ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ
May 1, 2026
Census-Punjab

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ‘ ਨੇ ਸੈਲਫ ਇਨੁਮੀਰੇਸ਼ਨ’ ਕਰਵਾਈ

Dharaledar Bureau / Chandigarh

-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2026 ‘ਸੈਲਫ ਇਨੁਮੀਰੇਸ਼ਨ’ ‘ਚ ਵੱਧ ਤੋਂ ਵੱਧ ਹਿੱਸਾ ਪਾਉਣ ਦੀ ਅਪੀਲ ਪਟਿਆਲਾ, 1 ਮਈ: ਜ਼ਿਲ੍ਹਾ ਪਟਿਆਲਾ ‘ਚ ਵੀ ਪੂਰੇ ਭਾਰਤ ਦੇ ਨਾਲ ਹੀ ਜਨਗਣਨਾ-2027 ਦੇ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦੌਰਾਨ ‘ਸੈਲਫ ਇਨੁਮੀਰੇਸ਼ਨ’ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2026 ‘ਸੈਲਫ ਇਨੁਮੀਰੇਸ਼ਨ’ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਸਵਾਲ ਪੁੱਛੇ ਜਾਣਗੇ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਨਵਰੀਤ ਕੌਰ ਸੇਖੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਵੀ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦੌਰਾਨ ‘ਸੈਲਫ ਇਨੁਮੀਰੇਸ਼ਨ’ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਜਨਗਣਨਾ ‘ਸੈਲਫ ਇਨੁਮੀਰੇਸ਼ਨ’ ਇੱਕ ਬਹੁਤ ਹੀ ਅਸਾਨ ਢੰਗ ਹੈ ਜੋ ਹਰ ਕੋਈ ਘਰ ਬੈਠ ਕੇ ਹੀ ਇੰਟਰਨੈਟ ਰਾਹੀਂ https://se.census.gov.in/ ਸਾਈਟ ‘ਤੇ ਜਾ ਕੇ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ)-ਕਮ-ਵਧੀਕ ਜ਼ਿਲ੍ਹਾ ਸੈਸੰਜ ਅਫਸਰ ਦਮਨਜੀਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਜਨਗਣਨਾ-2026 ‘ਸੈਲਫ ਇਨੁਮੀਰੇਸ਼ਨ’ ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ਹੈ। ਇਸ ਮੌਕੇ ਦਫ਼ਤਰ ਡਾਇਰੈਕਟਰ, ਸੈਸੰਜ ਓਪਰੇਸ਼ਨ, ਪੰਜਾਬ ਦੇ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-II ਮਿਸ ਨਿਧੀ ਅਤੇ ਸੈਸੰਜ ਸੈੱਲ, ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਸੰਜ ਅਫ਼ਸਰ ਦੀ ਟੀਮ ਹਾਜ਼ਰ ਰਹੀ।

Census Punjab


Recommended Posts