NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਕੈਬਨਿਟ ਮੰਤਰੀ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦੀ ਕੀਤੀ ਸਮੀਖਿਆ*
April 23, 2026 17:28:21
Agriculture-

ਖੰਨਾ ਅਨਾਜ ਮੰਡੀ ਵਿੱਚ 61 ਫੀਸਦੀ ਕਣਕ ਦੀ ਲਿਫਟਿੰਗ ਹੋਈ, ਬਾਕੀ ਲਿਫਟਿੰਗ 5–7 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ : ਤਰੁਨਪ੍ਰੀਤ ਸਿੰਘ ਸੌਂਦ*

Aman Makkar / Ludhiana Khanna

ਖੰਨਾ ਮੰਡੀ ਵਿੱਚ ਹੁਣ ਤੱਕ 7.43 ਲੱਖ ਕੁਆਇੰਟਲ ਟਨ ਕਣਕ ਦੀ ਹੋਈ ਆਮਦ : ਸੌਂਦ* *ਪੰਜਾਬ ਸਰਕਾਰ ਕਿਸਾਨਾਂ ਦੇ ਹਰ ਦਾਣੇ ਦੀ ਖਰੀਦ ਯਕੀਨੀ ਬਣਾਏਗੀ : ਮੰਤਰੀ ਸੌਂਦ* ਖੰਨਾ, (ਲੁਧਿਆਣਾ), 23 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ, ਖੰਨਾ ਦੇ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਖਰੀਦ ਏਜੰਸੀਆਂ ਦੇ ਮੁਖੀਆਂ, ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਅਤੇ ਉਪ ਮੰਡਲ ਮੈਜਿਸਟ੍ਰੇਟ ਖੰਨਾ ਸਵਾਤੀ ਟਿਵਾਣਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸੌਂਦ ਨੇ ਇਸ ਮੀਟਿੰਗ ਵਿੱਚ ਸਾਰਿਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਤਾਂ ਜੋ ਮੌਜੂਦਾ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਕਣਕ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਅਨਾਜ ਮੰਡੀ ਵਿੱਚ ਆਏ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਤਰੁੰਤ ਕੀਤੀ ਜਾਵੇ ਅਤੇ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਮੰਤਰੀ ਸੌਂਦ ਨੇ ਆੜਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਉਪ ਮੰਡਲ ਮਜਿਸਟਰੇਟ ਖੰਨਾ ਅਤੇ ਜਾਂ ਉਨ੍ਹਾਂ ਦੇ ਨਾਲ ਸਿੱਧੇ ਤੌਰ 'ਤੇ ਧਿਆਨ ਵਿੱਚ ਲਿਆ ਸਕਦੇ ਹਨ। ਇਸ ਕਣਕ ਦੇ ਸੀਜਨ ਦੌਰਾਨ ਕਿਸੇ ਵੀ ਕਿਸਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਖਰੀਦ ਸੀਜਨ ਨੂੰ ਬਹੁਤ ਚੰਗੇ ਤਰੀਕੇ ਨਾਲ ਸਿਰੇ ਲਗਾ ਦਿੱਤਾ ਜਾਵੇਗਾ। ਜੇਕਰ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਸਾਰਾ ਪ੍ਰਸ਼ਾਸਨ ਤੁਹਾਡੇ ਲਈ ਹਾਜ਼ਰ ਹੈ। ਬਾਅਦ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਕਣਕ ਦੀ ਖਰੀਦ ਦਾ ਸੀਜ਼ਨ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਪੰਜਾਬ ਦੀ ਅਨਾਜ ਮੰਡੀ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਪੱਕਾ ਕਰਨ ਲਈ ਉਨ੍ਹਾਂ ਨੇ ਏਸ਼ੀਆ ਦੀ ਸਭ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਪ੍ਰਸ਼ਾਸਨਿਕ ਅਧਿਕਾਰੀਆਂ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਖੰਨਾ ਦੀ ਅਨਾਜ ਮੰਡੀ ਇਸ ਸਮੇਂ ਜ਼ਿਲ੍ਹੇ ਵਿੱਚ ਸਭ ਤੋਂ ਅੱਗੇ ਹੈ। ਹੁਣ ਤੱਕ 61ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ 40 ਫੀਸਦੀ ਰਹਿੰਦੀ ਲਿਫਟਿੰਗ ਵੀ ਅਗਲੇ 5–7 ਦਿਨਾਂ ਵਿੱਚ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਕਿਸੇ ਆੜਤੀਏ ਨੇ ਆਪਣੀ ਤਰਫੋਂ (ਪ੍ਰਾਈਵੇਟ) ਲਿਫਟਿੰਗ ਕਰਵਾਈ ਹੈ, ਉਨ੍ਹਾਂ ਦਾ ਲਿਫਟਿੰਗ ਖਰਚਾ ਵੀ ਵਾਪਸ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਦੱਸਿਆ ਕਿ ਖੰਨਾ ਅਨਾਜ ਮੰਡੀ ਵਿੱਚ ਕੁੱਲ 7,43,789 ਲੱਖ ਕੁਆਇੰਟਲ ਕਣਕ ਆਈ ਸੀ, ਜਿਸ ਵਿੱਚੋਂ 4,29,845 ਲੱਖ ਕੁਆਇੰਟਲ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਸਰਕਾਰ ਵੱਲੋਂ ਖਾਸ ਟ੍ਰੇਨਾਂ (ਸਪੈਸ਼ਲਾਂ) ਰਾਹੀਂ ਵੀ ਅਨਾਜ ਨੂੰ ਜਲਦੀ ਉਠਾ ਕੇ ਭੇਜਿਆ ਜਾ ਰਿਹਾ ਹੈ, ਤਾਂ ਜੋ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚੱਜੀ ਤਰ੍ਹਾਂ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਇਸ ਸੀਜਨ ਨਾਲ ਸੰਬੰਧਿਤ ਬਾਰਦਾਨੇ ਦੀ ਕਮੀ ਨਾ ਆਵੇ, ਢੋਆ ਢੁਆਈ ਦੇ ਵਹੀਕਲਾਂ ਦੀ ਜਾਂ ਕਣਕ ਲਈ ਸਟੋਰੇਜ ਦੀ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ। ਇਸ ਸਾਰੇ 'ਤੇ ਨਿਗ੍ਹਾਸਾਨੀ ਲਈ ਅਧਿਕਾਰੀਆਂ ਅਤੇ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ ਕਰਨੀ ਬਹੁਤ ਜਰੂਰੀ ਹੁੰਦੀ ਹੈ ਕਿਉਂਕਿ ਉਨ੍ਹਾਂ ਤੋਂ ਸਾਨੂੰ ਸਹਿਯੋਗ ਚਾਹੀਦਾ ਹੁੰਦਾ ਹੈ। ਇਸ ਲਈ ਅਸੀਂ ਭਰੋਸਾ ਦਿੰਦੇ ਹਾਂ ਕਿ ਕਿਸਾਨਾਂ ਦੀ ਕਣਕ ਦਾ ਇਕੱਲਾ-ਇਕੱਲਾ ਦਾਣਾ ਅਸੀਂ ਚੁਕਾਵਾਂਗੇ। ਅਸੀਂ ਸਾਰੇ ਰਲ ਮਿਲ ਕੇ ਲਿਫਟਿੰਗ ਯਕੀਨੀ ਬਣਾਵਾਂਗੇ। ਇਸ ਮੌਕੇ ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ ਮਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜਤੀਏ ਮੌਜੂਦ ਸਨ। ----- Cabinet Minister reviews wheat procurement at Khanna grain market 7.43 Lakh quintals wheat arrives, 61% stock lifted: Minister Sond Khanna (Ludhiana), April 23 Cabinet Minister Tarunpreet Singh Sond on Thursday reviewed wheat procurement and lifting operations at Asia’s largest grain market in Khanna. The Minister stated that a total of 7,43,789 quintals of wheat has arrived here so far, out of which 4,29,845 metric tonnes—around 61%—have already been lifted. He added that the state government is deploying special trains to expedite the transportation of grain, ensuring smooth procurement operations. The remaining stock is expected to be cleared within the next five days. Sond also announced that arhtiyas who arranged private lifting will be reimbursed for their expenses, ensuring that no stakeholder suffers any financial loss. During his visit, Sond also held a meeting with heads of procurement agencies, officials of the Mandi Board, the Food and Civil Supplies Department, and other concerned departments, along with members of the Arhtiya Association. Market Committee Chairman Jagtar Singh Gill Rattanheri and Sub-Divisional Magistrate Swati Tiwana were also present. Directing officials to perform their duties seriously, Sond emphasized the need for a smooth and hassle-free procurement process during the ongoing wheat season. He instructed that every grain brought by farmers to the mandi must be procured promptly and that timely lifting of the procured stock must be ensured. He further stated that any issues faced during procurement should be immediately brought to the notice of the Market Committee, SDM or himself. He assured that no farmer would face inconvenience during the procurement season and that the entire process would be completed efficiently. Sond mentioned that the wheat procurement season is proceeding smoothly. He added that led by Chief Minister Bhagwant Singh Mann, the Punjab government is committed to ensuring that farmers, arhtiyas, and labourers do not face any difficulties in mandis across the state. Reiterating the government’s commitment, he stated that every grain brought by farmers will be procured and timely lifting will be ensured through coordinated efforts. -------

Agriculture

Related News