ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਦੁਗਾਲ ਦੀ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ
May 3, 2026
Patran-Gaushala-

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਵਿੱਤ ਮੰਤਰੀ ਦਾ ਗਊਸ਼ਾਲਾ ਨੂੰ ਵਿੱਤੀ ਸਹਾਇਤਾ ਦੇਣ ਲਈ ਧੰਨਵਾਦ

ਹਰਪਾਲ ਚੀਮਾ ਵੱਲੋਂ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

ਨਰੂਲਾ / Patran

ਪਾਤੜਾਂ, 3 ਮਈ: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਇਸ ਅੱਗ ਕਾਰਨ ਗੋਦਾਮ ਵਿੱਚ ਸਟੋਰ ਕੀਤੀ ਕਈ ਟਨ ਤੂੜੀ ਸੜ ਕੇ ਸੁਆਹ ਹੋ ਗਈ ਹੈ ਅਤੇ ਗੋਦਾਮ ਦੇ ਸ਼ੈੱਡ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਨੁਕਸਾਨ ਦੀ ਭਰਪਾਈ ਲਈ ਵਿੱਤ ਮੰਤਰੀ ਨੇ ਗਊਸ਼ਾਲਾ ਨੂੰ 50 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਊਸ਼ਾਲਾ ਵਿੱਚ ਲਗਭਗ 4,000 ਗਊਵੰਸ਼ ਦੀ ਦੇਖਭਾਲ ਕੀਤੀ ਜਾਂਦੀ ਹੈ ਅਤੇ ਇੱਥੇ ਨੇੜਲੇ ਖੇਤਰਾਂ ਦੀਆਂ ਹੋਰ ਗਊਸ਼ਾਲਾਵਾਂ ਲਈ ਵੀ ਤੂੜੀ ਸਟੋਰ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇੱਥੋਂ ਹੋਰ ਗਊਸ਼ਾਲਾਵਾਂ ਨੂੰ ਵੀ ਤੂੜੀ ਸਪਲਾਈ ਕੀਤੀ ਜਾਂਦੀ ਹੈ, ਜਿਸ ਕਾਰਨ ਇਸ ਅੱਗ ਨਾਲ ਹੋਇਆ ਨੁਕਸਾਨ ਕਾਫ਼ੀ ਵੱਡਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਉਨ੍ਹਾਂ ਨੂੰ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਹ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੁਕਸਾਨ ਦਾ ਵਿਸਥਾਰ ਨਾਲ ਨਿਰੀਖਣ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ ਤਾਂ ਜੋ ਹੋਰ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਸਕੇ। ਵਿੱਤ ਮੰਤਰੀ ਨੇ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਵੱਲੋਂ ਗਊਵੰਸ਼ ਦੀ ਸੇਵਾ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਊ ਸੇਵਾ ਬਹੁਤ ਹੀ ਵਡਮੁੱਲੀ ਸੇਵਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਸਹਿਯੋਗ ਦੇਣ ਵਾਲੇ ਦਾਨੀ, ਕਿਸਾਨ ਅਤੇ ਸੇਵਾਦਾਰ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਊਵੰਸ਼ ਦੀ ਭਲਾਈ ਅਤੇ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਨੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਹੋਰ ਗਊਸ਼ਾਲਾਵਾਂ ਲਈ ਵੀ ਸਹਾਇਤਾ ਰਾਸ਼ੀ ਦਿੱਤੀ ਹੈ, ਜਿਸ ਤਹਿਤ ਪਾਤੜਾਂ ਗਊਸ਼ਾਲਾ 5 ਲੱਖ, ਘੱਗਾ ਗਊਸ਼ਾਲਾ 5 ਲੱਖ, ਹਰਿਆਉ ਕਲਾਂ ਗਊਸ਼ਾਲਾ 5 ਲੱਖ, ਬਰਾਸ ਗਊਸ਼ਾਲਾ 5 ਲੱਖ, ਕਲਬਾਣੂ ਗਊਸ਼ਾਲਾ 5 ਲੱਖ ਇਹ ਮਦਦ ਪ੍ਰਭਾਵਿਤ ਗਊਸ਼ਾਲਾਵਾਂ ਨੂੰ ਮੁੜ ਖੜ੍ਹਾ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ। ਇਸ ਦੌਰਾਨ ਗਊਸ਼ਾਲਾ ਦੇ ਪ੍ਰਬੰਧਕਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Patran Gaushala


Recommended Posts