ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਖੇਤੀਬਾੜੀ ਅਧਿਕਾਰੀਆਂ ਵੱਲੋਂ ਕੀੜੇਮਾਰ ਦਵਾਈਆਂ ਅਤੇ ਬੀਜ ਵਿਕਰੇਤਾਵਾਂ ਨਾਲ ਮੀਟਿੰਗ
May 5, 2026
Punjab-Cotton-Seed

ਗੈਰ-ਅਧਿਕਾਰਤ ਜਾਂ ਘਟੀਆ ਮਾਲ ਦੀ ਵਿਕਰੀ ਨਹੀਂ ਹੋਵੇਗੀ ਬਰਦਾਸ਼ਤ

Dharaledar Bureau / Bathinda

ਬਠਿੰਡਾ, 5 ਮਈ: ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤਪਾਲ ਕੌਰ ਨੇ ਅੱਜ ਕੀੜੇਮਾਰ ਦਵਾਈਆਂ ਅਤੇ ਬੀਜ ਵਿਕਰੇਤਾਵਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਦੌਰਾਨ ਡਾ. ਭਾਰਤ ਭੂਸ਼ਣ ਸਹਾਇਕ ਅਫਸਰ ਰਾਮਪੁਰਾ ਸਮੇਤ ਇਨਪੁਟ ਡੀਲਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਡਾ. ਹਰਪ੍ਰੀਤਪਾਲ ਕੌਰ ਨੇ ਸਾਰੇ ਵਿਕਰੇਤਾਵਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕੇਵਲ ਮਿਆਰੀ ਅਤੇ ਪ੍ਰਮਾਣਿਤ ਦਵਾਈਆ ਹੀ ਮੁਹੱਈਆ ਕਰਵਾਈਆ ਜਾਣ। ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਮਨਜ਼ੂਰਸ਼ੁਦਾ ਕੰਪਨੀਆਂ ਦੇ ਉਤਪਾਦਾਂ ਦੀ ਹੀ ਵਿਕਰੀ ਕੀਤੀ ਜਾਵੇ ਅਤੇ ਕਿਸੇ ਵੀ ਗੈਰ-ਅਧਿਕਾਰਤ ਜਾਂ ਘਟੀਆ ਮਾਲ ਦੀ ਵਿਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਹਰ ਇਕ ਦੁਕਾਨ ‘ਤੇ ਸਟਾਕ ਬੋਰਡ ਲਗਾਉਣਾ ਲਾਜ਼ਮੀ ਹੈ ਅਤੇ ਪੀ.ਓ.ਐਸ ਮਸ਼ੀਨਾਂ ਵਿੱਚ ਦਰਜ ਸਟਾਕ ਦਾ ਪੁਰਾਣੇ ਸਟਾਕ ਨਾਲ ਮਿਲਾਣ ਯਕੀਨੀ ਬਣਾਇਆ ਜਾਵੇ। ਉਨ੍ਹਾ ਕਿਹਾ ਕਿ ਕਿਸਾਨਾਂ ਵੱਲੋਂ ਖਰੀਦ ਕੀਤੀਆਂ ਵਸਤਾਂ ਦਾ ਪੱਕਾ ਅਤੇ ਅਧਿਕਾਰਤ ਬਿੱਲ ਜਾਰੀ ਕਰਨਾ ਹਰ ਵਿਕਰੇਤਾ ਦੀ ਜ਼ਿੰਮੇਵਾਰੀ ਹੈ, ਤਾਂ ਜੋ ਪਾਰਦਰਸ਼ਤਾ ਬਣੀ ਰਹੇ ਅਤੇ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਹੋ ਸਕੇ। ਇਸ ਮੌਕੇ ਡਾ. ਦਵਿੰਦਰ ਸਿੰਘ ਏ.ਪੀ.ਪੀ.ਓ, ਡਾ. ਮਨਦੀਪ ਸਿੰਘ ਏ.ਡੀ.ਓ, ਡਾ. ਦਵਿੰਦਰ ਸਿੰਘ ਏ.ਡੀ.ਓ, ਡਾ. ਅਸਮਾਨਪ੍ਰੀਤ ਸਿੰਘ, ਡਾ. ਸੁਖਜੀਤ ਸਿੰਘ ਬਾਹੀਆ ਏ.ਡੀ.ਓ ਸਮੇਤ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਰਹੇ । ਸਭ ਨੇ ਮਿਲ ਕੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਉਣੀ ਦੇ ਮੌਸਮ ਦੌਰਾਨ ਕਿਸੇ ਵੀ ਕਿਸਮ ਦੀ ਗੜਬੜ ਨੂੰ ਰੋਕਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। Government of Punjab #bathinda #bathindanews

Punjab Cotton Seed


Recommended Posts