ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ
April 18, 2026
Punjab-Development-Sangrur-

ਮਾਨ ਸਰਕਾਰ ਨੇ ਹਮੇਸ਼ਾ ਹੀ ਆਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੱਤੀ

ਨਰੂਲਾ / Patiala

ਘਨੌਰ, 17 ਅਪ੍ਰੈਲ : ਹਲਕਾ ਘਨੌਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਭੋਗਲਾਂ ਵਿੱਚ ਕਈ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਲਗਭਗ 2.52 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਸਮੇਂ ਦੀ ਬਚਤ ਹੋਵੇਗੀ। ਇਸ ਨਾਲ ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਵਾਧਾ ਮਿਲੇਗਾ। ਇਸ ਤੋਂ ਇਲਾਵਾ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਹੈਲਥ ਵੈਲਨੈੱਸ ਸੈਂਟਰ ਦਾ ਵੀ ਉਦਘਾਟਨ ਕੀਤਾ ਗਿਆ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਸ ਸੈਂਟਰ ਨਾਲ ਪਿੰਡ ਵਾਸੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਆਪਣੇ ਨੇੜੇ ਹੀ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਸ਼ਹਿਰਾਂ ਵੱਲ ਜਾਣ ਦੀ ਲੋੜ ਘੱਟ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਹੋਰ ਵਿਕਾਸ ਕਾਰਜਾਂ ਦਾ ਵੀ ਐਲਾਨ ਕੀਤਾ ਗਿਆ। ਪਿੰਡ ਵਾਸੀਆਂ ਦੇ ਸਾਂਝੇ ਸਮਾਗਮਾਂ ਲਈ 5 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਧਰਮਸ਼ਾਲਾ ਬਣਾਈ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਨੂੰ ਆ ਰਹੀ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ 15.25 ਲੱਖ ਰੁਪਏ ਦੀ ਲਾਗਤ ਨਾਲ ਪੱਕੇ ਰਸਤੇ ਦਾ ਨਿਰਮਾਣ ਕੀਤਾ ਜਾਵੇਗਾ। ਸ਼ਮਸ਼ਾਨਘਾਟ ਵਿੱਚ 3 ਲੱਖ ਰੁਪਏ ਦੀ ਲਾਗਤ ਨਾਲ ਵੇਟਿੰਗ ਸ਼ੈੱਡ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ, ਜਿਸ ਦਾ ਨਤੀਜਾ ਹੁਣ ਹਰ ਪਿੰਡ ਅਤੇ ਸ਼ਹਿਰ ਵਿੱਚ ਵਿਕਾਸ ਦੇ ਰੂਪ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਲਈ ਬਹੁਤ ਲਾਭਦਾਇਕ ਸਾਬਤ ਹੋਣਗੇ। ਉਨ੍ਹਾਂ ਨੇ ਮਾਨ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲੇਗੀ।ਇਸ ਮੌਕੇ ਪਾਰਟੀ ਅਹੁਦੇਦਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

Punjab Development Sangrur


Recommended Posts