ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਘੱਟ ਖਰਚ ਵੱਧ ਮੁਨਾਫਾ : ਬੱਕਰੀ ਪਾਲਣ ਪ੍ਰਤੀ ਕਿਸਾਨਾਂ ਵਿੱਚ ਉਤਸ਼ਾਹ
May 24, 2026
Punjab-Goat

Dharaledar Bureau / Bathinda

ਬਠਿੰਡਾ, 22 ਮਈ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਪੇਂਡੂ ਨੌਜਵਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਮਿਤੀ 18 ਮਈ ਤੋਂ 22 ਮਈ 2026 ਤੱਕ ਪੰਜ ਦਿਨਾਂ ਦਾ ਹੁਨਰ ਵਿਕਾਸ ਸਿਖਲਾਈ ਕੋਰਸ ਡਾ. ਗੁਰਦੀਪ ਸਿੰਘ ਸਿੱਧੂ, ਉਪ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਬਠਿੰਡਾ ਜਿਲ੍ਹੇ ਦੇ ਕੁੱਲ 37 ਸਿੱਖਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚ ਚਾਰ ਕਿਸਾਨ ਬੀਬੀਆਂ ਵੀ ਸ਼ਾਮਿਲ ਸਨ। ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਬੱਕਰੀ ਪਾਲਣ ਦੇ ਕਿੱਤੇ ਨੂੰ ਵਿਗਿਆਨਕ ਢੰਗ ਨਾਲ ਕਰਨ ਅਤੇ ਵਾਪਾਰਕ ਪੱਧਰ ਤੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸਿੱਖਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਉੱਦਮੀ ਕਿਸਾਨਾਂ ਦੀਆਂ ਉਦਾਹਰਣਾਂ ਦੇ ਕੇ ਸਿੱਖਿਆਰਥੀਆਂ ਦਾ ਮਨੋਬਲ ਵਧਾਇਆ। ਡਾ. ਗੁਰਲਾਲ ਸਿੰਘ ਗਿੱਲ ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ ਬਠਿੰਡਾ ਨੇ ਬੱਕਰੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਦੀ ਵਿਗਿਆਨਕ ਢੰਗ ਨਾਲ ਸਾਂਭ ਸੰਭਾਲ ਕਰਨ ਦੇ ਨੁਕਤੇ ਦੱਸੇ। ਉਹਨਾਂ ਦੱਸਿਆ ਕਿ ਬੱਕਰੀ ਪਾਲਣ ਨੂੰ ਲਾਹੇਵੰਦ ਬਣਾਉਣ ਲਈ ਚੰਗੀ ਨਸਲ ਦੇ ਪਸ਼ੂ, ਘੱਟ ਲਾਗਤ ਵਾਲੀ ਸੰਤੁਲਿਤ ਖੁਰਾਕ ਅਤੇ ਬਿਮਾਰੀਆਂ ਤੋਂ ਬਚਾਅ ਬਹੁਤ ਜਰੂਰੀ ਹੈ। ਇਸ ਤੋਂ ਇਲਾਵਾ ਮੌਸਮੀ ਪ੍ਰਬੰਧਨ, ਟੀਕਾਕਰਨ, ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਿਧਾਂਤਕ ਗਿਆਨ ਤੋਂ ਇਲਾਵਾ ਬੱਕਰੀਆਂ ਨੂੰ ਸੰਭਾਲਣ ਬਾਰੇ ਵਿਹਾਰਕ ਸਿਖਲਾਈ, ਤਾਪਮਾਨ ਨੂੰ ਮਾਪਣ, ਤੰਦਰੁਸਤ ਜਾਨਵਰਾਂ ਦੀ ਪਛਾਣ, ਦੰਦ ਦੇਖ ਕੇ ਉਮਰ ਨਿਰਧਾਰਣ ਅਤੇ ਖੁਰਲੀ ਬਾਰੇ ਜਾਣਕਾਰੀ ਵੀ ਸਿੱਖਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ। ਇਸ ਸਿਖਲਾਈ ਕੋਰਸ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਦਾ ਸਹਿਯੋਗ ਲਿਆ ਗਿਆ, ਜਿਸ ਵਿੱਚ ਡਾ. ਗੁਰਪ੍ਰੀਤ ਕੌਰ, ਵੈਟਰਨਰੀ ਅਫ਼ਸਰ, ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ, ਕਾਲਝਰਾਣੀ ਨੇ ਆਪਣੇ ਭਾਸ਼ਣ ਵਿੱਚ ਬੱਕਰੀਆਂ ਲਈ ਅਰਾਮਦਾਇਕ ਸ਼ੈਡ ਦੀ ਬਣਾਵਟ, ਕਿਸਮਾਂ ਅਤੇ ਬੱਕਰੀਆਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਡਾ. ਸੰਦੀਪ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ, ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਨੇ ਸਿੱਖਿਆਰਥੀਆਂ ਨੂੰ ਬੱਕਰੀ ਉਤਪਾਦ ਮੀਟ, ਦੁੱਧ ਦੀ ਗੁਣਵੱਤਾ ਵਧਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਵਧੇਰੇ ਆਮਦਨ ਲਈ ਇਸ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਿਖਲਾਈ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਬੱਕਰੀ ਬ੍ਰੀਡਿੰਗ ਫਾਰਮ ਵੈਟਰਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ, ਕਾਲਝਰਾਣੀ ਦਾ ਦੌਰਾ ਵੀ ਕਰਵਾਇਆ ਗਿਆ, ਇਸ ਦੌਰੇ ਦੌਰਾਨ ਡਾ. ਰਾਮ ਪਾਲ ਮਿੱਤਲ, ਪ੍ਰਿੰਸੀਪਲ ਕਮ ਸੰਯੁਕਤ ਨਿਰਦੇਸ਼ਕ ਨੇ ਸਿੱਖਿਆਰਥੀਆਂ ਦਾ ਬੱਕਰੀ ਪਾਲਣ ਕਿੱਤੇ ਵਿੱਚ ਮਨੋਬਲ ਵਧਾਇਆ। ਉਹਨਾਂ ਨੇ ਸਿੱਖਿਆਰਥੀਆਂ ਨੂੰ ਵੈਟਰਨਰੀ ਪੌਲੀਟੈਕਨਿਕ ਕਾਲਜ, ਕਾਲਝਰਾਣੀ ਦੀਆਂ ਸੇਵਾਵਾਂ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਬੱਕਰੀ ਪਾਲਣ ਵਿੱਚ ਟੀਕਾਕਰਨ ਅਤੇ ਮਲੱਪ ਰਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਡਾ. ਰਜਨੀਸ਼ ਕੁਮਾਰ (ਵੈਟਰਨਰੀ ਅਫ਼ਸਰ) ਨੇ ਹੇਹਾ ਚੱਕਰ, ਪ੍ਰਜਣਨ ਕਿਰਿਆ ਅਤੇ ਗਰਭਕਾਲ ਦੌਰਾਨ ਰੱਖਣ ਵਾਲੀਆਂ ਸਾਵਧਾਨੀਆਂ ਬਾਰੇ ਵੱਡਮੁੱਲੀ ਜਾਣਕਾਰੀ ਸਾਂਝੀ ਕੀਤੀ। ਇਸ ਸਿਖਲਾਈ ਕੈਂਪ ਦੌਰਾਨ ਲੀਡ ਬੈਂਕ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ. ਕੁਲਭੂਸ਼ਣ ਬਾਂਸਲ ਨੇ ਬੈਂਕ ਲੋਨ ਸਬੰਧੀ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂੰ ਕਰਵਾਇਆ। Government of Punjab #bathindanews #bathinda #bᴀᴛʜɪɴᴅᴀ #bathindacity #bathinda_pb03_

Punjab Goat


Recommended Posts