ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਖੰਨਾ ਵਿੱਚ ਬਗੈਰ ਵੈਰੀਫਿਕੇਸ਼ਨ ਕਿਰਾਏਦਾਰ ਰੱਖਣ ਵਾਲਿਆਂ ਖਿਲਾਫ ਵੱਡੀ ਕਾਰਵਾਈ, ਦੋ ਮਕਾਨ ਮਾਲਕ ਗ੍ਰਿਫ਼ਤਾਰ*
April 28, 2026
Punjab-

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ‘ਤੇ ਸਿਟੀ ਥਾਣਾ-2 ਦੀ ਪੁਲਿਸ ਦੀ ਕਾਰਵਾਈ, ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ*

Aman Makkar / Ludhiana

ਖੰਨਾ, ਲੁਧਿਆਣਾ 27 ਅਪ੍ਰੈਲ: ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਅਧੀਨ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ‘ਤੇ ਖੰਨਾ ਪੁਲਿਸ ਨੇ ਕਿਰਾਏਦਾਰ ਵੈਰੀਫਿਕੇਸ਼ਨ ਨੂੰ ਲੈ ਕੇ ਸਖ਼ਤੀ ਵਧਾ ਦਿੱਤੀ ਹੈ। ਇਸ ਮੁਹਿੰਮ ਤਹਿਤ ਸਿਟੀ ਥਾਣਾ-2 ਖੰਨਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮਕਾਨ ਮਾਲਕਾਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਨੇ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਰੱਖੇ ਹੋਏ ਸਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸ.ਐਚ.ਓ ਅਜੀਤੇਜ਼ ਕੌਸ਼ਲ ਨੇ ਦੱਸਿਆ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਰਾਕੇਸ਼ ਕੁਮਾਰ ਅਤੇ ਸੁਖਵੀਰ ਸਿੰਘ ਵਾਸੀ ਬਸੰਤ ਨਗਰ, ਖੰਨਾ ਵਜੋਂ ਹੋਈ ਹੈ। ਦੋਵਾਂ ਨੇ ਆਪਣੇ ਮਕਾਨਾਂ ਦੇ ਕਮਰੇ ਕਿਰਾਏ ‘ਤੇ ਦਿੰਦੇ ਸਮੇਂ ਲਾਜ਼ਮੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਅਤੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਾਈ, ਜੋ ਸੁਰੱਖਿਆ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਐਸ.ਐਚ.ਓ ਅਜੀਤੇਜ਼ ਕੌਸ਼ਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਲਾਕੇ ਵਿੱਚ ਚੈਕਿੰਗ ਦੌਰਾਨ ਇਸ ਲਾਪਰਵਾਹੀ ਨੂੰ ਬੇਨਕਾਬ ਕੀਤਾ ਅਤੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦੀ ਇਸ ਤਤਪਰਤਾ ਅਤੇ ਚੌਕਸੀ ਦੀ ਸ਼ਹਿਰ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਕਿਉਂਕਿ ਇਸ ਨਾਲ ਇਲਾਕੇ ਦੀ ਸੁਰੱਖਿਆ ਹੋਰ ਮਜ਼ਬੂਤ ਹੋਵੇਗੀ। ਹਾਲਾਂਕਿ ਜ਼ਮਾਨਤੀ ਧਾਰਾਵਾਂ ਹੋਣ ਕਰਕੇ ਬਾਅਦ ਵਿੱਚ ਦੋਵਾਂ ਦੋਸ਼ੀਆਂ ਨੂੰ ਜ਼ਮਾਨਤ ‘ਤੇ ਛੱਡਿਆ ਗਿਆ, ਪਰ ਪੁਲਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਮੁਤਾਬਕ ਕਿਰਾਏਦਾਰ ਵੈਰੀਫਿਕੇਸ਼ਨ ਇੱਕ ਮਹੱਤਵਪੂਰਨ ਸੁਰੱਖਿਆ ਕਦਮ ਹੈ, ਜਿਸ ਨਾਲ ਅਪਰਾਧਿਕ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਵਿੱਚ ਮਦਦ ਮਿਲਦੀ ਹੈ ਅਤੇ ਸ਼ਹਿਰ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਿਯੋਗ ਮਿਲਦਾ ਹੈ। ਇਸ ਮੌਕੇ ‘ਤੇ ਐਸ.ਐਚ.ਓ ਅਜੀਤੇਜ ਕੌਸ਼ਲ ਨੇ ਸ਼ਹਿਰ ਵਾਸੀਆਂ ਨੂੰ ਖਾਸ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾਂ ਪੁਲਿਸ ਵੈਰੀਫਿਕੇਸ਼ਨ ਦੇ ਕਿਰਾਏਦਾਰ ਨਾ ਰੱਖੇ। ਉਨ੍ਹਾਂ ਨੇ ਕਿਹਾ ਕਿ ਸਾਰੇ ਮਕਾਨ ਮਾਲਕ ਆਪਣੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਸਾਂਝ ਕੇਂਦਰ ਰਾਹੀਂ ਜ਼ਰੂਰ ਕਰਵਾਉਣ ਅਤੇ ਲਾਜ਼ਮੀ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਜੇਕਰ ਕੋਈ ਵਿਅਕਤੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖੰਨਾ ਪੁਲਿਸ ਦੀ ਇਸ ਸਰਗਰਮੀ ਅਤੇ ਸਖ਼ਤੀ ਨਾਲ ਸਾਫ਼ ਸੁਨੇਹਾ ਜਾਂਦਾ ਹੈ ਕਿ ਕਾਨੂੰਨ ਪ੍ਰਤੀ ਲਾਪਰਵਾਹੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ ਮੁਕਤ ਬਣਾਇਆ ਜਾ ਸਕੇ। ----

Punjab


Recommended Posts