ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਲੁਧਿਆਣਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇਨਟੇਨਸਿਵ ਸੁਧਾਈ (ਐਸ.ਆਈ.ਆਰ) 15 ਜੂਨ ਤੋਂ ਸ਼ੁਰੂ ਹੋਵੇਗੀ – ਵਧੀਕ ਜ਼ਿਲ੍ਹਾ ਚੋਣ ਅਫ਼ਸਰ*
May 18, 2026
Punjab-Election-Sir

ਵੋਟਰ ਸੂਚੀ ਦੀ ਸੁਧਾਈ ਲਈ ਲੋਕਾਂ ਨੂੰ ਬੀ ਐਲ ਓ ਨਾਲ ਸਹਿਯੋਗ ਕਰਨ ਦੀ ਕੀਤੀ ਅਪੀਲ*

Aman Makkar / Ludhiana

ਲੁਧਿਆਣਾ, 18 ਮਈ: ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਪੂਨਮ ਸਿੰਘ ਨੇ ਸੋਮਵਾਰ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਹੋਣ ਵਾਲੀ ਵੋਟਰ ਸੂਚੀ ਦੀ ਸਪੈਸ਼ਲ ਇਨਟੇਨਸਿਵ ਸੁਧਾਈ (ਐਸ.ਆਈ.ਆਰ) ਸੰਬੰਧੀ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਰਜਿਸਟਰਡ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਅਤੇ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਪ੍ਰੈਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਦਿੱਤੀ। ਵਧੀਕ ਜਿਲਾ ਚੋਣ ਅਫਸਰ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀ ਦਿੱਲੀ ਵੱਲੋਂ ਸਪੈਸ਼ਲ ਇਨਟੇਨਸਿਵ ਸੁਧਾਈ (ਐਸ.ਆਈ.ਆਰ) ਸਬੰਧੀ ਨੋਟੀਫਿਕੇਸ਼ਨ 14 ਮਈ 2026 ਨੂੰ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 26,95,307 ਵੋਟਰ ਦਰਜ ਹਨ, ਜਿਨ੍ਹਾਂ ਵਿੱਚੋਂ 19,79,041 ਦੀ ਵੋਟਰ ਮੈਪਿੰਗ ਬੂਥ ਲੈਵਲ ਅਫ਼ਸਰਾਂ (ਬੀ.ਐਲਓਜ਼) ਵੱਲੋਂ ਕੀਤੀ ਜਾ ਚੁੱਕੀ ਹੈ ਜੋ ਕਿ ਵੋਟਰ ਸੂਚੀ ਦਾ 73.43 ਪ੍ਰਤੀਸ਼ਤ ਹੈ। ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਚੋਣ ਹਲਕਿਆਂ ਵਿੱਚ 2927 ਪੋਲਿੰਗ ਬੂਥ ਸਥਾਪਤ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ.ਆਈ.ਆਰ ਦਾ ਕੰਮ 15 ਜੂਨ 2026 ਤੋਂ ਸ਼ੁਰੂ ਕੀਤਾ ਜਾਣਾ ਹੈ। ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਯੋਗਤਾ 1 ਅਕਤੂਬਰ, 2026 ਨਿਰਧਾਰਤ ਕੀਤੀ ਗਈ ਹੈ। ਜਿਸ ਅਨੁਸਾਰ 15 ਜੂਨ ਤੋਂ 24 ਜੂਨ ਤੱਕ ਤਿਆਰੀਆਂ, ਸਿਖਲਾਈ ਅਤੇ ਐਨੂਮਰੇਸ਼ਨ ਫਾਰਮਾਂ ਦੀ ਛਪਾਈ ਦਾ ਸਮਾਂ ਰਹੇਗਾ। 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ) ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਕਰਨਗੇ। ਐਨੂਮਰੇਸ਼ਨ ਫਾਰਮ ਵਿੱਚ ਵੋਟਰ ਦਾ ਸਾਰਾ ਵੇਰਵਾ ਹੋਵੇਗਾ ਅਤੇ ਬੀ.ਐਲ.ਓ ਤਿੰਨ ਵਾਰ ਵੋਟਰ ਦੇ ਘਰ ਦਾ ਦੌਰਾ ਕਰੇਗਾ। ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਤੀ ਪੋਲਿੰਗ ਬੂਥ 1200 ਤੋਂ ਵੱਧ ਵੋਟਾਂ ਵਾਲੇ ਬੂਥਾਂ ਦੀ ਰੈਸਨਾਲਾਈਜੇਸ਼ਨ 24 ਜੁਲਾਈ ਨੂੰ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਪੋਲਿੰਗ ਬੂਥ ਦੀ ਇਮਾਰਤ ਤਬਦੀਲ ਹੋਣ ਵਾਲੀ ਹੈ ਜਾਂ ਕਿਸੇ ਪੋਲਿੰਗ ਬੂਥ ਦੀ ਇਮਾਰਤ ਦਾ ਨਾਮ ਸਹੀ ਕਰਨ ਵਾਲਾ ਹੈ ਉਸ ਨੂੰ ਵੀ ਦਰੁਸਤ ਕੀਤਾ ਜਾਵੇਗਾ। 31 ਜੁਲਾਈ ਨੂੰ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾਂ 28 ਸਤੰਬਰ ਤੱਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕੀਤਾ ਜਾਵੇਗਾ ਅਤੇ 1 ਅਕਤੂਬਰ, 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਵਧੀਕ ਜਿਲਾ ਚੋਣ ਅਫਸਰ ਨੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਸਮੇਂ ਬੂਥ ਲੈਵਲ ਅਫਸਰ (ਬੀ.ਐਲ.ਓ) ਆਪ ਦੇ ਘਰ ਐਨੂਮਰੇਸ਼ਨ ਫਾਰਮ ਦੇਣ ਲਈ ਆਉਂਦੇ ਹਨ ਤਾਂ ਉਸ ਨੂੰ ਇਸ ਸਬੰਧੀ ਜੋ ਵੀ ਭਾਰਤ ਚੋਣ ਕਮਿਸ਼ਨ ਦੇ 12 ਦਸਤਾਵੇਜ਼ਾਂ ਵਿੱਚੋਂ ਜਿਹੜੇ ਦਸਤਾਵੇਜ ਲੋੜੀਂਦੇ ਹਨ ਉਹ ਮੁਹੱਈਆ ਕਰਵਾਏ ਜਾਣ ਅਤੇ ਬੀ.ਐਲ.ਓ ਦਾ ਇਸ ਮਹੱਤਵਪੂਰਨ ਕਾਰਜ ਵਿੱਚ ਸੰਪੂਰਨ ਸਹਿਯੋਗ ਕੀਤਾ ਜਾਵੇ। ਉਹਨਾਂ ਦੱਸਿਆ ਕਿ ਵੋਟਰ ਆਪਣੀ ਵੋਟ ਦੇਖਣ ਲਈ ਵੈਬਸਾਈਟ www.eci.gov.in & www.ceopunjab.nic.in 'ਤੇ ਆਪਣੇ ਮੋਬਾਇਲ ਫੋਨ 'ਤੇ ECI Net App ਡਾਊਨਲੋਡ ਕਰਕੇ ਦੇਖ ਸਕਦੇ ਹਨ। ਇਸ ਤੋਂ ਪਹਿਲਾਂ ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਰਜਿਸਟਰਡ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿੱਥੇ ਉਹਨਾਂ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਐਸ.ਆਈ.ਆਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਪਾਰਦਰਸ਼ਤਾ ਨੂੰ ਸੁਚਾਰੂ ਬਣਾਉਣ ਅਤੇ ਸੋਧ ਪ੍ਰਕਿਰਿਆ ਦੇ ਸੁਚਾਰੂ ਅਤੇ ਕੁਸ਼ਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਜਲਦ ਤੋਂ ਜਲਦ ਬੂਥ ਲੈਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਲਈ ਕਿਹਾ। ਇਸ ਮੌਕੇ ਚੋਣ ਤਹਿਸੀਲਦਾਰ ਰਾਜਨ ਢੱਲ, ਚੋਣ ਕਾਨੂੰਗੋ ਅਸ਼ਵਨੀ ਕੁਮਾਰ ਅਤੇ ਜਗਤਾਰ ਸਿੰਘ ਵੀ ਮੌਜੂਦ ਸਨ।

Punjab Election Sir


Recommended Posts