ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ   
ਅਨੰਦ ਨਗਰ ਬੀ ‘ਚ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਹੋਵੇਗਾ ਨਿਰਮਾਣ: ਡਾ. ਬਲਬੀਰ ਸਿੰਘ
May 28, 2026
Punjab-Development-Sangrur-

ਅਨੰਦ ਨਗਰ ਬੀ ‘ਚ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਹੋਵੇਗਾ ਨਿਰਮਾਣ: ਡਾ. ਬਲਬੀਰ ਸਿੰਘ

ਨਰੂਲਾ / Patiala

ਪਟਿਆਲਾ, 27 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪ‌ਟਿਆਲਾ ਦਿਹਾਤੀ ਵਿਚ ਪੈਂਦੇ ਅਨੰਦ ਨਗਰ ਬੀ ਦੀ 32 ਨੰਬਰ ਗਲੀ ਕੋਲ ਪਈ ਸਰਕਾਰੀ ਥਾਂ ’ਤੇ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਨਿਰਮਾਣ ਕੀਤਾ ਜਾਵੇਗਾ। ਅੱਜ ਇਥੇ ਵਾਰਡ ਨੰਬਰ 5 ਦੇ ਵਾਸੀਆਂ ਨਾਲ ਮਿਲ ਕੇ ਪਾਰਕ ਵਾਲੀ ਥਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੀ ਬੇਹਤਰੀ ਲਈ ਕੰਮ ਕਰ ਰਹੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇਸ ਥਾਂ ’ਤੇ ਆਪ ਕਲੀਨਿਕ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਵਿਚ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿਚ ਮਰੀਜ਼ ਲਾਹਾ ਲੈਂਦੇ ਹਨ। ਉਹਨਾਂ ਕਿਹਾ ਕਿ ਇਸ ਕਲੀਨਿਕ ਦੇ ਨਾਲ ਹੀ ਸਰਕਾਰੀ ਪਾਣੀ ਵਾਲੀ ਟੈਂਕੀ ਦੇ ਨਾਲ ਹੀ ਤਕਰੀਬਨ 700 ਗਜ਼ ਥਾਂ ਖਾਲੀ ਪਈ ਹੈ ਜਿਸ ਥਾਂ ’ਤੇ ਅਸੀਂ ਓਪਨ ਜਿੰਮ, ਸੁੰਦਰ ਪਾਰਕ ਤੇ ਸਿਹਤਮੰਦ ਪੰਜਾਬ ਯੋਜਨਾ ਤਹਿਤ ਚਲਾਈਆਂ ਜਾ ਰਹੀਆਂ ਯੋਗਸ਼ਾਲਾਵਾਂ ਦੇ ਤਹਿਤ ਯੋਗਾ ਕਲਾਸਾਂ ਵਾਸਤੇ ਸ਼ੈਡ ਦਾ ਨਿਰਮਾਣ ਕਰਾਂਗੇ। ਸਿਹਤ ਮੰਤਰੀ ਨੇ ਕਿਹਾ ਕਿ ਨਰੋਈ ਸਿਹਤ ਹੀ ਨਰੋਏ ਪੰਜਾਬ ਦੀ ਬੇਹਤਰੀ ਦਾ ਆਧਾਰ ਹੈ। ਉਹਨਾਂ ਕਿਹਾ ਕਿ ਸੀ ਐਮ ਦੀ ਯੋਗਸ਼ਾਲਾ ਪ੍ਰੋਗਰਾਮ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਖਾਸ ਤੌਰ ’ਤੇ ਔਰਤਾਂ ਵਿਚ ਯੋਗਾ ਕਲਾਸਾਂ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇਥੇ ਥਾਂ ਦੇ ਨਿਰਮਾਣ ਨਾਲ ਇਹ ਕਲਾਸਾਂ ਹੋਰ ਵੀ ਵੱਡੇ ਪੱਧਰ ’ਤੇ ਚਲਾਈਆਂ ਜਾ ਸਕਣਗੀਆਂ। ਉਹਨਾਂ ਕਿਹਾ ਕਿ ਇਸੇ ਤਰੀਕੇ ਲੋਕਾਂ ਦੇ ਮੁਫਤ ਇਲਾਜ ਲਈ 10 ਲੱਖ ਰੁਪਏ ਦੀ ਬੀਮਾ ਸਕੀਮ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀ ਜਾ ਰਹੀ ਹੈ ਜਿਸ ਦਾ ਲਾਭ ਲੈਣ ਲਈ ਲੋਕਾਂ ਨੂੰ ਇਸ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕਰਵਾਉਣੀ ਚਾਹੀਦੀ ਹੈ। ਉਹਨਾਂ ਇਹ ਵੀ ਅਪੀਲ ਕੀਤੀ ਕਿ ਜਿਹੜੀਆਂ ਔਰਤਾਂ ਨੇ ਹੁਣ ਤੱਕ ਇਕ-ਇਕ ਹਜ਼ਾਰ ਰੁਪਏ ਵਾਲੀ ਸਕੀਮ ਦੀ ਰਜਿਸਟਰੇਸ਼ਨ ਨਹੀਂ ਕਰਵਾਈ, ਉਹ ਵੀ ਤੁਰੰਤ ਆਪਣੀ ਰਜਿਸਟਰੇਸ਼ਨ ਕਰਵਾਉਣ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਵਾਰਡ ਦੇ ਕੌਂਸਲਰ ਦਵਿੰਦਰ ਕੌਰ, ਚਰਨਜੀਤ ਸਿੰਘ ਐਸ ਕੇ, ਜਸਬੀਰ ਸਿੰਘ ਗਾਂਧੀ, ਐਸ ਡੀ ਐਮ ਗੁਰਦੇਵ ਸਿੰਘ ਧੰਮ, ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਐਸ ਐਚ ਓ ਥਾਣਾ ਤ੍ਰਿਪੜੀ ਤੇ ਹੋਰ ਸਖ਼ਸੀਅਤਾਂ ਵੀ ਹਾਜ਼ਰ ਸਨ।

Punjab Development Sangrur


Recommended Posts