*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮ
April 20, 2026
Punjab-Budha-Nala

ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ

Aman Makkar / Ludhiana

ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ TDS 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। ਹੈਬੋਵਾਲ ETP ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ ਕਾਰਨ ਗੋਹੇ ਵਾਲਾ ਪਾਣੀ ਡੇਅਰੀ ਕੰਪਲੈਕਸ ਦੀਆਂ ਗਲੀਆਂ ਵਿੱਚ ਫੈਲ ਗਿਆ ਸੀ, ਪਰ ਸੰਤ ਸੀਚੇਵਾਲ ਦੀ ਟੀਮ ਵੱਲੋਂ ਮਾਮਲਾ ਉਠਾਉਣ ‘ਤੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਕੇ ਮੋਟਰਾਂ ਚਾਲੂ ਕਰਵਾਈਆਂ। ਸੰਤ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਸੁਪਨੇ ਨੂੰ ਸਾਕਾਰ ਕਰਨ ਲਈ ਦਰਿਆਵਾਂ ਦਾ ਸਾਫ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪੰਜਾਬ ਦੀ ਹੋਂਦ ਤੇ ਪਛਾਣ ਦਰਿਆਵਾਂ ਨਾਲ ਜੁੜੀ ਹੋਈ ਹੈ। ਸੀਚੇਵਾਲ ਮਾਡਲ ਤਹਿਤ ਹੈਬੋਵਾਲ ‘ਚ 105 ਟਨ ਅਤੇ ਤਾਜਪੁਰ ‘ਚ 88 ਟਨ ਗੋਹਾ ਟੋਬਿਆਂ ‘ਚੋਂ ਕੱਢਿਆ ਗਿਆ, ਜਦਕਿ ਡੋਰ-ਟੂ-ਡੋਰ ਇਕੱਠਾ ਹੋਣ ਵਾਲੀ ਮਾਤਰਾ ਕਾਫ਼ੀ ਘੱਟ ਰਹੀ। ਕੁੱਲ 426 ਟਨ ਗੋਹਾ ਇਕੱਠਾ ਕੀਤਾ ਗਿਆ, ਪਰ ਫਿਰ ਵੀ 224 ਟਨ ਗੋਹਾ ਦਰਿਆ ਅਤੇ ਸੀਵਰੇਜ ਪਲਾਂਟਾਂ ਵਿੱਚ ਪਹੁੰਚ ਰਿਹਾ ਹੈ। ਲਾਡੋਵਾਲ ਬਾਈਪਾਸ, ਜੈਨਪੁਰ, ਤਲਵਾੜਾ ਅਤੇ ਬਾਰਨਹਾੜੇ ਇਲਾਕਿਆਂ ਦੀਆਂ ਸੀਵਰੇਜ ਲਾਈਨਾਂ ਦਾ ਜਾਇਜ਼ਾ ਲਿਆ ਗਿਆ, ਜਦਕਿ ਬੱਲੋਕੀ ਪੁਲ ਨੇੜੇ ਬਾੜੇਵਾਲ ਡਰੇਨ ਰਾਹੀਂ ਗੰਧਲੇ ਪਾਣੀ ਦੇ ਦਰਿਆ ਵਿੱਚ ਜਾਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲਿਆ ਗਿਆ। ਸ਼ਿਵਪੁਰੀ ਪੁਲ ਨੇੜੇ ਦਰਿਆ ਵਿੱਚੋਂ ਗਾਰ ਕੱਢਣ ਅਤੇ ਤਾਜਪੁਰ ਡੇਅਰੀ ਕੰਪਲੈਕਸ ਕੋਲ ਬਣੇ ਅਸਥਾਈ ਸੀਚੇਵਾਲ ਮਾਡਲ ਦੀ ਵੀ ਸਮੀਖਿਆ ਕੀਤੀ ਗਈ। #Punjab #BuddhaDariya #SantSeechewal #CleanRivers #SaveWater #Environment #PollutionFreePunjab #RanglaPunjab #Ludhiana #WaterQuality #TDS #EcoFriendly #RiverCleaning #PunjabNews #BreakingNews #SewageProblem #DairyWaste #GreenPunjab #SwachhBharat #WaterConservation #Nature #PublicAwareness #Trending #LatestNews

Punjab Budha Nala


Recommended Posts