ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*   
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ: ਡਿਪਟੀ ਕਮਿਸ਼ਨਰ
May 21, 2026
Guru-Ravidas-punjab-Government-c

ਸਰਕਾਰੀ ਵਿਭਾਗਾਂ ਨੂੰ ਮੁਫਤ ਮਿਲਣਗੇ ਬੂਟੇ-ਜ਼ਿਲਾ ਜੰਗਲਾਤ ਅਫਸਰ

Dharaledar Bureau / Amritsar

ਅੰਮ੍ਰਿਤਸਰ, 20 ਮਈ 2026 -- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵਾਤਾਵਰਣ ਹਰਿਆਵਲੀ ਨੂੰ ਹੋਰ ਵਧਾਉਣ ਲਈ ਸਾਢੇ ਛੇ ਲੱਖ ਬੂਟੇ ਲਗਾਉਣ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੀ ਅਗਵਾਈ ਕਰਦਿਆਂ ਇਸ ਮੁਹਿੰਮ ਦੀ ਰੂਪਰੇਖਾ ਤਿਆਰ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਸੇਵਾ ਅਤੇ ਕੁਦਰਤ ਨਾਲ ਪਿਆਰ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਵਿਸ਼ਾਲ ਪੱਧਰ ‘ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰੀ ਖੇਤਰਾਂ, ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ, ਸੜਕਾਂ ਦੇ ਕਿਨਾਰਿਆਂ, ਨਹਿਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਸਾਢੇ ਛੇ ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਹਰ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਬੂਟੇ ਲਗਾਉਣ ਦੀ ਜ਼ਿੰਮੇਵਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਅਤੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਇਹ ਮੁਹਿੰਮ ਸਿਰਫ਼ ਰਸਮੀ ਕਾਰਵਾਈ ਨਾ ਰਹੇ, ਸਗੋਂ ਵਾਤਾਵਰਣ ਸੁਧਾਰ ਵਿੱਚ ਅਸਲ ਯੋਗਦਾਨ ਪਾਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਸਕੂਲੀ ਵਿਦਿਆਰਥੀਆਂ, ਸਮਾਜਿਕ ਸੰਸਥਾਵਾਂ, ਪੰਚਾਇਤਾਂ, ਐਨ.ਜੀ.ਓਜ਼ ਅਤੇ ਆਮ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਘੱਟੋ-ਘੱਟ ਇੱਕ ਬੂਟਾ ਲਗਾ ਕੇ ਅਤੇ ਉਸ ਦੀ ਸੰਭਾਲ ਕਰਕੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਭੇਟ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਨਾ ਸਿਰਫ਼ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਵੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵੱਲ ਇਕ ਵੱਡਾ ਕਦਮ ਸਾਬਤ ਹੋਵੇਗੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾਂ ਜੰਗਲਾਤ ਅਫਸਰ ਸ਼੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਾਡਾ ਸਾਰਿਆਂ ਦਾ ਫਰ਼ਜ ਬਣਦਾ ਹੈ ਕਿ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬੀਮਾਰੀਆਂ ਤੋ ਬਚਾਉਣ ਲਈ ਅਤੇ ਸਵੱਛ ਵਾਤਾਵਰਣ ਪ੍ਰਦਾਨ ਕਰਨ ਲਈ ਵੱਧ ਤੋ ਵੱਧ ਬੂਟੇ ਲਗਾਈਏ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਰਕਾਰੀ ਨਹੀ ਬਲਕਿ ਆਪਣੀ ਮੁਹਿੰਮ ਸਮਝਦੇ ਹੋਈਏ ਬੂਟੇ ਲਗਾਉਣ ਲਈ ਵੱਧ ਤੋ ਵੱਧ ਉਪਰਾਲੇ ਕਰੀਏ। ਜ਼ਿਲ੍ਹਾ ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋ ਸਾਰੇ ਸਰਕਾਰੀ ਵਿਭਾਗਾਂ ਨੂੰ ਮੁਫਤ ਬੂਟੇ ਮੁਹੱਈਆਂ ਕਰਵਾਏ ਜਾਣਗੇ ਅਤੇ ਕਾਰਪੋਰੇਸ਼ਨਾਂ, ਬੋਰਡਾਂ ਅਤੇ ਐਨ.ਜੀ.ੳਜ਼ ਨੂੰ ਸਰਕਾਰ ਵਲੋ ਰਿਆਇਤੀ ਦਰਾਂ ਤੇ 20 ਰੁਪਏ ਦਾ ਬੂਟਾ 2 ਰੁਪਏ ਪ੍ਰਤੀ ਬੂਟਾ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਪੇਡੂ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫਸਰ ਸ਼੍ਰੀ ਅਸੀਸਇੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ: ਜਤਿੰਦਰ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਸੰਦੀਪ ਧਵਨ, ਏ.ਪੀ.ਓ ਨਰੇਗਾ ਸ: ਕਰਮਜੀਤ ਸਿੰਘ, ਕਰਨਲ ਵੀ.ਕੇ ਸਿੰਘ, ਨੋਡਲ ਇੰਚਾਰਜ਼ ਧਰਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸੀ.ਈ.ਓ ਸ: ਤੀਰਥਪਾਲ ਸਿੰਘ, ਰੋਜ਼ਗਾਰ ਅਫਸਰ ਸ਼੍ਰੀ ਮੁਕੇਸ਼ ਸਾਰੰਗਲ, ਪ੍ਰਿੰਸੀਪਲ ਸਰਕਾਰੀ ਕਾਲਜ ਅਜਨਾਲਾ ਸ਼੍ਰੀਮਤੀ ਪਰਮਿੰਦਰ ਕੌਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Guru Ravidas punjab Government cm Mann


Recommended Posts