*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
*ਨਰਮੇ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ*
May 9, 2026
Punjab-Development-Sangrur-

ਨਰੂਲਾ / Sangrur

ਬਠਿੰਡਾ, 9 ਮਈ : ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤ ਮੰਡੀ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਅਤੇ ਡਾ. ਮਨੋਜ਼ ਕੁਮਾਰ ਖੇਤੀਬਾੜੀ ਅਫਸਰ ਸੰਗਤ ਦੀ ਅਗਵਾਈ ਹੇਠ ਹੋਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਰਕਾਰੀ ਸਕੀਮਾਂ, ਸਿੱਧੀ ਬਿਜਾਈ, ਨਰਮੇ ਅਤੇ ਪਕਾਵੀਂ ਮੱਕੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਅਤੇ ਖੇਤੀ ਨਾਲ ਜੁੜੀਆਂ ਨਵੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਐਗਰੀ ਸਟੈਕ ਅਤੇ ਫਾਰਮਰ ਆਈ.ਡੀ. ਬਣਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾ ਕੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ। ਡਾ. ਯਾਦਵੀਰ ਕੌਰ ਵੱਲੋਂ ਰੂੜੀ ਖਾਦ ਅਤੇ ਹਰੀ ਖਾਦ ਵਰਗੀਆਂ ਜੈਵਿਕ ਖਾਦਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਡਾ. ਜਸਵਿੰਦਰ ਕੌਰ ਨੇ ਪਕਾਵੀਂ ਮੱਕੀ ਅਤੇ ਨਰਮੇ ਦੀ ਫਸਲ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਮੱਕੀ ਦੀ ਬਿਜਾਈ, ਨਦੀਨਾਂ ਦੀ ਰੋਕਥਾਮ ਅਤੇ ਫਾਲ ਆਰਮੀਵਰਮ ਤੋਂ ਬਚਾਅ ਦੇ ਤਰੀਕੇ ਦੱਸੇ। ਉਨ੍ਹਾਂ ਸਰਕਾਰ ਵੱਲੋਂ ਮੱਕੀ ਉਤੇ ਦਿੱਤੀ ਜਾ ਰਹੀ 17,500 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ ਬਾਰੇ ਵੀ ਜਾਣੂ ਕਰਵਾਇਆ। ਇਸ ਦੇ ਨਾਲ ਨਰਮੇ ਦੀ ਬਿਜਾਈ 15 ਮਈ ਤੋਂ ਪਹਿਲਾਂ ਕਰਨ, ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਸਰਵੇਖਣ ਅਤੇ ਰੋਕਥਾਮ ਲਈ ਲੋੜੀਂਦੇ ਕਦਮਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਖੇਤੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਨਰਮੇ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਨਰਮੇ ਦੇ ਬੀਜ ਉਤੇ ਮਿਲ ਰਹੀ 33 ਫੀਸਦੀ ਸਬਸਿਡੀ ਅਤੇ ਨਵੀਂ ਦੇਸੀ ਕਪਾਹ ਕਿਸਮ ਪੀਬੀਡੀ-88 ਦੀ ਬਿਜਾਈ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਝੋਨੇ ਦੀ ਨਵੀਂ ਕਿਸਮ ਪੀ.ਆਰ -133 ਅਤੇ ਪਨੀਰੀ ਦੀ ਸਹੀ ਤਰੀਕੇ ਨਾਲ ਤਿਆਰੀ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਕੈਂਪ ਦੇ ਅੰਤ ਵਿੱਚ ਡਾ. ਪ੍ਰਭਜੋਤ ਕੌਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਨਰਮੇ ਸਮੇਤ ਹੋਰ ਵਿਕਲਪੀ ਫਸਲਾਂ ਅਤੇ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕੀਤੀ। ਡਾ. ਮਨਜਿੰਦਰ ਸਿੰਘ ਨੇ ਪ੍ਰੋਸੈਸਿੰਗ ਅਤੇ ਸਵੈ ਮੰਡੀਕਰਨ ਰਾਹੀਂ ਫਸਲਾਂ ਦਾ ਮੁੱਲ ਵਧਾ ਕੇ ਆਮਦਨ ਵਿੱਚ ਇਜ਼ਾਫ਼ਾ ਕਰਨ ਦੀ ਗੱਲ ਕਹੀ। ਵੱਡੀ ਗਿਣਤੀ ਵਿੱਚ ਸ਼ਾਮਲ ਕਿਸਾਨਾਂ ਨੇ ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਨਵੀਆਂ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ। #Government of Punjab #bathinda #bathindanews #bathindacity #dailydharaledar #ddconline

Punjab Development Sangrur


Recommended Posts