ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ   
ਵੋਟਰ ਆਪਣੀ ਪਛਾਣ ਲਈ ਈਪਿਕ (epic) ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ ਵੀ ਕਰ ਸਕਣਗੇ ਵਰਤੋਂ : ਜ਼ਿਲ੍ਹਾ ਚੋਣ ਅਫਸਰ
May 25, 2026
Municipal-Elections-Punjab-

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਹਦਾਇਤਾਂ ਜਾਰੀ

Dharaledar Bureau / Amritsar

ਅਮ੍ਰਿਤਸਰ, 25 ਮਈ ( ਧੜੱਲੇਦਾਰ ਬਿਉਰੋ ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਪਛਾਣ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟੀਟੀ ਕਾਰਡ (EPIC) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ ਵੀ ਵਰਤ ਸਕਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਉਪਲਬਧ ਹੈ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ ਈਪਿਕ ਕਾਰਡ ਨਹੀਂ ਹੈ, ਉਹ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (UDID), ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ ’ਤੇ ਹੈ ਤਾਂ ਉਸ ਦੇ ਆਧਾਰ ’ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।

Municipal Elections Punjab


Recommended Posts