*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ਦੇ ਗੁਰੂ ਵਿਹਾਰ ਵਿਖੇ 37 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ
May 12, 2026
Punjab-Traffic-Police-

ਹਲਕਾ ਵਾਸੀਆਂ ਨਾਲ ਜੋ ਵੀ ਵਾਅਦਾ ਕੀਤਾ ਉਸ ਨੂੰ ਸੇਵਾ ਸਮਝ ਕੇ ਨਿਭਾਇਆ - ਵਿਧਾਇਕ ਗਰੇਵਾਲ

Aman Makkar / Ludhiana

ਲੁਧਿਆਣਾ:12 ਮਈ (ਅਮਨ ਮੱਕੜ ) ਵਿਧਾਨ ਸਭਾ ਹਲਕਾ ਪੂਰਵੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 6 ਦੇ ਮੁਹੱਲਾ ਗੁਰੂ ਬਿਹਾਰ ਵਿਖੇ ਕਰੀਬ 37 ਲੱਖ ਦੀ ਲਾਗਤ ਨਾਲ ਬਣਨ ਜਾ ਰਹੀਆਂ ਨਵੀਆਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ , ਇਸ ਮੌਕੇ ਤੇ ਉਹਨਾਂ ਦੇ ਨਾਲ ਵਾਰਡ ਕੌਂਸਲਰ ਜਗਦੀਸ਼ ਲਾਲ ਦੀਸ਼ਾ ਵੀ ਮੌਜੂਦ ਸਨ। ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ, ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਜਿੱਥੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਚੋਣਾਂ ਸਮੇਂ ਦਿੱਤੀਆਂ ਗਰੰਟੀਆਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸੇ ਹੀ ਤਹਿਤ ਹਲਕਾ ਪੂਰਵੀ ਅੰਦਰ 90 ਫੀਸਦੀ ਵਿਕਾਸ ਕਾਰਜ ਪਹਿਲਾਂ ਤੋਂ ਹੀ ਮੁਕੰਮਲ ਕਰਵਾ ਲਏ ਗਏ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਆਉਣ ਵਾਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸੇ ਹੀ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਵਾਰਡ ਨੰਬਰ 6 ਦੇ ਗੁਰੂ ਬਿਹਾਰ ਵਿਖੇ ਕਰੀਬ 37 ਲੱਖ ਦੀ ਲਾਗਤ ਨਾਲ ਬਣਨ ਜਾ ਰਹੀਆਂ ਨਵੀਆਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ ਜੋ ਕਿ ਆਉਣ ਵਾਲੇ ਕੁਝ ਦਿਨਾਂ ਚ ਇਹਨਾਂ ਵਿਕਾਸ ਕਾਰਜਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਚ ਹਲਕੇ ਅੰਦਰ ਕਈ ਨਵੇਂ ਹੋਰ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਇਸ ਮੌਕੇ ਤੇ ਹਾਜ਼ਰ ਵਾਰਡ ਕੌਂਸਲਰ ਜਗਦੀਸ਼ ਲਾਲ ਦੀਸ਼ਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਜਿਨ੍ਹਾਂ ਨੇ ਹਲਕੇ ਅੰਦਰ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਅਤੇ ਵਾਰਡ ਨੰਬਰ 6 ਦੇ ਜਿਸ ਕੰਮ ਲਈ ਅਸੀਂ ਇਹਨਾਂ ਨੂੰ ਬੇਨਤੀ ਲਗਾਉਂਦੇ ਹਾਂ ਤਾਂ ਉਹ ਕੰਮ ਫੌਰੀ ਤੌਰ ਤੇ ਕਰਵਾਇਆ ਜਾਂਦਾ ਹੈ । ਇਸ ਮੌਕੇ ਤੇ ਮੋਹਿੰਦਰ ਸਿੰਘ ਭੱਟੀ , ਜਗੀਰ ਪ੍ਰਧਾਨ , ਐਡਵੋਕੇਟ ਵਿਪਨ ਕੁਮਾਰ , ਗੁਰਚਰਨ ਪ੍ਰਧਾਨ , ਰਾਹੁਲ ਵਰਗਾ , ਸੁੱਚਾ ਸਿੰਘ ,ਪ੍ਰਭਜੋਤ , ਮਹਿਰਦੀਨ , ਸਰਿੰਦਰ ਸਿੰਦਾ , ਰੋਸ਼ਨ ਜਾਗੜਾਂ ਦੀਪੂ ਮਹਿਰਾ , ਗਗਨ ਰਾਏ , ਪਾਰਟੀ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।

Punjab Traffic Police


Recommended Posts