*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਤੁੰਗਵਾਲੀ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
May 14, 2026
Kissan-

ਨਰੂਲਾ / Bathinda

ਬਠਿੰਡਾ, 14 ਮਈ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਨਥਾਣਾ ਦੇ ਪਿੰਡ ਤੁੰਗਵਾਲੀ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਜਸਪਾਲ ਸ਼ਰਮਾ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਸੰਬੰਧਿਤ ਨਵੀਆਂ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਫਸਲਾਂ ਦੀ ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਜਸਵਿੰਦਰ ਕੌਰ ਏਡੀਓ (ਟ੍ਰੇਨਿੰਗ) ਬਠਿੰਡਾ ਨੇ ਕੈਂਪ ਦੀ ਸ਼ੁਰੂਆਤ ਕਰਦਿਆਂ ਨਰਮੇ ਦੀ ਸੁਚੱਜੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਖੇਤਾਂ ਦੀ ਡੂੰਘੀ ਵਾਹੀ, ਭਰਵੀਂ ਰੌਣੀ ਅਤੇ 15 ਮਈ ਤੋਂ ਪਹਿਲਾਂ ਬਿਜਾਈ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਚਿੱਟੀ ਮੱਖੀ, ਰਸ ਚੂਸਕ ਕੀੜਿਆਂ ਅਤੇ ਗੁਲਾਬੀ ਸੁੰਡੀ ਦੇ ਸਰਵੇਖਣ ਅਤੇ ਰੋਕਥਾਮ ਲਈ ਲੋੜੀਂਦੇ ਉਪਾਅ ਵੀ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਦੇ ਆਲੇ-ਦੁਆਲੇ ਉੱਗਣ ਵਾਲੇ ਨਦੀਨਾਂ ਨੂੰ ਨਸ਼ਟ ਕਰਨ ਅਤੇ ਨਰਮੇ ਦੇ ਖੇਤਾਂ ਨੇੜੇ ਸਬਜ਼ੀਆਂ ਦੀ ਬਿਜਾਈ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ‘ਤੇ ਮਿਲ ਰਹੀ 33 ਫੀਸਦੀ ਸਬਸਿਡੀ ਅਤੇ ਨਵੀਂ ਦੇਸੀ ਕਪਾਹ ਦੀ ਕਿਸਮ ਪੀਬੀਡੀ-88 ਦੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ। ਡਾ. ਸ਼ਿਫਾ ਏਡੀਓ ਨੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਂਦਿਆਂ ਦਾਲਾਂ ਦੀ ਕਾਸ਼ਤ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ ਪ੍ਰੋਟੀਨ ਦਾ ਉੱਤਮ ਸਰੋਤ ਹਨ, ਸਗੋਂ ਇਹ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਕਾਇਮ ਰੱਖਦੀਆਂ ਹਨ। ਇਸੇ ਦੌਰਾਨ ਡਾ. ਯਾਦਵੀਰ ਕੌਰ ਏਡੀਓ (ਡਿਮਾਂਸਟਰੇਟਰ ਅਫਸਰ) ਨੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਉਸਨੂੰ ਮਿੱਟੀ ਵਿੱਚ ਵਾਹੁਣ ਦੀ ਅਪੀਲ ਕੀਤੀ। ਉਨ੍ਹਾਂ ਨੇ ਝੋਨੇ ਦੀ ਨਵੀਂ ਕਿਸਮ ਪੀਆਰ-133 ਪਨੀਰੀ ਦੀ ਸਹੀ ਸਮੇਂ ਬਿਜਾਈ ਅਤੇ ਪਨੀਰੀ ਦੀ ਸਿਹਤ ਸੰਬੰਧੀ ਮੁੱਖ ਕਾਰਨਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਸਿੰਘ ਏਡੀਓ (ਪੀਪੀ) ਨੇ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਉਤੇ ਚਾਨਣਾ ਪਾਉਂਦਿਆਂ ਕਿਸਾਨਾਂ ਨੂੰ ਨਮੂਨੇ ਲੈਣ ਦੇ ਸਹੀ ਢੰਗ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਰਿਪੋਰਟ ਦੇ ਅਧਾਰ ’ਤੇ ਹੀ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਜੈਵਿਕ ਖਾਦਾਂ ਜਿਵੇਂ ਗਲੀ-ਸੜੀ ਰੂੜੀ ਖਾਦ ਅਤੇ ਹਰੀ ਖਾਦਾਂ ਨੂੰ ਮਿੱਟੀ ਵਿੱਚ ਵਾਹੁਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਹਰਜਸਪਾਲ ਸ਼ਰਮਾ ਨੇ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਪਕਾਵੀਂ ਮੱਕੀ ਅਤੇ ਸਿੱਧੀ ਬਿਜਾਈ ’ਤੇ ਮਿਲ ਰਹੀ ਸਬਸਿਡੀ ਅਤੇ ਆਨਲਾਈਨ ਰਜਿਸਟ੍ਰੇਸ਼ਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐਗਰੀ ਸਟੈਕ ਅਤੇ ਫਾਰਮਰ ਆਈਡੀ ਦੀ ਮਹੱਤਤਾ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। Government of Punjab #bathindanews #bathinda #bᴀᴛʜɪɴᴅᴀ #bathindacity #bathinda_pb03_

Kissan


Recommended Posts