ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ
May 4, 2026
Punjab-

ਕਿਹਾ, ਸੜਕਾਂ, ਸੀਵਰੇਜ ਤੇ ਲਾਈਟਾਂ ਦੇ ਮਸਲਿਆਂ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ

ਨਰੂਲਾ / Patiala

ਪਟਿਆਲਾ 4 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ ਹਲਕੇ ਦੇ ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੁਨਿਆਦੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਕੌਂਸਲਰਾਂ ਵੱਲੋਂ ਸੜਕਾਂ ਦੀ ਮੰਦ ਹਾਲਤ, ਸੀਵਰੇਜ ਪ੍ਰਣਾਲੀ ਵਿੱਚ ਆ ਰਹੀਆਂ ਦਿੱਕਤਾਂ ਅਤੇ ਸਟ੍ਰੀਟ ਲਾਈਟਾਂ ਦੀ ਕਮੀ ਸਬੰਧੀ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸਿਹਤ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਖ਼ਤ ਹਦਾਇਤ ਦਿੱਤੀ ਅਤੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਨੂੰ ਮਿਲਜੁਲ ਕੇ ਯਤਨ ਕਰਨੇ ਚਾਹੀਦੇ ਹਨ। ਓਹਨਾ ਕਿਹਾ ਕਿ ਜਿਹੜੇ ਠੇਕੇਦਾਰ ਕੰਮ ਵਿੱਚ ਕੁਤਾਹੀ ਕਰਦੇ ਹਨ, ਉਹਨਾਂ ਨੂੰ ਬਲੈਕਲਿਸਟ ਕੀਤਾ ਜਾਵੇ। ਸਿਹਤ ਮੰਤਰੀ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਬਾਕੀਆਂ ਲਈ ਸਮਾਂ-ਬੱਧ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਹਨਾ ਨੇ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪੱਕਾ ਕਰਨ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਅਤੇ ਲੁੱਕ ਪਾਉਣ ਲਈ ਵੀ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ। ਮੀਟਿੰਗ ਦੌਰਾਨ ਐਲ ਐਂਡ ਟੀ ਨਾਲ ਜੁੜੇ ਪ੍ਰੋਜੈਕਟਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਚੱਲ ਰਹੀਆਂ ਡੇਅਰੀਆਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਡੇਅਰੀ ਮਾਲਕਾਂ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਲਈ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕੰਮ ਵਿੱਚ ਕੁਤਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਇਕ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੰਮਾਂ ਲਈ ਐਨਓਸੀ ਜਾਰੀ ਹੋ ਚੁੱਕੀ ਹੈ, ਉਹਨਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ। ਸਿਹਤ ਮੰਤਰੀ ਨੇ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ, ਸੀਵਰੇਜ ਲਾਈਨਾਂ ਦੀ ਸਫਾਈ, ਸਟ੍ਰੀਟ ਲਾਈਟਾਂ ਦੀ ਸੁਧਾਰ ਅਤੇ ਪਾਰਕਾਂ ਦੀ ਸੰਭਾਲ ਲਈ ਵੀ ਵਿਸਥਾਰਪੂਰਵਕ ਯੋਜਨਾ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰ ਵਾਰਡ ਅਨੁਸਾਰ ਕੰਮਾਂ ਦੀ ਲਿਸਟ ਤਿਆਰ ਕੀਤੀ ਜਾਵੇ ਤਾਂ ਜੋ ਨਿਗਰਾਨੀ ਆਸਾਨ ਬਣੇ ਅਤੇ ਕੰਮ ਵਿੱਚ ਪਾਰਦਰਸ਼ਤਾ ਆ ਸਕੇ। ਓਹਨਾ ਕਿਹਾ ਕਿ ਇਸ ਦੇ ਨਾਲ ਹੀ ਕੰਮ ਦੀ ਪ੍ਰਗਤੀ ਦੀ ਹਰ ਹਫ਼ਤੇ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪੁਟੀ ਮੇਅਰ ਹਰਿੰਦਰ ਕੋਹਲੀ, ਜਸਬੀਰ ਗਾਂਧੀ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Punjab


Recommended Posts