ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ    ਭਾਰੀ ਮੀਂਹ ਦਾ ਕਹਿਰ, ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ; ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ    ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ   
ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ
April 30, 2026
Punjab-Development-Sangrur-

ਸਕੀਮ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਣਾ ਬਣਾਇਆ ਜਾਵੇ ਯਕੀਨੀ

Dharaledar Bureau / Bathinda

ਬਠਿੰਡਾ, 29 ਅਪ੍ਰੈਲ : ਸਥਾਨਕ ਮਗਸੀਪਾ ਹਾਲ ਵਿੱਚ “ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨਾ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰਦ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ “ਮੁੱਖ ਮੰਤਰੀ ਮਾਂਵਾ ਧੀਆਂ ਸਤਿਕਾਰ ਯੋਜਨਾ ਸਕੀਮ” ਬਾਰੇ ਵਿਸ਼ੇਸ਼ ਤੌਰ ‘ਤੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਟ੍ਰੇਨਿੰਗ ਸਟਾਫ਼ ਨਾਲ ਸੰਵਾਦ ਕਰਦੇ ਹੋਏ ਸਕੀਮ ਦੀ ਸਫ਼ਲ ਕਾਰਗੁਜ਼ਾਰੀ ਲਈ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਟ੍ਰੇਨਿੰਗ ਦੌਰਾਨ ਸਟਾਫ਼ ਨੂੰ ਲਾਭਪਾਤਰੀਆਂ ਦੀ ਪਹਿਚਾਣ, ਆਨਲਾਈਨ ਅਰਜ਼ੀ ਪ੍ਰਕਿਰਿਆ ਅਤੇ ਸਕੀਮ ਨਾਲ ਸੰਬੰਧਿਤ ਹੋਰ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ। ਇਸ ਦੌਰਾਨ ਸਕੀਮ ਬਾਰੇ ਦੱਸਿਆ ਗਿਆ ਕਿ ਇਹ ਸਕੀਮ ਮਹਿਲਾਵਾਂ ਅਤੇ ਬੱਚੀਆਂ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਲਾਜ਼ਮੀ ਹੈ। ਹਾਜ਼ਰੀਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਇਸ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਕੰਮ ਕਰਨ। ਟ੍ਰੇਨਿੰਗ ਦੌਰਾਨ ਸਕੀਮ ਨੂੰ ਲਾਗੂ ਕਰਨ ਅਤੇ ਮੈਦਾਨੀ ਪੱਧਰ ‘ਤੇ ਆ ਰਹੀਆਂ ਚੁਣੌਤੀਆਂ ਦੇ ਹੱਲ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਖੇਤਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਓਮ ਪ੍ਰਕਾਸ਼, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬਠਿੰਡਾ ਪੰਕਜ ਕੁਮਾਰ, ਜਿਲ੍ਹਾ ਪ੍ਰੋਗਰਾਮ ਅਫਸਰ, ਮਾਨਸਾ ਖੁਸ਼ਵੀਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫਸਰ ਬਹਾਦੁਰ ਸਿੰਘ ਤੋਂ ਇਲਾਵਾ ਟ੍ਰੇਨਰ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਵਾਲਾ ਸਟਾਫ਼ ਆਦਿ ਹਾਜ਼ਰ ਸਨ। #mavandheeyansatkaryojna #bathindanews #bathinda DC Bathinda

Punjab Development Sangrur


Recommended Posts