ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਪਟਿਆਲਾ ‘ਚ ਯੂਰੀਆ ਖਾਦ ਦੀ ਗੈਰਕਾਨੂੰਨੀ ਵਰਤੋਂ ਬੇਨਕਾਬ – ਫੈਕਟਰੀ ‘ਤੇ ਵੱਡੀ ਕਾਰਵਾਈ
April 16, 2026
Agriculture-

ਸਬਸਿਡੀ ਵਾਲੀ ਖਾਦ ਦਾ ਦੁਰੁਪਯੋਗ ਪਿਆ ਭਾਰੀ – ਖੇਤੀਬਾੜੀ ਵਿਭਾਗ ਨੇ ਕੀਤਾ ਕੇਸ ਦਰਜ

ਨਰੂਲਾ / Patiala

ਪਟਿਆਲਾ ਪਟਿਆਲਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਯੂਰੀਆ ਖਾਦ ਦੀ ਗੈਰਕਾਨੂੰਨੀ ਵਰਤੋਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਦੀ ਅਗਵਾਈ ਵਿੱਚ ਵਿਭਾਗੀ ਟੀਮ ਅਤੇ ਪੁਲਿਸ ਨੇ ਮਿਲ ਕੇ ਧਬਲਾਨ ਰੋਡ ਨੇੜੇ ਇੱਕ ਫੈਕਟਰੀ ‘ਚ ਛਾਪੇਮਾਰੀ ਦੌਰਾਨ ਸਬਸਿਡੀ ਵਾਲੀ ਯੂਰੀਆ ਖਾਦ ਨੂੰ ਅਣਅਧਿਕਾਰਤ ਤੌਰ ‘ਤੇ ਸਟੋਰ ਅਤੇ ਹੋਰ ਥੈਲਿਆਂ ਵਿੱਚ ਭਰਿਆ ਹੋਇਆ ਪਾਇਆ। ਜਾਂਚ ਦੌਰਾਨ ਸੰਬੰਧਤ ਦਸਤਾਵੇਜ਼ ਨਾ ਮਿਲਣ ‘ਤੇ ਖਾਦ ਨੂੰ ਜ਼ਬਤ ਕਰ ਲਿਆ ਗਿਆ ਅਤੇ ਫੈਕਟਰੀ ਖ਼ਿਲਾਫ਼ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਅਤੇ ਜ਼ਰੂਰੀ ਵਸਤੂਆਂ ਐਕਟ 1955 ਅਧੀਨ ਮਾਮਲਾ ਦਰਜ ਕੀਤਾ ਗਿਆ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਲਈ ਦਿੱਤੀ ਸਬਸਿਡੀ ਵਾਲੀ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੇ ਖਾਦ ਡੀਲਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਵੱਧ ਰੇਟ ‘ਤੇ ਵਿਕਰੀ, ਗੈਰਕਾਨੂੰਨੀ ਸਟੋਰਜ ਜਾਂ ਹੋਰ ਉਦਯੋਗਿਕ ਵਰਤੋਂ ਲਈ ਖਾਦ ਵੇਚਣ ਵਾਲਿਆਂ ‘ਤੇ ਸਖ਼ਤ ਕਾਰਵਾਈ ਹੋਵੇਗੀ। ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਗੜਬੜੀ ਦੀ ਸੂਚਨਾ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਦੇਣ।#BreakingNews #PunjabNews #Patiala #Agriculture #Fertilizer #Urea #IllegalStorage #Farmers #Kisan #PunjabFarming #AgriDepartment #GovernmentAction #EssentialCommodities #FertilizerControlOrder #BNS2023 #IndiaNews #Trending #NewsUpdate #RuralIndia #Kheti #FarmerSupport #Subsidy #AgriLaw #PunjabGovernment #Alert #ViralNews

Agriculture


Recommended Posts