ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ*
May 27, 2026
Punjab-Prison-Jail

ਜੇਲ੍ਹ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਵੀ ਹੁਕਮ ਕੀਤੇ ਜਾਰੀ*

ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ*

Aman Makkar / Ludhiana

ਲੁਧਿਆਣਾ, 25 ਮਈ (000) - ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ’ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਬੰਦੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ’ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ । ਇਸ ਮੌਕੇ ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਮੈਡਮ ਪਵਲੀਨ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਅਤੇ ਲੀਗਲ ਏਡ ਡਿਫੈਂਸ ਕੌਂਸਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਮੌਜੂਦ ਸਨ।

Punjab Prison Jail


Recommended Posts