ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਇਤਿਹਾਸਕ ਪਹਿਲਕਦਮੀ, ਵੱਡੇ ਨੇਤਾਵਾਂ ਨੇ ਖੁਦ ਕੀਤੀ ਸੈਲਫ਼ ਜਨਗਣਨਾ - 14 ਮਈ ਤੱਕ ਜ਼ਰੂਰ ਕਰੋ ਆਨਲਾਈਨ ਪੰਜੀਕਰਨ
May 2, 2026
Census-

Aman Makkar / Amritsar

ਅੰਮ੍ਰਿਤਸਰ, 1 ਮਈ | ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੇ ਆਪ 'ਤੇ ਜਨਗਣਨਾ ਕਰਨ (Self Enumeration) ਦੀ ਪਹਿਲਕਦਮੀ ਅਧੀਨ ਅੱਜ ਸ਼ਹਿਰ ਦੇ ਸਾਰੇ ਵੱਡੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਮੇਅਰ ਜਤਿੰਦਰ ਸਿੰਘ ਭਾਟੀਆ, ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ, ਵਿਧਾਇਕ ਕੁੰਵਰ ਪ੍ਰਤਾਪ ਸਿੰਘ ਅਤੇ ਪੀਯੂਡੀਏ ਦੇ ਚੇਅਰਮੈਨ ਕਰਮਜੀਤ ਸਿੰਘ ਸੰਧੂ ਨੇ ਉਕਤ ਕੌਮੀ ਮੁਹਿੰਮ ਦੀ .gov.in ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਪਣੇ ਘਰਾਂ ਦੀ ਗਣਨਾ ਖੁਦ ਪੂਰੀ ਕੀਤੀ। ਇਸ ਮੌਕੇ ਨੇਤਾਵਾਂ ਨੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਨਲਾਈਨ ਗਣਨਾ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। 14 ਮਈ ਤੱਕ ਖੁਦ ਕਰਨ ਦਾ ਮੌਕਾ ਪਹਿਲੀ ਵਾਰ ਸ਼ੁਰੂ ਕੀਤੀ ਗਈ 'Self Enumeration' (ਸੈਲਫ਼ ਐਨਿਊਮਰੇਸ਼ਨ) ਦੀ ਪ੍ਰਕਿਰਿਆ ਲਈ 30 ਅਪ੍ਰੈਲ ਤੋਂ 14 ਮਈ 2026 ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਵੈੱਬਸਾਈਟ https://se.census.gov.in 'ਤੇ ਜਾ ਕੇ ਅਤੇ 15 ਭਾਰਤੀ ਭਾਸ਼ਾਵਾਂ ਦੇ ਸਹਿਜ ਸਹਾਰੇ, ਕੋਈ ਵੀ ਨਾਗਰਿਕ ਘਰ ਬੈਠੇ ਸਿਰਫ 15-20 ਮਿੰਟਾਂ ਵਿੱਚ ਆਪਣੀ ਜਨਗਣਨਾ ਪੂਰੀ ਕਰ ਸਕਦਾ ਹੈ। ਸਿਰਫ ਇੱਕ ਵਾਰ ਲਾਗਇਨ ਕਰਕੇ ਪੂਰੇ ਪਰਿਵਾਰ ਦੀ ਵਿਸਤ੍ਰਿਤ ਜਾਣਕਾਰੀ ਭਰੀ ਜਾ ਸਕਦੀ ਹੈ। ਇਹ ਪ੍ਰਕਿਰਿਆ ਸੁਰੱਖਿਅਤ ਅਤੇ ਪੂਰੀ ਤਰ੍ਹਾਂ ਨਿੱਜੀ ਰਹੇਗੀ। ਘਰ-ਘਰ ਜਾਣਗੇ ਅਧਿਕਾਰੀ ਜੇਕਰ ਕੋਈ ਵਿਅਕਤੀ ਇਹ ਆਨਲਾਈਨ ਪ੍ਰਕਿਰਿਆ ਪੂਰੀ ਨਹੀਂ ਕਰਦਾ, ਤਾਂ ਚਿੰਤਾ ਕਰਨ ਦੀ ਲੋੜ ਨਹੀਂ ਹੈ। 15 ਮਈ 2026 ਤੋਂ 14 ਜੂਨ 2026 ਤੱਕ ਸਰਕਾਰੀ ਗਣਨਾਕਾਰ (Enumerators) ਆਮ ਵਾਂਗ ਹਰ ਘਰ ਜਾਣਗੇ ਅਤੇ ਜਾਣਕਾਰੀ ਇਕੱਠੀ ਕਰਨਗੇ। ਜਿਨ੍ਹਾਂ ਨੇ ਆਨਲਾਈਨ ਪ੍ਰਕਿਰਿਆ ਪੂਰੀ ਕਰ ਲਈ ਹੈ, ਉਨ੍ਹਾਂ ਨੂੰ ਸਿਰਫ਼ ਉਹ 'Self Enumeration ID' (SE ID) ਦਿਖਾਉਣੀ ਪਵੇਗੀ। ਜਾਗਰੂਕਤਾ ਮੁਹਿੰਮ ਸ਼ੁਰੂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ "Self-enumeration ਦੇ ਜ਼ਰੀਏ ਕਿਸੇ ਵੀ ਗਣਨਾਕਾਰ ਦੇ ਘਰ ਆਉਣ ਦੀ ਉਡੀਕ ਕੀਤੇ ਬਿਨਾਂ ਆਪਣੇ ਤੌਰ 'ਤੇ ਜਾਣਕਾਰੀ ਦਰਜ ਕਰਾਈ ਜਾ ਸਕਦੀ ਹੈ।" ਇਸ ਲਈ ਹੁਣ ਸ਼ਹਿਰ ਦੇ ਸਾਰੇ ਨੇਤਾਵਾਂ ਅਤੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਵੀ ਕੀਤਾ ਹੈ।

Census


Recommended Posts