NOW
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ ਅਤੇ ਸਰਕਾਰ ਨੂੰ ਚਿਤਾਵਨੀ।    ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਰਾਸ਼ਟਰੀ ਮੂਟ ਕੋਰਟ ਮੁਕਾਬਲੇ ਵਿੱਚ ਮਾਰੀਆਂ ਮੱਲਾ     ਜੇਈਈ ਮੇਨਜ਼ 2026 'ਚ ਪਟਿਆਲਾ ਜਿਲ੍ਹਾ ਮੋਹਰੀ    ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ    ਡਾ . ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ' ਚ 10 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ    ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਰੱਖਿਆ ਨੀਂਹ ਪੱਥਰ*    ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ਦੇ ਗੁਰੂ ਵਿਹਾਰ ਵਿਖੇ 37 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ     ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ    ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ    *ਨਰਮੇ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ*   
ਪੰਜਾਬ ਰਾਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ
May 11, 2026 11:21:00
Nabha-Jail

ਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਹਰ ਕੈਦੀ ਦੇ ਮਾਣ ਤੇ ਅਧਿਕਾਰਾਂ ਦੀ ਰੱਖਿਆ ਦੀ ਹਦਾਇਤ

ਨਰੂਲਾ / Patiala

ਨਾਭਾ, 11 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਕੀਤਾ।ਇਸ ਮੌਕੇ ਐਸ ਡੀ ਐਮ ਨਾਭਾ ਏ.ਪੀ.ਐਸ ਸੋਮਲ ਅਤੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਚੇਅਰਮੈਨ ਗੜ੍ਹੀ ਦਾ ਨਾਭਾ ਪੁੱਜਣ ‘ਤੇ ਸਵਾਗਤ ਕੀਤਾ। ਦੌਰੇ ਦੌਰਾਨ, ਚੇਅਰਮੈਨ ਗੜ੍ਹੀ ਨੇ ਜੇਲ੍ਹ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿੱਚ ਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾ ਸਕਣ। ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਪ੍ਰਬੰਧਾਂ, ਸਿਹਤ ਸੰਭਾਲ ਸੇਵਾਵਾਂ, ਸਫਾਈ ਅਤੇ ਹੋਰ ਭਲਾਈ ਉਪਾਵਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦੀਆਂ ਦੇ ਸੁਧਾਰ ਲਈ ਸਾਜਗਾਰ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਨਗੇ ਅਤੇ ਇਸ ਦੀ ਸ਼ੁਰੂਆਤ ਨਾਭਾ ਦੀ ਇਸ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਕੀਤੀ ਗਈ ਹੈ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਤੋਂ ਜੇਲ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਆਪਣੇ ਦੌਰੇ ਮੌਕੇ ਚੇਅਰਮੈਨ ਗੜ੍ਹੀ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਦੇ ਉਪਬੰਧਾਂ ਅਨੁਸਾਰ ਕੈਦੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਕਾਨੂੰਨੀ ਅਧਿਕਾਰ ਪ੍ਰਦਾਨ ਕੀਤੇ ਜਾਣੇ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਕੈਦੀ ਦੇ ਮਾਣ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ। ਜੇਲ੍ਹ ਸੁਪਰਡੈਂਟ ਕਾਹਲੋਂ ਨੇ ਚੇਅਰਮੈਨ ਗੜ੍ਹੀ ਨੂੰ ਜੇਲ੍ਹ ਦੇ ਕੰਮਕਾਜ ਅਤੇ ਕੈਦੀਆਂ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਧਾਰਾਤਮਕ ਅਤੇ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚੇਅਰਮੈਨ ਨੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਕਿਸੇ ਵੀ ਕਾਰਨ ਕਰਕੇ ਗਲਤੀ ਕੀਤੀ ਹੈ ਤਾਂ ਉਸ ਨੂੰ ਸੁਧਾਰਨ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਬਣਦੇ ਹੱਕ ਮਿਲਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਵੀਰ ਕੌਰ, ਤਹਿਸੀਲ ਭਲਾਈ ਅਫ਼ਸਰ ਇਨਾਇਤ ਵਾਲੀਆ ਅਤੇ ਤਹਿਸੀਲਦਾਰ ਬਲਜੀਤ ਸਿੰਘ ਵੀ ਮੌਜੂਦ ਸਨ।

Nabha Jail

Related News