ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*   
ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ
May 13, 2026
Deputy-Commissioner

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨਾ ਹੋਵੇਗਾ ਮੁੱਖ ਟੀਚਾ-ਅਨੁਪ੍ਰਿਤਾ ਜੌਹਲ

ਨਰੂਲਾ / Patiala

ਪਟਿਆਲਾ, 13 ਮਈ: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਏ.ਡੀ.ਸੀ. ਜੌਹਲ ਨੇ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਵੀ ਉਹ ਉਪਰਾਲੇ ਕਰਨਗੇ। ਜਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਏ.ਡੀ.ਸੀ. ਮਾਨਸਾ, ਬਰਨਾਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਸਮੇਤ ਐਸ.ਡੀ.ਐਮ. ਵਜੋਂ ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਏ.ਡੀ.ਸੀ. ਦਫ਼ਤਰ ਦੇ ਅਮਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ

Deputy Commissioner


Recommended Posts