*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ
May 6, 2026
Punjab-Development-Sangrur-

ਨਰੂਲਾ / Patiala

ਪਟਿਆਲਾ 6 ਮਈ: ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਪਟਿਆਲਾ ਵੱਲੋ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੰਤਰੀ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਐਮ.ਐਲ.ਏ ਨਾਭਾ ਸ. ਗੁਰਦੇਵ ਸਿੰਘ ਦੇਵ ਮਾਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਇੱਕ ਰੋਜਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਮਿਤੀ 05-05-2026 ਨੂੰ ਪੰਜਾਬ ਫਾਰਮ, ਨੇੜੇ ਪ੍ਰੀਤ ਕੰਬਾਈਨ, ਨਾਭਾ ਵਿਖੇ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਵੱਖ ਵੱਖ ਬਲਾਕਾਂ ਤੋਂ ਆਏ ਲਗਭਗ 1000 ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲੀ ਵਿਭਿੰਨਤਾ ਸਕੀਮ ਅਧੀਨ ਪਕਾਵੀ ਮੱਕੀ ਹੇਠ ਰਕਬਾ ਲਿਆਂਦਾ ਜਾਵੇ ਅਤੇ ਸਰਕਾਰ ਵੱਲੋਂ ਪ੍ਰਤੀ ਹੈਕ. 17500/- ਰੁਪਏ ਦਾ ਵਿੱਤੀ ਲਾਭ ਕੀਤਾ ਜਾਵੇ। ਝੋਨੇ ਦੀ ਸਿੱਧੀ ਬਿਜਾਈ ਹੇਠ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੀ ਵਿੱਤੀ ਰਾਸ਼ੀ ਕਿਸਾਨਾਂ ਨੂੰ ਦਿੱਤੀ ਜਾਵੇਗੀ, ਜਿਸ ਲਈ ਕਿਸਾਨ ਆਪਣੀ ਰਜਿਸਟ੍ਰੇਸ਼ਨ ਮਿਤੀ 15-05-2026 ਤੋਂ www.agrimachinerypb.com ਉੱਪਰ ਕਰ ਸਕਦੇ ਹਨ। ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਲਵਾਈ ਜਿਲ੍ਹਾ ਪਟਿਆਲਾ ਵਿੱਚ ਮਿਤੀ 09-06-2026 ਤੋਂ ਸ਼ੁਰੂ ਹੋਵੇਗੀ ਅਤੇ ਅਪੀਲ ਕੀਤੀ ਕਿ ਕਿਸਾਨ ਘੱਟ ਸਮਾਂ ਲੈਣ ਵਾਲੀਆਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਮੇ ਸਿਰ ਕਰਨ ਅਤੇ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਕਿਸਾਨ ਬੀਜ ਨੂੰ ਸੋਧ ਕੇ ਹੀ ਬੀਜਣ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਪਹਿਲਾਂ ਹੀ ਕੀਤੀ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਮਿੱਟੀ ਪਾਣੀ ਪਰਖ ਦੇ ਆਧਾਰ ਤੇ ਖਾਦਾਂ ਦੀ ਸੰਤੁਲਿਤ ਵਰਤੋ ਕਰਨ ਅਤੇ ਬੇਲ਼ੋੜੇ ਖਰਚਿਆਂ ਤੋਂ ਬਚਣ। ਇਸ ਲਈ ਖੇਤੀਬਾੜੀ ਵਿਭਾਗ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਤਹਿਤ ਮਹੀਨਾ ਮਈ ਅਤੇ ਜੂਨ ਦੌਰਾਨ ਮਿੱਟੀ ਦੇ ਸੈਪਲ ਵੱਖ ਵੱਖ ਪਿੰਡਾਂ ਵਿੱਚੋਂ ਇਕੱਤਰ ਕੀਤੇ ਜਾਣਗੇ। ਵਿਭਾਗ ਵੱਲੋਂ ਸਮੈਮ ਅਤੇ ਸੀ.ਡੀ.ਪੀ ਸਕੀਮ ਤਹਿਤ ਕਿਸਾਨਾਂ ਨੂੰ ਮਿਤੀ 12-05-2026 ਤੱਕ ਮਸ਼ੀਨਾਂ ਸਬਸਿਡੀ ਉੱਪਰ ਦਿੱਤੀਆਂ ਜਾ ਰਹੀਆਂ ਹਨ। ਇਸ ਕੈਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਅਤੇ ਫਾਰਮ ਸਲਾਹਕਾਰ ਕੇਂਦਰ, ਪਟਿਆਲਾ ਦੇ ਸਾਇੰਸਦਾਨ ਡਾ. ਗੁਰਪ੍ਰੀਤ ਸਿੰਘ, ਡਾ. ਗੁਰਪ੍ਰੀਤ ਕੌਰ, ਡਾ. ਰੀਤ ਵਰਮਾ, ਡਾ. ਗੁਰਪ੍ਰੀਤ ਸਿੰਘ ਸਿੱਧੂ ਅਤੇ ਡਾ. ਰਚਨਾ ਸਿੰਗਲਾ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕੈਪ ਦੌਰਾਨ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ, ਐਨ.ਜੀ.ਓ ਅਤੇ ਸੈਲਫ ਹੈਲਫ ਗਰੁੱਪਾਂ ਵੱਲੋਂ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਅਤੇ ਸਕੀਮਾਂ ਸਬੰਧੀ ਹਾਜਰ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਕੈਪ ਦੌਰਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ, ਮੁੱਖ ਖੇਤੀਬਾੜੀ ਅਫਸਰ, ਐਸ.ਡੀ.ਐਮ ਨਾਭਾ ਏ.ਪੀ.ਐਸ ਸੋਮਲ ਅਤੇ ਕਪਿਲ ਮਾਨ ਜੀ ਵੱਲੋਂ ਜਿਲ੍ਹੇ ਦੇ 60 ਅਗਾਂਹਵਧੂ ਕਿਸਾਨਾਂ ਨੂੰ ਵੱਖ ਵੱਖ ਖੇਤੀ ਕੰਮਾਂ ਸਬੰਧੀ ਸਨਮਾਨਿਤ ਕੀਤਾ ਗਿਆ।

Punjab Development Sangrur


Recommended Posts