸ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ਸੰਬੰਧਿਤ ਪਰਿਵਾਰ ਦੇ ਬਿਆਨ ਦਰਜ ਕੀਤੇ ਗਏ ਹਨ ਅਤੇ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨੂੰ ਸੁਰੱਖਿਅਤ ਥਾਂ ‘ਤੇ ਤਬਦੀਲ ਕਰਨ ਲਈ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰਾ ਅੰਤਿਮ ਪੜਾਅ ‘ਚ ਹੈ। ਅੰਤ ਵਿੱਚ ਗੜੀ ਨੇ ਕਿਹਾ ਕਿ ਉਹ ਜਾਤ-ਪਾਤ ਜਾਂ ਰਾਜਨੀਤੀ ਤੋਂ ਉੱਪਰ ਉੱਠ ਕੇ ਹਰ ਪੀੜਤ ਦੀ ਸੁਣਵਾਈ ਕਰਨ ਲਈ ਵਚਨਬੱਧ ਹਨ ਅਤੇ ਪੰਜਾਬ ਦੇ ਹਰ ਨਾਗਰਿਕ ਨੂੰ ਇਨਸਾਫ ਮਿਲੇ ਇਹ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਮਲਕੀਤ ਚੰਦ ਜਨਾਗਲ ਨੂੰ ਜਨ ਚੇਤਨਾ ਪੰਜਾਬ ਰਤਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਬੀ.ਆਰ.ਅੰਬੇਡਕਰ ਸਟੱਡੀ ਸਰਕਲ ਪੰਜਾਬ ਦੇ ਪ੍ਰਧਾਨ ਕਮਲ ਕਟਾਰੀਆ, ਪ੍ਰਧਾਨ ਜਨ ਚੇਤਨਾ ਡਾ. ਵਿਨੈ ਸੌਫਤ, ਕਾਰਜਕਾਰੀ ਪ੍ਰਧਾਨ ਸੰਜੇ ਸ਼ਰਮਾ, ਜਨਰਲ ਸਕੱਤਰ ਸੀਮਾ ਗੁਪਤਾ, ਸਕੱਤਰ ਜੋਤੀ ਖੇੜਾ, ਸਟੇਜ ਸੈਕਟਰੀ ਮੰਜੂਲਾ ਸ਼ਰਮਾ, ਨਿਰੋਤਮਾ ਮੋਦਗਿੱਲ, ਅਤੁਲ ਭਾਰਦਵਾਜ, ਰਜਤ ਭਾਟੀਆ, ਅਨਿਲ ਅਗਰਵਾਲ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ।

Punjab


Recommended Posts