April 24, 2026
ਨਰੂਲਾ / Patiala
ਡੀ.ਆਈ.ਜੀ. ਪਟਿਆਲਾ ਰੇਂਜ ਵੱਲੋਂ ਰੇਂਜ ਦੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਐਸ.ਐਸ.ਪੀਜ਼ ਨਾਲ ਵਿਸ਼ੇਸ਼ ਕਰਾਈਮ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਸੰਗੀਨ ਅਪਰਾਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਪੁਰਾਣੇ ਤੇ ਵਾਰ-ਵਾਰ ਅਪਰਾਧ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਰਣਨੀਤੀ ਤਿਆਰ ਕਰਨ 'ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਨਵੇਂ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਤਫ਼ਤੀਸ਼ੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਮਾੜੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਹੋਰ ਵੀ ਪੁਖ਼ਤਾ ਬਣਾ ਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। DIG Patiala Range convened a special crime review meeting with the SSPs of Patiala, Sangrur, Barnala, and Malerkotla, issuing firm directions to curb drug trafficking and gangsterism and further strengthen the law & order framework across the range. A comprehensive review of heinous crimes was undertaken, with focused emphasis on evolving robust strategies against habitual and repeat offenders. Directions were also issued for effective implementation of new laws and expedited investigations, ensuring swift and strong legal action against criminal elements. #PatialaRangePolice #PunjabPolice #CrimeControl #WarOnDrugs #LawAndOrder #PoliceLeadership #PublicSafety
Punjab Police