ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਬਿਸ਼ਨਪੁਰਾ ਵਿਖੇ 72 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
April 24, 2026
Punjab-

Dharaledar Bureau / Mohali

ਜ਼ੀਰਕਪੁਰ, 23 ਅਪ੍ਰੈਲ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਸਹਿਯੋਗ ਨਾਲ 72 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਿਸ਼ਨਪੁਰਾ ਵਿਖੇ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਲਗਭਗ 72 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਤਿਆਰ ਕੀਤਾ ਜਾਵੇਗਾ, ਜੋ ਇਲਾਕੇ ਦੇ ਲੋਕਾਂ ਲਈ ਇਕ ਮਹੱਤਵਪੂਰਨ ਸਮਾਜਿਕ ਕੇਂਦਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਥੇ ਵਿਆਹ ਸਮਾਰੋਹ, ਸਮਾਜਿਕ ਮਿਲਣ-ਜੁਲਣ, ਸੱਭਿਆਚਾਰਕ ਕਾਰਜਕ੍ਰਮ ਅਤੇ ਹੋਰ ਲੋਕ-ਹਿਤੈਸ਼ੀ ਗਤੀਵਿਧੀਆਂ ਆਸਾਨੀ ਨਾਲ ਕਰਵਾਈਆਂ ਜਾ ਸਕਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਇਸ ਪ੍ਰੋਜੈਕਟ ਦਾ ਸਿੱਧਾ ਲਾਭ ਵਾਰਡ ਨੰਬਰ 15, 16 ਅਤੇ 17 ਦੇ ਨਿਵਾਸੀਆਂ ਨੂੰ ਮਿਲੇਗਾ, ਜਿਨ੍ਹਾਂ ਨੂੰ ਹੁਣ ਆਪਣੇ ਇਲਾਕੇ ਵਿੱਚ ਹੀ ਵਧੀਆ ਸਹੂਲਤਾਂ ਨਾਲ ਲੈਸ ਕਮਿਊਨਿਟੀ ਸੈਂਟਰ ਉਪਲਬਧ ਹੋਵੇਗਾ। ਇਸ ਨਾਲ ਲੋਕਾਂ ਨੂੰ ਦੂਰ-ਦਰਾਜ ਸਥਾਨਾਂ ’ਤੇ ਜਾਣ ਦੀ ਲੋੜ ਨਹੀਂ ਰਹੇਗੀ ਅਤੇ ਸਮਾਂ ਅਤੇ ਧਨ ਦੋਵਾਂ ਦੀ ਬਚਤ ਹੋਵੇਗੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਤਰ੍ਹਾਂ ਦੇ ਹੋਰ ਵਿਕਾਸ ਪ੍ਰੋਜੈਕਟ ਭਵਿੱਖ ਵਿੱਚ ਵੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਸਥਾਨਕ ਆਗੂ,ਇਲਾਕਾ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਥਾਨਕ ਵਸਨੀਕਾਂ ਵੱਲੋਂ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ ਗਿਆ ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

Punjab


Recommended Posts