ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ : ਡਾ. ਹਿਮਾਂਸ਼ੂ ਅਗਰਵਾਲ
April 28, 2026
Punjab-

ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਮੀਂਹ ਦੇ ਮੱਦੇਨਜ਼ਰ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ

ਨਰੂਲਾ / Patiala

ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ -ਖਰੀਦ ਏਜੰਸੀਆਂ ਤੇ ਆੜਤੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ -ਮੰਡੀਆਂ ‘ਚੋਂ ਇੱਕ ਦਿਨ ‘ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ ਪਟਿਆਲਾ 28 ਅਪ੍ਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਪ੍ਰੰਤੂ ਇਸ ਦੇ ਬਾਵਜੂਦ ਵੀ ਜਿੱਥੇ ਕਿਤੇ ਤਰਪਾਲਾਂ ਫਟੀਆਂ ਹੋਈਆਂ ਹੋਣ ਤੇ ਕੋਈ ਕਮੀ ਨਜ਼ਰ ਆ ਰਹੀ ਹੈ ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਖਰੀਦ ਏਜੰਸੀਆਂ ਅਤੇ ਆੜਤੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਡੀਆਂ ਵਿੱਚੋਂ ਖ਼ਰੀਦ ਕੀਤੀ ਕਣਕ ਦੀ 2077 ਕਰੋੜ ਰੁਪਏ ਦੀ 100 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇੱਕ ਦਿਨ ‘ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ ਗਈ ਹੈ। ਖੁਰਾਕ ਅਤੇ ਸਿਵਲ ਸਪਲਾਈਜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜੀ ਹੋਈ ਹੈ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਵੀ ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਦੇ ਨਾਲ ਹੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ ਅਤੇ ਹੁਣ ਤੱਕ 100 ਫ਼ੀਸਦੀ ਅਦਾਇਗੀ ਨਾਲੋ ਨਾਲ ਯਕੀਨੀ ਬਣਾਈ ਗਈ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤਕ ਕੁੱਲ 8 ਲੱਖ 35 ਹਜ਼ਾਰ 183 ਮੀਟ੍ਰਿਕ ਟਨ ਕਣਕ ਦੀ ਕੁਲ ਆਮਦ ਹੋਈ ਹੈ ਜਿਸ ਵਿੱਚੋਂ 830951 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Punjab


Recommended Posts