*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 8 ਅਤੇ 11 ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ
April 24, 2026
Punjab-Development-Mohali-

Dharaledar Bureau / Mohali

ਜ਼ੀਰਕਪੁਰ, 25 ਅਪ੍ਰੈਲ: ਸ਼ਹਿਰੀ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਲਈ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਮਿਊਂਸਪਲ ਕੌਂਸਲ ਦੇ ਵਾਰਡ ਨੰਬਰ 8 ਅਤੇ 11 ਵਿੱਚ ਕੁੱਲ 8.87 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਵਾਰਡ ਨੰਬਰ 8 ਵਿੱਚ ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਸਟਾਰਮ ਸੀਵਰੇਜ ਪ੍ਰਣਾਲੀ, ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਸਥਾਪਤ ਕਰਨ ਦੇ ਕੰਮ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ, ਵਾਰਡ ਨੰਬਰ 11 ਵਿੱਚ 6.62 ਕਰੋੜ ਰੁਪਏ ਦੀ ਲਾਗਤ ਨਾਲ ਸਟਾਰਮ ਸੀਵਰ, ਇੰਟਰਲਾਕਿੰਗ ਟਾਈਲਾਂ, ਪਾਰਕਾਂ ਦਾ ਵਿਕਾਸ, ਕਮਿਊਨਿਟੀ ਸੈਂਟਰ ਦੀ ਉਸਾਰੀ ਅਤੇ ਜਲ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਲੋਕ ਭਲਾਈ ਯੋਜਨਾਵਾਂ ‘ਤੇ ਵੀ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸੇਵਾਵਾਂ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ, 600 ਯੂਨਿਟ ਤੱਕ ਮੁਫ਼ਤ ਬਿਜਲੀ ਅਤੇ ਯੋਗ ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਵਰਗੀਆਂ ਯੋਜਨਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਮੌਕੇ ਜ਼ੀਰਕਪੁਰ ਮਿਊਂਸਪਲ ਕੌਂਸਲ ਦੇ ਅਧਿਕਾਰੀ, ਸਥਾਨਕ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਸਮਰਥਕ ਵੀ ਮੌਜੂਦ ਸਨ।

Punjab Development Mohali


Recommended Posts