*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਅਤੇ ਹਾਲਮਾਰਕ ਦੀ ਮਹੱਤਤਾ ਬਾਰੇ ਭਾਰਤੀ ਮਾਨਕ ਬਿਊਰੋ ਨੇ ਦਿੱਤੀ ਸਿਖਲਾਈ
May 22, 2026
Isi-Hallmark-

ਨਰੂਲਾ / Patiala

ਪਟਿਆਲਾ, 22 ਮਈ: ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸ਼ਾਈਨ (ਸਟੈਂਡਰਡਜ ਹੈਲਪ ਇਨ ਫੋਰਮ ਐਂਡ ਨਰਚਰ ਇੰਪਾਵਰਡ ਵੂਮੈਨ) ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਇਨ੍ਹਾਂ ਮਹਿਲਾਵਾਂ ਨੂੰ ਆਈ.ਐਸ.ਆਈ ਮਾਰਕ ਅਤੇ ਹਾਲਮਾਰਕ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਈ.ਐਸ.ਆਈ ਮਾਰਕ ਗੁਣਵੱਤਾ ਅਤੇ ਸੁਰੱਖਿਆ ਦਾ ਪ੍ਰਤੀਕ ਹੈ, ਜਦੋਂ ਕਿ ਹਾਲਮਾਰਕ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਂਦਾ ਹੈ। ਇਸ ਤੋਂ ਇਲਾਵਾ, ਔਰਤਾਂ ਨੂੰ ਜਾਗਰੂਕ ਕੀਤਾ ਗਿਆ ਕਿ ਉਹ ਕਿਸੇ ਵੀ ਉਤਪਾਦ ਜਾਂ ਗਹਿਣੇ ਦੀ ਖਰੀਦਦਾਰੀ ਕਰਦੇ ਸਮੇਂ ਉਸਦੀ ਗੁਣਵੱਤਾ ਦੀ ਪੁਸ਼ਟੀ ਲਈ ਆਈ.ਐਸ.ਆਈ ਮਾਰਕ ਅਤੇ ਹਾਲਮਾਰਕ ਜ਼ਰੂਰ ਚੈੱਕ ਕਰਨ। ਇਸ ਮੌਕੇ ਖਪਤਕਾਰਾਂ ਦੇ ਅਧਿਕਾਰਾਂ ਅਤੇ ਸੁਰੱਖਿਅਤ ਖਰੀਦਦਾਰੀ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰੋਗਰਾਮ ਬਹੁਤ ਹੀ ਸੰਵਾਦਾਤਮਕ ਰਿਹਾ, ਜਿਸ ਵਿੱਚ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ 30-35 ਔਰਤਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਸ਼ੰਕਾਵਾਂ ਦਾ ਹੱਲ ਪ੍ਰਾਪਤ ਕੀਤਾ।

Isi Hallmark


Recommended Posts