ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
May 11, 2026
Punjab-

15 ਮਈ ਤੱਕ ਬੀ.ਐਲ.ਏ. ਦੀਆਂ ਸੂਚੀਆਂ ਜਮ੍ਹਾ ਕਰਵਾਉਣ ਲਈ ਕਿਹਾ

ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਲਈ ਬੀ.ਐਲ.ਏ. ਨਿਯੁਕਤ ਕਰਨ ਦੀ ਅਪੀਲ

ਨਰੂਲਾ / Patiala

ਪਟਿਆਲਾ, 11 ਮਈ: ਵਧੀਕ ਜ਼ਿਲ੍ਹਾ ਚੋਣ ਅਫਸਰ, ਪਟਿਆਲਾ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਲਦ ਜਾਰੀ ਕੀਤੇ ਜਾਣ ਵਾਲੇ ਸਪੈਸ਼ਲ ਇਨਟੈਂਸਿਵ ਰਵੀਜਨ (ਐਸ ਆਈ ਆਰ) ਪ੍ਰੋਗਰਾਮ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਸੀ ਪਾਰਟੀਆਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰੀ-ਰਵੀਜਨ ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਦਾ ਸਾਲ 2003 ਦੀ ਆਖਰੀ ਸਪੈਸ਼ਲ ਇਨਟੈਂਸਿਵ ਰਵੀਜਨ ਨਾਲ ਮਿਲਾਣ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ, ਖਾਲੀ ਅਸਾਮੀਆਂ ਦੀ ਭਰਤੀ ਅਤੇ ਬੀ.ਐਲ.ਏ. ਦੀ ਨਿਯੁਕਤੀ ਆਦਿ ਕਾਰਜ ਤਰਜੀਹੀ ਤੌਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੂਥ ਲੈਵਲ ਏਜੰਟ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਹ ਬੂਥ ਲੈਵਲ ਅਫਸਰਾਂ ਨਾਲ ਮਿਲ ਕੇ ਡਰਾਫਟ ਰੋਲ ਦੀਆਂ ਤਰੁੱਟੀਆਂ ਦੂਰ ਕਰਨ, ਮ੍ਰਿਤਕ ਤੇ ਕਿਸੇ ਹੋਰ ਥਾਂ ਚਲੇ ਗਏ ਵੋਟਰਾਂ ਦੀ ਪਛਾਣ ਕਰਨ ਅਤੇ ਯੋਗ ਵੋਟਰਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਸੀ ਪਾਰਟੀਆਂ ਆਪਣੇ ਜ਼ਿਲ੍ਹਾ ਪ੍ਰਤੀਨਿਧੀਆਂ ਰਾਹੀਂ ਫਾਰਮ ਆਈ ਬੀਐਲਏ ਅਤੇ ਫਾਰਮ ਆਈ ਡੀ ਬੀਐਲਏ -2 ਭਰ ਕੇ ਬੀ.ਐਲ.ਏ. ਨਿਯੁਕਤ ਕਰ ਸਕਦੀਆਂ ਹਨ। ਨਵੇਂ ਰਿਵਾਈਜ਼ਡ ਫਾਰਮ ਆਈ ਡੀ ਬੀਐਲਏ-2 ਵਿੱਚ ਬੀ.ਐਲ.ਏ. ਦੀ ਫੋਟੋ ਅਤੇ ਮੋਬਾਈਲ ਨੰਬਰ ਦੇਣਾ ਲਾਜ਼ਮੀ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਕੁੱਲ 1786 ਪੋਲਿੰਗ ਸਟੇਸ਼ਨ ਹਨ ਅਤੇ ਸਮੂਹ ਰਾਜਸੀ ਪਾਰਟੀਆਂ ਵੱਲੋਂ ਹਰ ਪੋਲਿੰਗ ਸਟੇਸ਼ਨ ਲਈ ਬੀ.ਐਲ.ਏ. ਨਿਯੁਕਤ ਕਰਕੇ ਉਨ੍ਹਾਂ ਦੀਆਂ ਸੂਚੀਆਂ 15 ਮਈ 2026 ਤੱਕ ਜ਼ਿਲ੍ਹਾ ਚੋਣ ਦਫਤਰ, ਪਟਿਆਲਾ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਪਾਸ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਚੋਣ ਕਮਿਸ਼ਨ ਦੇ “ਕੋਈ ਵੀ ਵੋਟਰ ਪਿੱਛੇ ਨਾ ਰਹੇ” ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਮਦਦ ਮਿਲੇਗੀ। ਏ.ਡੀ.ਸੀ ਨੇ ਇਹ ਵੀ ਦੱਸਿਆ ਕਿ ਮੌਜੂਦਾ ਸਮੇਂ ਤੱਕ ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਹੀ ਜ਼ਿਲ੍ਹਾ ਪੱਧਰ ’ਤੇ ਆਪਣੇ ਪ੍ਰਤੀਨਿਧੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਸਪੈਸ਼ਲ ਇਨਟੈਂਸਿਵ ਰਵੀਜਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ।

Punjab


Recommended Posts