ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਸਮਰਾਲਾ ਵਿੱਚ ਕਿਸਾਨਾਂ ਲਈ ਵੱਡੀ ਰਾਹਤ! ਗ੍ਰੀਨ ਫੀਲਡ ਪ੍ਰੋਜੈਕਟ ਤੇ ਕਣਕ ਲਿਫਟਿੰਗ ਮੁੱਦਿਆਂ ‘ਤੇ Dc ਹਿਮਾਂਸ਼ੂ ਜੈਨ ਦਾ ਐਕਸ਼ਨ ਮੋਡ
April 29, 2026
Punjab-Kissan-Nhai

Aman Makkar / Samrala Ludhiana

ਸਮਰਾਲਾ (ਲੁਧਿਆਣਾ), 28 ਅਪ੍ਰੈਲ ਲੁਧਿਆਣਾ ਦੇ ਡਿਪਟੀ ਕਮਿਸ਼ਨਰ Himanshu Jain ਵੱਲੋਂ ਸਮਰਾਲਾ ਵਿਖੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਹੋਈ ਜਿਸ ਵਿੱਚ ਕਿਸਾਨ ਜਥੇਬੰਦੀਆਂ, ਪ੍ਰਸ਼ਾਸਨਿਕ ਅਧਿਕਾਰੀ ਅਤੇ National Highways Authority of India ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਪ੍ਰੋਜੈਕਟ (ਪੈਕੇਜ-2) ਨਾਲ ਸੰਬੰਧਿਤ ਕਿਸਾਨਾਂ ਦੀਆਂ ਮੁਸ਼ਕਿਲਾਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਕਿਸਾਨਾਂ ਵੱਲੋਂ ਜ਼ਮੀਨਾਂ ਦੀ ਅਦਾਇਗੀ ਵਿੱਚ ਦੇਰੀ, ਜ਼ਮੀਨ ਦੋ-ਫਾੜ ਹੋਣ ਅਤੇ ਟਿਊਬਵੈੱਲ ਆਦਿ ਦੇ ਮੁੱਦੇ ਉਠਾਏ ਗਏ। DC ਹਿਮਾਂਸ਼ੂ ਜੈਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ NHAI ਵੱਲੋਂ ਭੁਗਤਾਨ ਵਿੱਚ ਹੋ ਰਹੀ ਦੇਰੀ ਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੇਸਾਂ ‘ਤੇ ਅਦਾਲਤੀ ਕਾਰਵਾਈ ਚੱਲ ਰਹੀ ਹੈ, ਉਨ੍ਹਾਂ ਵਿੱਚ ਵੀ ਤੇਜ਼ੀ ਲਿਆਂਦੀ ਜਾਵੇਗੀ ਅਤੇ ਲਗਭਗ 2 ਹਫ਼ਤਿਆਂ ਵਿੱਚ ਅਦਾਇਗੀਆਂ ਨੂੰ ਯਕੀਨੀ ਬਣਾਇਆ ਜਾਵੇਗਾ। ਹਫ਼ਤਾਵਾਰੀ ਨਿਗਰਾਨੀ ਯੋਜਨਾ ਹਰ ਹਫ਼ਤੇ SDM ਸਮਰਾਲਾ ਪੱਧਰ ‘ਤੇ ਮੀਟਿੰਗ ਹਰ ਦੂਜੇ ਹਫ਼ਤੇ DC ਖੁਦ ਸਮਰਾਲਾ ਵਿੱਚ ਸਮੀਖਿਆ ਕਰਨਗੇ ਸਾਰੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਲਈ ਸਕਾਰਾਤਮਕ ਕਦਮ ਕਣਕ ਲਿਫਟਿੰਗ ਮੁੱਦਾ ਵੀ ਕੇਂਦਰ ਵਿੱਚ DC ਜੈਨ ਨੇ ਮਾਛੀਵਾੜਾ ਸਾਹਿਬ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਲਿਫਟਿੰਗ ਵਿੱਚ ਕੁਝ ਦੇਰੀ ਆਈ ਸੀ, ਪਰ ਪ੍ਰਸ਼ਾਸਨ ਵੱਲੋਂ ਸਪੈਸ਼ਲ ਮੁਹਿੰਮ ਚਲਾ ਕੇ 18-20 ਹਜ਼ਾਰ ਕੱਟੇ ਚੁੱਕੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਗਲੇ 2-3 ਦਿਨਾਂ ਵਿੱਚ ਸਮਰਾਲਾ ਅਤੇ ਮਾਛੀਵਾੜਾ ਵਿੱਚ ਲਿਫਟਿੰਗ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਕਰ ਦਿੱਤੀ ਜਾਵੇਗੀ। DC ਨੇ ਕਿਹਾ, “ਕਿਸਾਨਾਂ ਦੇ ਸਾਰੇ ਮੁੱਦੇ ਹੱਲ ਕਰਨ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇਗਾ।” #Samrala #Ludhiana #PunjabNews #FarmersIssues #GreenFieldProject #NHAI #HimanshuJain #PunjabFarmers #KisanEkta #WheatLifting #MandiUpdate #Machhiwara #PunjabGovernment #BreakingNews #AgriNews #FarmerSupport #PunjabUpdates #KisanNews #IndiaAgriculture

Punjab Kissan Nhai


Recommended Posts