ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
April 20, 2026
Human-Rights-Commission-

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਪਟਿਆਲਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਤੇ ਖੁੱਲ੍ਹੀ ਸੁਣਵਾਈ

ਨਰੂਲਾ / Patiala

ਪਟਿਆਲਾ, 19 ਅਪ੍ਰੈਲ: ਪੰਜਾਬ ਰਾਜ ਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਵਧੇਰੇ ਜਾਗਰੂਕ ਹੋ ਰਹੇ ਹਨ। ਉਨ੍ਹਾਂ ਅੱਜ ਮਨੁੱਖੀ ਅਧਿਕਾਰ ਸੁਰੱਖਿਆ ਭਲਾਈ ਸੁਸਾਇਟੀ ਵੱਲੋਂ ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਦੇ ਲਗਾਏ ਕੈਂਪ ਮੌਕੇ ਮੁੱਖ ਮ‌ਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਸ਼ਿਕਾਇਤਾਂ ਦੀ ਕਿਸਮ ਬਾਰੇ ਪਤਾ ਲਗਾਇਆ ਹੈ ਅਤੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨਰ ਦੇ ਕੋਰ ਗਰੁੱਪ ਕਾਇਮ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਨੁੱਖੀ ਅਧਿਕਾਰ ਕਮਿਸ਼ਨ ਅਜਿਹੇ ਕੋਰ ਗਰੁੱਪ ਕਾਇਮ ਕਰਨ ਵਾਲਾ ਦੇਸ਼ ਦਾ ਪਹਿਲਾ ਕਮਿਸ਼ਨ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਆਪਣੇ ਜਾਗਰੂਕਤਾ ਬਾਰੇ ਇਸ ਗੱਲੋਂ ਪਤਾ ਚੱਲ ਰਿਹਾ ਹੈ ਕਿ ਪਹਿਲਾਂ ਕਮਿਸ਼ਨ ਕੋਲ ਕੇਵਲ 30-35 ਸ਼ਿਕਾਇਤਾਂ ਰੋਜ਼ਾਨਾ ਆ ਰਹੀਆਂ ਸਨ, ਪਰੰਤੂ ਜਦੋਂ ਦਾ ਕਮਿਸ਼ਨ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਣ ਉਤੇ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 9855475547 ਜਾਰੀ ਕੀਤਾ ਹੈ, ਉਦੋਂ ਤੋਂ ਹੁਣ ਉਨ੍ਹਾਂ ਕੋਲ 300 ਤੋਂ 400 ਸ਼ਿਕਾਇਤਾਂ ਰੋਜ਼ਾਨਾ ਆ ਰਹੀਆਂ ਹਨ। ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਤੇ ਐਸ.ਪੀ ਸਵਰਨਜੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੇਤ ਪਟਿਆਲਾ ਦੀਆਂ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓਜ) ਨਾਲ ਇੱਕ ਅਹਿਮ ਬੈਠਕ ਕੀਤੀ ਤੇ ਪੀੜਤਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਕਮਿਸ਼ਨ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢੇਗਾ ਅਤੇ ਜਲਦੀ ਹੀ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ ਉਪਰ ਨਸ਼ਿਆਂ ਦੇ ਤਸਕਰਾਂ ਤੇ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇਗੀ ਤੇ ਕਮਿਸ਼ਨ ਦੇ ਕੋਰ ਗਰੁੱਪਾਂ ਦੇ ਮੈਂਬਰ ਵੀ ਆਪਣੀ ਭੂਮਿਕਾ ਨਿਭਾਉਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜਾਰੀ ਸਲਾਹਕਾਰੀਆਂ ਦੇ ਤਹਿਤ ਸਰਕਾਰੀ ਅਤੇ ਨਿੱਜੀ ਹਸਪਤਾਲ ਕਿਸੇ ਮਰੀਜ ਜਾਂ ਮ੍ਰਿਤਕ ਸਰੀਰ ਨੂੰ ਬਿੱਲ ਦੇ ਭੁਗਤਾਨ ਨਾ ਹੋਣ ਉਤੇ ਰੋਕ ਨਹੀਂ ਸਕੇਗਾ। ਇਸ ਤੋਂ ਬਿਨ੍ਹਾਂ ਹਰ ਹਸਪਤਾਲ ਵਿਖੇ ਲਾਜਮੀ ਤੌਰ ਉਤੇ ਢੁਕਵੀਂ ਮੁਰਦਾਘਰ ਸਹੂਲਤ ਤੇ ਐਂਬੂਲੈਂਸ ਵੈਨ ਸੇਵਾਵਾਂ ਪ੍ਰਦਾਨ ਕਰਨੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲਾਵਾਰਿਸ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦੇ ਸਸਕਾਰ/ਦਫ਼ਨਾਉਣ ਲਈ ਸਹਾਇਤਾ ਦੇ ਯਕੀਨੀ ਬਣਾਉਣ ਲਈ ਵੀ ਆਦੇਸ਼ ਦਿੱਤਾ ਗਿਆ ਹੈ। ਸ਼ੰਟੀ ਨੇ ਕਿਹਾ ਕਿ ਪਿੰਡਾਂ ਵਿੱਚ ਲਾਸ਼ਾਂ ਰੱਖਣ ਲਈ ਮੌਰਚਰੀ ਬਾਕਸ ਉਪਲਬੱਧ ਕਰਵਾਉਣ ਸਮੇਤ ਸਫਾਈ ਯੋਧਿਆਂ ਨੂੰ ਸੁਰੱਖਿਆ, ਜੁੱਤੇ, ਦਸਤਾਨੇ, ਸੈਨੇਟਾਈਜ਼ਰ ਦੇਣ ਸਮੇਤ ਬੀਮਾ ਸੁਰੱਖਿਆ ਸਹੂਲਤਾਂ ਦੇਣ ਲਈ ਵੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ 112 'ਤੇ ਫੋਨ ਕਰਕੇ ਜਿੰਦਗੀ ਮੌਤ ਦੀ ਲੜਾਈ ਦੀ ਲੜ ਰਹੇ ਮਰੀਜਾਂ ਦੀਆਂ ਐਂਬੂਲੈਂਸਾਂ ਨੂੰ ਹਸਪਤਾਲਾਂ ਤੱਕਣ ਲਈ ਪੁਲਿਸ ਪਾਇਲਟ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਆਰ.ਟੀ.ਓ ਪੂਨਮਪ੍ਰੀਤ ਕੌਰ, ਐਸ.ਡੀ.ਐਮ ਗੁਰਦੇਵ ਸਿੰਘ, ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਦੇ ਸਕੱਤਰ ਬਲਦੇਵ ਸਿੰਘ ਤੇ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕੋਰ ਗਰੁੱਪ ਦੇ ਮੈਂਬਰ ਤੇ ਹਿਉਮਨ ਰਾਈਟਸ ਪ੍ਰੋਟੈਕਸ਼ਨ ਵੈਲਫੇਅਰ ਸੁਸਾਇਟੀ ਪਟਿਆਲਾ ਦੇ ਮੈਂਬਰ ਮੌਜੂਦ ਸਨ। ਇਸ ਤੋਂ ਪਹਿਲਾਂ ਹਿਉਮਨ ਰਾਈਟਸ ਪ੍ਰੋਟੈਕਸ਼ਨ ਵੈਲਫੇਅਰ ਸੁਸਾਇਟੀ ਦੇ ਚੀਫ਼ ਪੈਟਰਨ ਏਅਰ ਮਾਰਸ਼ਨ (ਰਿਟਾ) ਕੁਲਵੰਤ ਸਿੰਘ ਗਿੱਲ ਨੇ ਸਵਾਗਤ ਕੀਤਾ ਅਤੇ ਪਾਣੀ ਦੀ ਸੰਭਾਲ ਤੇ ਜਲ ਪ੍ਰਦੂਸ਼ਣ ਰੋਕਣ ਸਮੇਤ ਸਿੰਗਲ ਯੂਜ ਪਲਸਟਿਕ ਉਪਰ ਪਾਬੰਦੀ ਲਗਾਉਣ ਬਾਰੇ ਮੰਗ ਉਠਾਈ। ਉਨ੍ਹਾਂ ਦੇ ਨਾਲ ਸਾਬਕਾ ਏਆਈਜੀ ਹਰਦੇਵਿੰਦਰ ਸਿੰਘ, ਡਾ. ਐਮ.ਐਸ ਮੰਨਾ, ਸਾਬਕਾ ਐਸਪੀ ਮਨਜੀਤ ਸਿੰਘ ਬਰਾੜ, ਗਰੁਪ ਕੈਪਟਨ ਰਣਜੀਤ ਸਿੰਘ ਤਤਗੁਰ, ਕੋਆਰਡੀਨੇਟਰ ਦਰਸ਼ਨ ਸਿੰਘ ਸਾਬਕਾ ਡੀਐਸਪੀ, ਐਡਵੋਕੇਟ ਯਸ਼ਪਾਲ, ਐਡਵੋਕੇਟ ਅਮਨਪ੍ਰੀਤ ਸਿੰਘ ਭਾਟੀਆ, ਪ੍ਰੋ. ਜਸਵੰਤ ਸਿੰਘ ਸਰਾਓ, ਮਹਿਲਾ ਵਿੰਗ ਦੀ ਚੇਅਰਪਰਸਨ ਸ਼ਮਿੰਦਰ ਕੌਰ ਸੰਧੂ, ਵੈਟਰਨ ਹਾਕਮ ਸਿੰਘ ਤੇ ਰਜਿੰਦਰ ਕੁਮਾਰ ਗੋਇਲ ਮੰਜੂ ਸ਼ਰਮਾ, ਮਸਤੀ ਕੀ ਪਾਠਸ਼ਾਲਾ ਤੋਂ ਰਾਜਪਾਲ ਕੌਰ ਵੀ ਮੌਜੂਦ ਸਨ।ਸੁਸਾਇਟੀ ਨੇ ਮੈਂਬਰ ਸ਼ੰਟੀ ਦਾ ਸਨਮਾਨ ਵੀ ਕੀਤਾ। ****** ਫੋਟੋ ਕੈਪਸ਼ਨ- ਪੰਜਾਬ ਰਾਜ ਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਤੇ ਸ਼ਿਕਾਇਤਾਂ ਦੀ ਸੁਣਵਾਈ ਲਈ ਕਰਵਾਏ ਜਨ ਸੰਮੇਲਨ ਮੌਕੇ ਸ਼ਿਰਕਤ ਕਰਦੇ ਹੋਏ।

Human Rights Commission


Recommended Posts