*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ
May 7, 2026
Agriculture-Urea

ਨਰੂਲਾ / Patiala

ਪਟਿਆਲਾ, 7 ਮਈ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪਟਿਆਲਾ ਵਿੱਚ ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਅਤੇ ਡਾਇਵਰਜਨ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕਫੋਰਸ ਵਿੱਚ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਜਿਲ੍ਹਾ ਮਾਲ ਅਫਸਰ ਅਤੇ ਐਸ.ਪੀ. ਹੈਡਕੁਆਰਟਰ ਨੂੰ ਸ਼ਾਮਲ ਕੀਤਾ ਗਿਆ ਹੈ। ਟਾਸਕਫੋਰਸ ਦਾ ਮੁੱਖ ਉਦੇਸ਼ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਸਬਸਿਡੀਸ਼ੁਦਾ ਯੂਰੀਆ ਦੀ ਗੈਰ-ਖੇਤੀਬਾੜੀ ਕੰਮਾਂ ਵਿੱਚ ਹੋ ਰਹੀ ਵਰਤੋਂ ‘ਤੇ ਨਿਗਰਾਨੀ ਕਰਨਾ ਅਤੇ ਇਸ ਨੂੰ ਰੋਕਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਗਰੇਡ ਯੂਰੀਆ ‘ਤੇ ਵੱਡੇ ਪੱਧਰ ‘ਤੇ ਸਬਸਿਡੀ ਦਿੱਤੀ ਜਾਂਦੀ ਹੈ, ਤਾਂ ਜੋ ਕਿਸਾਨਾਂ ਨੂੰ ਖੇਤੀ ਲਈ ਖਾਦ ਵਾਜਿਬ ਕੀਮਤ ‘ਤੇ ਉਪਲਬਧ ਹੋ ਸਕੇ। ਪਰੰਤੂ ਕੁਝ ਉਦਯੋਗਾਂ ਅਤੇ ਇਕਾਈਆਂ ਵੱਲੋਂ ਇਸ ਯੂਰੀਆ ਦੀ ਵਰਤੋਂ ਫੀਡ ਤਿਆਰ ਕਰਨ, ਰੇਜਿਨ ਬਣਾਉਣ ਅਤੇ ਪਲਾਈਵੁੱਡ ਫੈਕਟਰੀਆਂ ਸਮੇਤ ਹੋਰ ਗੈਰ-ਖੇਤੀਬਾੜੀ ਕੰਮਾਂ ਲਈ ਕੀਤੀ ਜਾ ਰਹੀ ਹੈ। ਇਸ ਨਾਲ ਸਰਕਾਰ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਅਤੇ ਕਿਸਾਨਾਂ ਲਈ ਯੂਰੀਆ ਦੀ ਉਪਲਬਧਤਾ ਪ੍ਰਭਾਵਿਤ ਹੁੰਦੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਟਾਸਕਫੋਰਸ ਵੱਲੋਂ ਜਿਲ੍ਹੇ ਵਿੱਚ ਯੂਰੀਆ ਖਾਦ ਦੀ ਸਪਲਾਈ, ਸਟੋਰੇਜ ਅਤੇ ਵਰਤੋਂ ‘ਤੇ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਸਬੰਧੀ ਕੋਈ ਜਾਣਕਾਰੀ ਜਾਂ ਸ਼ਿਕਾਇਤ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਅਵਨਿੰਦਰ ਸਿੰਘ ਮਾਨ ਨਾਲ ਮੋਬਾਇਲ ਨੰਬਰ 80547-04471 ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਫਰਟੀਲਾਇਜ਼ਰ ਕੰਟਰੋਲ ਐਕਟ 1985 ਅਧੀਨ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Agriculture Urea


Recommended Posts