ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਐੱਸ.ਏ.ਐੱਸ. ਨਗਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਕੰਮਕਾਜ ਦੀ ਜਾਂਚ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਪ੍ਰਦਾਨ ਕੀਤੀ ਜਾ ਰਹੀ ਕਾਨੂੰਨੀ ਸਹਾਇਤਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਰਕਾਰੀ ਦੌਰਾ ਕੀਤਾ ਗਿਆ।
May 16, 2026
Punjab-

ਸ਼੍ਰੀਮਤੀ ਜਗਦੀਪ ਕੌਰ ਵਿਰਕ, ਮਾਨਯੋਗ ਮੈਂਬਰ ਸਕੱਤਰ (ਇੰਚਾਰਜ), ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,

ਐੱਸ.ਏ.ਐੱਸ. ਨਗਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਕੰਮਕਾਜ ਦੀ ਜਾਂਚ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਪ੍ਰਦਾਨ ਕੀਤੀ ਜਾ ਰਹੀ ਕਾਨੂੰਨੀ ਸਹਾਇਤਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸਰਕਾਰੀ ਦੌਰਾ ਕੀਤਾ ਗਿਆ।

Dharaledar Bureau / Amritsar

ਦੌਰੇ ਦੌਰਾਨ ਮਾਨਯੋਗ ਮੈਂਬਰ ਸਕੱਤਰ (ਇੰਚਾਰਜ) ਵੱਲੋਂ ਕਾਨੂੰਨੀ ਸਹਾਇਤਾ ਸੇਵਾਵਾਂ, ਜੇਲ੍ਹ ਦੌਰਿਆਂ ਅਤੇ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਨਾਲ ਸੰਬੰਧਿਤ ਰਿਕਾਰਡ ਅਤੇ ਰਜਿਸਟਰਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਇਸ ਜਾਂਚ ਦਾ ਉਦੇਸ਼ ਕਾਨੂੰਨੀ ਸਹਾਇਤਾ ਸਕੀਮਾਂ ਦੀ ਪ੍ਰਭਾਵਸ਼ਾਲੀ ਲਾਗੂਅਤ ਨੂੰ ਯਕੀਨੀ ਬਣਾਉਣਾ ਅਤੇ ਜੇਲ੍ਹ ਵਿੱਚ ਬੰਦ ਕੈਦੀਆਂ ਦੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਇਸ ਮੌਕੇ ਮਹਿਲਾ ਬੈਰਕ ਦੀ ਵੀ ਵਿਸਥਾਰ ਨਾਲ ਜਾਂਚ ਕੀਤੀ ਗਈ। ਸ਼੍ਰੀਮਤੀ ਜਗਦੀਪ ਕੌਰ ਵਿਰਕ ਵੱਲੋਂ ਮਹਿਲਾ ਕੈਦੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਤੋਂ ਇਲਾਵਾ, ਮਹਿਲਾ ਕੈਦੀਆਂ ਨਾਲ ਨਿੱਜੀ ਤੌਰ ’ਤੇ ਵੀ ਗੱਲਬਾਤ ਕੀਤੀ ਗਈ ਤਾਂ ਜੋ ਉਹ ਆਪਣੇ ਕਾਨੂੰਨੀ ਪ੍ਰਤੀਨਿਧਿਤਾ, ਭਲਾਈ ਅਤੇ ਜੇਲ੍ਹ ਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਸਬੰਧੀ ਮਸਲਿਆਂ ਨੂੰ ਬੇਝਿਜਕ ਸਾਂਝਾ ਕਰ ਸਕਣ। ਮਹਿਲਾ ਬੈਰਕ ਦੇ ਨਿਰੀਖਣ ਦੌਰਾਨ ਉਹਨਾਂ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਗਈ ਜੋ ਆਪਣੀਆਂ ਮਾਵਾਂ ਨਾਲ ਜੇਲ੍ਹ ਵਿੱਚ ਰਹਿ ਰਹੇ ਹਨ। ਉਹਨਾਂ ਦੀ ਦੇਖਭਾਲ, ਰਹਿਣ-ਸਹਿਣ ਅਤੇ ਸਿਹਤ ਸਬੰਧੀ ਹਾਲਾਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਹ ਵੀ ਪਾਇਆ ਗਿਆ ਕਿ ਕੁੱਲ ੭ ਬੱਚੇ ਆਪਣੀਆਂ ਮਾਵਾਂ ਨਾਲ ਜੇਲ੍ਹ ਪ੍ਰੰਗਣ ਵਿੱਚ ਰਹਿ ਰਹੇ ਹਨ। ਮਾਨਯੋਗ ਮੈਂਬਰ ਸਕੱਤਰ (ਇੰਚਾਰਜ) ਵੱਲੋਂ ਕੈਦੀਆਂ ਲਈ ਤਿਆਰ ਕੀਤੇ ਜਾ ਰਹੇ ਭੋਜਨ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ, ਜੋ ਸੰਤੋਸ਼ਜਨਕ ਪਾਈ ਗਈ। ਮਹਿਲਾ ਵਾਰਡ ਵਿੱਚ ਚੱਲ ਰਹੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦਾ ਵੀ ਦੌਰਾ ਕੀਤਾ ਗਿਆ ਅਤੇ ਕੈਦੀਆਂ ਵੱਲੋਂ ਤਿਆਰ ਕੀਤੀਆਂ ਵਸਤੂਆਂ/ਸਾਮਾਨ ਦਾ ਨਿਰੀਖਣ ਕਰਦੇ ਹੋਏ ਉਹਨਾਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਦੌਰਾਨ ਕੈਦੀਆਂ ਦੇ ਪੁਨਰਵਾਸ ਅਤੇ ਸਸ਼ਕਤੀਕਰਨ ਲਈ ਹੁਨਰ ਅਧਾਰਿਤ ਅਤੇ ਰੋਜ਼ਗਾਰਮੁੱਖੀ ਤਾਲੀਮ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ ਗਿਆ। ਇਸ ਤੋਂ ਬਾਅਦ ਪੁਰਸ਼ ਕੈਦੀਆਂ ਨਾਲ ਵੀ ਗੱਲਬਾਤ ਕੀਤੀ ਗਈ। ਪੁਰਸ਼ ਕੈਦੀਆਂ ਨਾਲ ਨਿੱਜੀ ਤੌਰ ’ਤੇ ਮੀਟਿੰਗਾਂ ਕਰਕੇ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਕੈਦੀਆਂ ਨੂੰ ਸਮੇਂ ਸਿਰ ਯੋਗ ਕਾਨੂੰਨੀ ਸਹਾਇਤਾ ਅਤੇ ਪ੍ਰਤੀਨਿਧਿਤਾ ਪ੍ਰਾਪਤ ਹੋ ਰਹੀ ਹੈ। ਇਸ ਮੌਕੇ ਸ਼੍ਰੀ ਅਮਰਦੀਪ ਸਿੰਘ ਬੈਂਸ, ਪੀ.ਸੀ.ਐਸ., ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਅਤੇ ਸ਼੍ਰੀ ਰਾਜੀਵ ਕੁਮਾਰ ਅਰੋੜਾ, ਜੇਲ੍ਹ ਸੁਪਰਡੈਂਟ ਵੀ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਦੌਰੇ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਵਿੱਚ ਸਹਿਯੋਗ ਦਿੱਤਾ ਗਿਆ।

Punjab


Recommended Posts