ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਹੜ੍ਹਾਂ ਤੋਂ ਬਚਾਅ ਦਾ ਕੰਮ ਮਿੱਥੇ ਸਮੇਂ 'ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਡਾ. ਬਲਬੀਰ ਸਿੰਘ
May 9, 2026
Punjab-Development-Sangrur-

ਸਿਹਤ ਮੰਤਰੀ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ 'ਚ ਦੇਰੀ ਦਾ ਗੰਭੀਰ ਨੋਟਿਸ ਲਿਆ

ਨਰੂਲਾ / Patiala

ਪਟਿਆਲਾ, 9 ਮਈ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਦੇ ਕੰਮ 'ਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲਿਆ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਡਰੇਨੇਜ, ਪੀਡੀਏ, ਵਣ ਵਿਭਾਗ ਤੇ ਨਗਰ ਨਿਗਮ ਸਮੇਤ ਹੋਰ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਸਪੱਸ਼ਟ ਸ਼ਬਦਾਂ 'ਚ ਆਖਿਆ ਕਿ ਹੜ੍ਹਾਂ ਤੋਂ ਬਚਾਅ ਦੇ ਕੰਮ ਮਿੱਥੇ ਸਮੇਂ 'ਚ ਮੁਕੰਮਲ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਵੱਡੀ ਨਦੀ ਦੇ ਸਫ਼ਾਈ ਦੇ ਕੰਮ 'ਚ ਡਰੇਨੇਜ, ਪੀਡੀਏ ਤੇ ਵਣ ਵਿਭਾਗ ਆਪਸੀ ਤਾਲਮੇਲ ਦੀ ਘਾਟ ਦਾ ਨੋਟਿਸ ਲੈਂਦਿਆਂ ਹਦਾਇਤ ਕੀਤੀ ਕਿ ਜੇਕਰ ਕਿਸੇ ਅਧਿਕਾਰੀ ਦੀ ਅਣਗਹਿਲੀ ਕਰਕੇ ਇਸ ਵਾਰ ਪਟਿਆਲਾ 'ਚ ਹੜ੍ਹਾਂ ਦੀ ਨੌਬਤ ਆਈ ਤਾਂ ਜਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਦੀ ਦੇ ਬੰਨ੍ਹ ਮਜ਼ਬੂਤ ਕੀਤੇ ਜਾਣ ਅਤੇ ਬੰਨ੍ਹਾਂ 'ਤੇ ਦਰਖ਼ਤ ਲਗਾਏ ਜਾਣ। ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤ ਕੀਤੀ ਪਟਿਆਲਾ ਦਿਹਾਤੀ ਹਲਕੇ 'ਚ ਸੜਕਾਂ ਦੇ ਕੰਮ 'ਚ ਕੀਤੀ ਜਾ ਰਹੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਤੋਂ ਤੁਰੰਤ ਐਨ.ਓ.ਸੀ. ਲੈਕੇ ਸੜਕਾਂ ਬਣਾਉਣ ਦਾ ਕੰਮ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਸੀਵਰੇਜ ਬੋਰਡ ਵੱਲੋਂ ਦੌਲਤਪੁਰ ਵਿਖੇ ਲਗਾਏ ਜਾ ਰਹੇ 15 ਐਮ.ਐਲ.ਡੀ ਦੇ ਐਸ.ਟੀ.ਪੀ ਦਾ ਵੀ ਜਾਇਜ਼ਾ ਲਿਆ ਅਤੇ ਇਸ ਨੂੰ ਵੀ ਸਮਾਂ ਸੀਮਾਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਲੋਕਾਂ ਨੂੰ ਜਵਾਬਦੇਹ ਹੈ, ਜਿਸ ਲਈ ਕੋਈ ਵੀ ਅਧਿਕਾਰੀ ਆਪਣੇ ਫ਼ਰਜਾਂ 'ਚ ਕੁਤਾਹੀ ਨਾ ਕਰੇ ਅਤੇ ਸਬੰਧਤ ਵਿਭਾਗਾਂ ਨਾਲ ਆਪਸੀ ਤਾਲਮੇਲ ਕਰਕੇ ਵਿਕਾਸ ਕਾਰਜ ਮਿੱਥੇ ਸਮੇਂ 'ਚ ਮੁਕੰਮਲ ਕਰਨ ਦੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵੇ। ਇਸ ਦੌਰਾਨ ਪੀ.ਡੀ.ਏ ਦੇ ਏਸੀਏ ਪਰਮਦੀਪ ਸਿੰਘ ਸਮੇਤ ਸਬੰਧਤ ਅਧਿਕਾਰੀ ਮੌਜੂਦ ਸਨ।

Punjab Development Sangrur


Recommended Posts