ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਕਟੜਾ ਮੋਤੀ ਰਾਮ ਤੋਂ ਕੱਢੀ ਗਈ ਸ਼ਾਕਾਹਾਰੀ ਰੈਲੀ ਅੰਮ੍ਰਿਤਸਰ*
May 17, 2026
Punjab-

Dharaledar Bureau / Amritsar

ਲੋਕਾਂ ਨੂੰ ਸ਼ਾਕਾਹਾਰ ਅਪਣਾਉਣ ਅਤੇ ਪਸ਼ੂ-ਪੰਛੀਆਂ ਪ੍ਰਤੀ ਪਿਆਰ, ਦਇਆ ਅਤੇ ਕਰੁਣਾ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਧਿਆਨ ਪੰਜਾਬ ਸੰਸਥਾ ਵੱਲੋਂ 16 ਮਈ ਨੂੰ ਅੰਮ੍ਰਿਤਸਰ ਵਿੱਚ ਸ਼ਾਕਾਹਾਰੀ ਰੈਲੀ ਆਯੋਜਿਤ ਕੀਤੀ ਗਈ। ਰੈਲੀ ਦੀ ਆਯੋਜਕਾ ਉਰਵਸ਼ੀ ਅਤੇ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਰੈਲੀ 16 ਮਈ ਨੂੰ ਸ਼ਾਮ 4:30 ਵਜੇ ਤੋਂ 6:30 ਵਜੇ ਤੱਕ ਕੱਢੀ ਗਈ। ਰੈਲੀ ਹਾਥੀ ਗੇਟ (ਕਟੜਾ ਮੋਤੀ ਰਾਮ) ਤੋਂ ਸ਼ੁਰੂ ਹੋ ਕੇ ਰਾਮ ਬਾਗ ਗੇਟ ਤੱਕ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਮਨੁੱਖਤਾ ਨੂੰ ਜੀਵ-ਜੰਤੂਆਂ ਪ੍ਰਤੀ ਦਇਆ, ਕਰੁਣਾ ਅਤੇ ਅਹਿੰਸਾ ਦਾ ਸੰਦੇਸ਼ ਦੇਣਾ ਬਹੁਤ ਜ਼ਰੂਰੀ ਹੈ। ਇਸ ਰੈਲੀ ਰਾਹੀਂ ਲੋਕਾਂ ਨੂੰ ਸ਼ਾਕਾਹਾਰ ਅਪਣਾਉਣ, ਅਹਿੰਸਾ ਦੇ ਰਾਹ ’ਤੇ ਚੱਲਣ ਅਤੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਉਰਵਸ਼ੀ ਨੇ ਕਿਹਾ ਕਿ ਸਾਡੇ ਸੰਤਾਂ, ਮਹਾਪੁਰਖਾਂ ਅਤੇ ਰਹਿਬਰਾਂ ਨੇ ਵੀ ਜੀਵਾਂ ’ਤੇ ਦਇਆ ਕਰਨ ਅਤੇ ਅਹਿੰਸਾ ਦਾ ਮਾਰਗ ਅਪਣਾਉਣ ਦਾ ਸੰਦੇਸ਼ ਦਿੱਤਾ ਹੈ। ਇਹ ਰੈਲੀ ਸਮਾਜ ਵਿੱਚ ਸ਼ਾਂਤੀ ਅਤੇ ਜਾਗਰੂਕਤਾ ਫੈਲਾਉਣ ਲਈ ਇੱਕ ਮਹੱਤਵਪੂਰਨ ਯਤਨ ਸਾਬਤ ਹੋਈ।

Punjab


Recommended Posts