ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਹਾਦਸੇ ‘ਚ ਫ਼ੌਤ ਹੋਏ ਪੀ.ਆਰ.ਟੀ.ਸੀ. ਦੇ ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਬੀਮਾ ਰਾਸ਼ੀ ਦਾ ਚੈੱਕ ਭੇਟ
April 16, 2026
Prtc-

-ਪੀ.ਆਰ.ਟੀ.ਸੀ ਆਪਣੇ ਕਰਮਚਾਰੀਆਂ ਦੇ ਹਰ ਦੁੱਖ-ਸੁੱਖ ‘ਚ ਨਾਲ ਖੜ੍ਹੀ- ਹਰਪਾਲ ਜੁਨੇਜਾ

ਨਰੂਲਾ / Patiala

ਪਟਿਆਲਾ, 16 ਅਪ੍ਰੈਲ: ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਊਟੀ ਦੌਰਾਨ ਹੋਏ ਹਾਦਸੇ ਫ਼ੌਤ ਹੋਏ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਕੰਡਕਟਰ ਰਮਨਦੀਪ ਸਿੰਘ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਦੇ ਹੋਏ ਉਸਦੇ ਪਿਤਾ ਪ੍ਰਗਟ ਸਿੰਘ ਨੂੰ 40 ਲੱਖ ਰੁਪਏ ਬੀਮਾ ਰਾਸ਼ੀ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਆਪਣੇ ਕਰਮਚਾਰੀਆਂ ਤੇ ਉਨ੍ਹਾਂ ਪਰਿਵਾਰਾਂ ਦੇ ਹਰ ਦੁੱਖ-ਸੁੱਖ ‘ਚ ਨਾਲ ਖੜ੍ਹੀ ਹੈ। ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਘੁਮਿਆਰਾ ਦਾ ਨਿਵਾਸੀ ਰਮਨਦੀਪ ਸਿੰਘ ਮਿਤੀ 02 ਜਨਵਰੀ 2017 ਤੋਂ ਬਾਹਰੀ ਸੰਸਥਾ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਸੇਵਾਵਾਂ ਨਿਭਾ ਰਿਹਾ ਸੀ, ਜਿਸ ਦੀ ਡਿਊਟੀ ਦੌਰਾਨ ਦੁਰਘਟਨਾ ਕਾਰਨ ਮੌਤ ਹੋ ਗਈ ਸੀ। ਇਸ ਦੌਰਾਨ ਟਰਾਂਸਪੋਰਟ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਮੁਆਵਜਾ ਕੰਡਕਟਰ ਦੇ ਵਾਰਸਾਂ ਨੂੰ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਦਰਮਿਆਨ ਹੋਏ ਸਮਝੌਤੇ ਤਹਿਤ ਦਿੱਤਾ ਗਿਆ ਹੈ ਜਿਸਦਾ ਮੰਤਵ ਹੀ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ਦੌਰਾਨ ਹੁੰਦੇ ਹਾਦਸਿਆਂ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰ ਦੀ ਭਲਾਈ ਅਤੇ ਵਿੱਤੀ ਸੰਕਟਾਂ ਨਾਲ ਨਜਿੱਠਣ ਲਈ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਸਮੇਤ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਪ੍ਰਤੀਨਿੱਧੀਆਂ ਨੇ ਵੀ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ ਹੁੰਦਿਆਂ ਪਰਿਵਾਰ ਨੂੰ ਭਾਣਾ ਮੰਨਣ ਲਈ ਹੌਸਲਾ ਦਿੱਤਾ।

Prtc


Recommended Posts