*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
April 28, 2026
Punjab-Road-Development-

ਪਟਿਆਲਾ ਵਾਸੀਆਂ ਦੀ ਸੁਰੱਖਿਆ ਲਈ ਨਦੀ ਪ੍ਰਬੰਧਨ ਤੇ ਜ਼ੋਰ

ਡਾ. ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਨਰੂਲਾ / Patiala

ਪਟਿਆਲਾ, 28 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਸੁਚੱਜਾ ਹੱਲ ਨਿਕਲੇਗਾ ਅਤੇ ਆਵਾਜਾਈ ਸੁਗਮ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸਦੇ ਨਾਲ ਹੀ ਸਿਹਤ ਮੰਤਰੀ ਨੇ ਨਦੀ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਦੀ ਸਫਾਈ ਅਤੇ ਮਜ਼ਬੂਤੀ ਦੇ ਕੰਮ ਸਮੇਂ ਸਿਰ ਪੂਰੇ ਕੀਤੇ ਜਾਣ, ਤਾਂ ਜੋ ਹੜ੍ਹਾਂ ਦੇ ਖਤਰੇ ਤੋਂ ਪਟਿਆਲਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਇਲਾਕੇ ਵਿੱਚ ਸਫਾਈ ਪ੍ਰਬੰਧ ਵੀ ਸੁਧਰੇਗਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਇਲਾਕਾ ਵਾਸੀਆਂ ਦੀ ਸਿਹਤ ਅਤੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਇਸ ਦੇ ਨਾਲ-ਨਾਲ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਵੱਡੇ ਪੱਧਰ ’ਤੇ ਰੁੱਖ ਲਗਾਏ ਜਾਣਗੇ। ਓਹਨਾ ਕਿਹਾ ਕਿਸਰਕਾਰ ਵੱਲੋਂ ਇਹ ਉਪਰਾਲੇ ਲੋਕ ਭਲਾਈ ਅਤੇ ਇਲਾਕੇ ਦੇ ਸਮੱਗਰ ਵਿਕਾਸ ਲਈ ਅਹਿਮ ਕਦਮ ਸਾਬਿਤ ਹੋਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Punjab Road Development


Recommended Posts