ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ   
ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ
April 24, 2026
Punjab-Cences-

ਜ਼ਿਲ੍ਹਾ ਨਿਵਾਸੀਆਂ ਨੂੰ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਤਹਿਤ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ

ਨਰੂਲਾ / Patiala

ਪਟਿਆਲਾ, 24 ਅਪ੍ਰੈਲ: ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਸੈਂਸਜ਼ ਓਪਰੇਸ਼ਨ ਪੰਜਾਬ, ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ ਅਮਿਤ ਭਾਰਗਵ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨਾਲ ਇੱਕ ਮੀਟਿੰਗ ਕੀਤੀ। ਇਸ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਜਨਗਣਨਾ ਵਿੱਚ ‘ਸੈਲਫ ਇਨੁਮੀਰੇਸ਼ਨ’ ਤਹਿਤ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਵਿੱਚ ਕੋਈ ਵੀ ਨਾਗਰਿਕ ਆਪ ਇੰਟਰਨੈਟ ਰਾਹੀਂ https://se.census.gov.in/ ਸਾਈਟ ਉਪਰ ਜਾ ਕੇ ਆਪਣੇ ਘਰ ਬੈਠ ਕੇ ਹੀ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਲਗਾਏ ਗਏ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ ‘ਤੇ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਫੀਲਡ ਟ੍ਰੇਨਰਾਂ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-II ਨਿਧੀ, ਇੰਨਵੈਸਟੀਗੇਟਰ ਦਫ਼ਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਬਿਕਰਮਜੀਤ ਸਿੰਘ, ਵੀ ਹਾਜਰ ਰਹੇ।

Punjab Cences


Recommended Posts